Punjab Breaking News Live: ਪੰਜਾਬ 'ਚ ਬਾਰਸ਼ ਰੁਕ ਗਈ ਹੈ ਪਰ ਦਰਿਆਵਾਂ 'ਚ ਪਾੜ ਕਾਰਨ ਹੜ੍ਹਾਂ ਦਾ ਸੰਕਟ ਜਾਰੀ ਹੈ। ਇਸ ਸਮੇਂ ਪੰਜਾਬ ਦੇ 14 ਜ਼ਿਲ੍ਹਿਆਂ ਦੇ 1058 ਪਿੰਡ ਹੜ੍ਹਾਂ ਦੀ ਲਪੇਟ ਵਿੱਚ ਹਨ। ਮੀਂਹ ਕਾਰਨ ਮਰਨ ਵਾਲਿਆਂ ਦੀ ਗਿਣਤੀ 11 ਤੱਕ ਪਹੁੰਚ ਗਈ ਹੈ, ਜਦੋਂ ਕਿ ਪੰਜ ਲਾਪਤਾ ਹਨ। ਸੂਬੇ 'ਚ 13574 ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਭੇਜਿਆ ਗਿਆ ਹੈ। ਕੁੱਲ 127 ਰਾਹਤ ਕੈਂਪ ਬਣਾਏ ਗਏ ਹਨ।ਫਰੀਦਕੋਟ ਦੇ ਕੋਟਕਪੂਰਾ 'ਚ ਬੁੱਧਵਾਰ ਤੜਕੇ ਕਰੀਬ 4 ਵਜੇ ਘਰ ਦੀ ਛੱਤ ਡਿੱਗਣ ਕਾਰਨ ਗਰਭਵਤੀ ਔਰਤ, ਉਸ ਦੇ ਪਤੀ ਅਤੇ ਪੁੱਤਰ ਦੀ ਮੌਤ ਹੋ ਗਈ। ਫਰੀਦਕੋਟ ਹਾਦਸੇ ਵਿੱਚ ਮਰਨ ਵਾਲਿਆਂ ਦੀ ਪਛਾਣ ਗਗਨਦੀਪ ਸਿੰਘ (37), ਉਨ੍ਹਾਂ ਦੀ ਪਤਨੀ ਕਮਲਜੀਤ ਕੌਰ (34) ਅਤੇ ਪੁੱਤਰ ਗੁਰਕੰਵਲ ਸਿੰਘ (5) ਵਜੋਂ ਹੋਈ ਹੈ। ਮ੍ਰਿਤਕ ਕਮਲਜੀਤ ਕੌਰ ਸੱਤ ਮਹੀਨੇ ਦੀ ਗਰਭਵਤੀ ਸੀ। ਇਸੇ ਦੌਰਾਨ ਲੁਧਿਆਣਾ ਦੇ ਮਾਛੀਵਾੜਾ ਦੇ ਪਿੰਡ ਮਾਣੇਵਾਲ ਦਾ 16 ਸਾਲਾ ਵਿਦਿਆਰਥੀ ਸੁਖਪ੍ਰੀਤ ਪ੍ਰੀਖਿਆ ਮੁਲਤਵੀ ਹੋਂਣ ਕਰਕੇ ਘਰ ਪਰਤ ਰਿਹਾ ਸੀ। ਇਸ ਦੌਰਾਨ ਉਹ ਨਾਲੇ ਵਿੱਚ ਰੁੜ੍ਹ ਗਿਆ। ਉਸ ਦਾ ਕੋਈ ਸੁਰਾਗ ਨਹੀਂ ਮਿਲਿਆ ਹੈ। ਮੋਹਾਲੀ 'ਚ ਕਾਰ ਦੀ ਲਪੇਟ 'ਚ ਆਉਣ ਤੋਂ ਬਾਅਦ ਲਾਪਤਾ ਹੋਏ 25 ਸਾਲਾ ਗੁਰਪ੍ਰੀਤ ਸਿੰਘ ਗੋਪੀ ਦੀ ਲਾਸ਼ ਵੀ ਬਰਾਮਦ ਕਰ ਲਈ ਗਈ ਹੈ। ਗੁਰਪ੍ਰੀਤ ਸਿੰਘ ਮੂਲ ਰੂਪ ਤੋਂ ਹਿਮਾਚਲ ਪ੍ਰਦੇਸ਼ ਦੇ ਊਨਾ ਦਾ ਰਹਿਣ ਵਾਲਾ ਸੀ। ਉਹ ਖਰੜ ਵਿੱਚ ਰਹਿ ਰਿਹਾ ਸੀ।ਦੂਜੇ ਪਾਸੇ ਹਰੀਕੇ ਹੈੱਡ ਤੋਂ ਪਾਣੀ ਛੱਡਣ ਤੋਂ ਬਾਅਦ ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ ਫਿਰੋਜ਼ਪੁਰ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਦੇ ਦਰਜਨਾਂ ਪਿੰਡ ਪਾਣੀ ਵਿਚ ਡੁੱਬ ਗਏ ਹਨ ਅਤੇ ਫਸਲਾਂ ਪੂਰੀ ਤਰ੍ਹਾਂ ਪਾਣੀ ਵਿਚ ਡੁੱਬ ਗਈਆਂ ਹਨ। ਹਾਲਾਂਕਿ, ਲੋਕਾਂ ਨੂੰ ਇੱਕ ਦਿਨ ਪਹਿਲਾਂ ਹੀ ਰਾਹਤ ਕੈਂਪਾਂ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ। ਫਿਰ ਵੱਡੀ ਗਿਣਤੀ ਵਿਚ ਲੋਕ ਫਸ ਜਾਂਦੇ ਹਨ।