Punjab Budget Session: ਪੰਜਾਬ ਦਾ ਬਜਟ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ; 5 ਮਾਰਚ ਨੂੰ ਪੇਸ਼ ਕੀਤਾ ਜਾਵੇਗਾ ਬਜਟ
Punjab Budget Session 2024: ਪੰਜਾਬ ਦਾ ਬਜਟ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ ਹੋ ਚੁੱਕਿਆ ਹੈ। ਦੱਸ ਦਈਏ ਕਿ ਪੰਜਾਬ ਦਾ ਬਜਟ 5 ਮਾਰਚ ਨੂੰ ਪੇਸ਼ ਕੀਤਾ ਜਾਵੇਗਾ। ਜਦਕਿ 1 ਮਾਰਚ ਤੋਂ ਲੈ ਕੇ 15 ਮਾਰਚ ਤੱਕ ਪੰਜਾਬ ਦਾ ਬਜਟ ਇਜਲਾਸ ਹੋਵੇਗਾ। ਇਹ ਫੈਸਲਾ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਦੌਰਾਨ ਲਿਆ ਗਿਆ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 5 ਮਾਰਚ ਨੂੰ ਬਜਟ ਪੇਸ਼ ਕਰਨਗੇ ਅਤੇ ਬਜਟ 'ਤੇ ਬਹਿਸ 6 ਮਾਰਚ ਨੂੰ ਹੋਵੇਗੀ |
ਪੰਜਾਬ ਕੈਬਨਿਟ ਦੀ ਮੀਟਿੰਗ ਮਗਰੋਂ ਵਿੱਤ ਮੰਤਰੀ ਹਰਪਾਲ ਚੀਮਾਂ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਵਿਧਾਨ ਸਭਾ ਦਾ ਬਜਟ ਸੈਸ਼ਨ 1 ਮਾਰਚ ਤੋਂ 15 ਮਾਰਚ ਤੱਕ ਹੋਵੇਗਾ। 1 ਤਰੀਕ ਨੂੰ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਵੱਲੋਂ ਭਾਸ਼ਣ ਦਿੱਤਾ ਜਾਵੇਗਾ। 4 ਮਾਰਚ ਨੂੰ ਰਾਜਪਾਲ ਦੇ ਭਾਸ਼ਣ ’ਤੇ ਬਹਿਸ ਹੋਵੇਗਾ। 5 ਮਾਰਚ ਨੂੰ ਪੰਜਾਬ ਦਾ ਬਜਟ ਪੇਸ਼ ਕੀਤਾ ਜਾਵੇਗਾ। ਜਿਸ ’ਤੇ 6 ਮਾਰਚ ਨੂੰ ਬਹਿਸ ਹੋਵੇਗਾ।
PM Kisan ਦੀ ਅਗਲੀ ਕਿਸ਼ਤ ਲਈ ਪੈਸੇ ਇਸ ਦਿਨ ਆਉਣਗੇ ਤੁਹਾਡੇ ਖਾਤੇ ਵਿੱਚ
ਜਾਣੋ ਕੀ ਹੁੰਦਾ ਹੈ ਨੀਲਾ ਆਧਾਰ ਕਾਰਡ? ਅਪਲਾਈ ਕਰਨ ਲਈ ਜਾਣੋ ਸੌਖਾ ਢੰਗ
" ਸ਼ੁਭਕਰਨ ਦੇ ਮਾਮਲੇ ’ਚ ਭਰੋਸੇਯੋਗ ਨਹੀਂ CM ਭਗਵੰਤ ਮਾਨ ਦਾ ਬਿਆਨ, ਕੈਬਨਿਟ ’ਚ ਲਵੋ ਫੈਸਲਾ"
-