Punjab ByElections 2024 Date Change : ਪੰਜਾਬ ’ਚ ਜ਼ਿਮਨੀ ਚੋਣਾਂ ਦੀ ਤਰੀਕ ’ਚ ਬਦਲਾਅ, 13 ਨਵੰਬਰ ਦੀ ਥਾਂ ਇਸ ਦਿਨ ਹੋਵੇਗੀ ਵੋਟਿੰਗ
Punjab by Elections 2024 Date Change : ਪੰਜਾਬ ਵਿੱਚ ਉਪ ਚੋਣਾਂ ਦੀ ਤਰੀਕ ਬਦਲ ਗਈ ਹੈ। ਚੋਣ ਕਮਿਸ਼ਨ ਨੇ ਪੰਜਾਬ ਦੀਆਂ ਚਾਰ ਸੀਟਾਂ 'ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੀ ਤਰੀਕ ਬਦਲ ਦਿੱਤੀ ਹੈ। ਹੁਣ ਇਨ੍ਹਾਂ ਸੀਟਾਂ 'ਤੇ 20 ਨਵੰਬਰ ਨੂੰ ਵੋਟਿੰਗ ਹੋਵੇਗੀ।
ਇਸ ਤੋਂ ਪਹਿਲਾਂ ਇਨ੍ਹਾਂ ਸੀਟਾਂ 'ਤੇ 13 ਨਵੰਬਰ ਨੂੰ ਵੋਟਿੰਗ ਹੋਣੀ ਸੀ। ਪਰ ਚੋਣ ਕਮਿਸ਼ਨ ਨੇ ਤਰੀਕ ਬਦਲ ਦਿੱਤੀ ਹੈ। ਪੰਜਾਬ ਦੀਆਂ ਚਾਰੇ ਸੀਟਾਂ 'ਤੇ ਹੁਣ 20 ਨਵੰਬਰ ਨੂੰ ਵੋਟਾਂ ਪੈਣਗੀਆਂ।
ਦੱਸ ਦਈਏ ਕਿ ਭਾਰਤੀ ਚੋਣ ਕਮਿਸ਼ਨ ਨੇ ਕੇਰਲ, ਪੰਜਾਬ ਅਤੇ ਉੱਤਰ ਪ੍ਰਦੇਸ਼ ਵਿੱਚ ਵਿਧਾਨ ਸਭਾ ਹਲਕਿਆਂ ਦੀਆਂ ਉਪ ਚੋਣਾਂ ਵੱਖ-ਵੱਖ ਤਿਉਹਾਰਾਂ ਕਾਰਨ 13 ਨਵੰਬਰ ਦੀ ਬਜਾਏ 20 ਨਵੰਬਰ ਨੂੰ ਕਰ ਦਿੱਤੀਆਂ ਗਈਆਂ ਹਨ। ਦਰਅਸਲ, ਇਹ ਫੈਸਲਾ ਕਾਂਗਰਸ, ਭਾਜਪਾ, ਬਸਪਾ, ਆਰਐਲਡੀ ਅਤੇ ਹੋਰ ਰਾਸ਼ਟਰੀ ਅਤੇ ਸੂਬਾਈ ਪਾਰਟੀਆਂ ਦੀ ਬੇਨਤੀ 'ਤੇ ਲਿਆ ਗਿਆ ਹੈ।
ਚੋਣ ਕਮਿਸ਼ਨ ਨੇ ਜਦੋਂ ਮਹਾਰਾਸ਼ਟਰ ਅਤੇ ਝਾਰਖੰਡ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ, ਉਸੇ ਸਮੇਂ ਹੀ ਉਨ੍ਹਾਂ ਵੱਲੋਂ ਉਪ ਚੋਣਾਂ ਦੀਆਂ ਤਰੀਕਾਂ ਦਾ ਵੀ ਐਲਾਨ ਕਰ ਦਿੱਤਾ। ਮਹਾਰਾਸ਼ਟਰ 'ਚ 20 ਨਵੰਬਰ ਨੂੰ ਚੋਣਾਂ ਹੋਣਗੀਆਂ ਅਤੇ 23 ਨਵੰਬਰ ਨੂੰ ਵੋਟਾਂ ਦੀ ਗਿਣਤੀ ਹੋਵੇਗੀ। ਮਹਾਰਾਸ਼ਟਰ ਵਿੱਚ ਇੱਕੋ ਪੜਾਅ ਵਿੱਚ ਚੋਣਾਂ ਹੋਣਗੀਆਂ। ਜਦੋਂ ਕਿ ਝਾਰਖੰਡ ਵਿੱਚ 13 ਅਤੇ 20 ਨਵੰਬਰ ਨੂੰ ਵੋਟਿੰਗ ਹੋਵੇਗੀ ਅਤੇ ਨਤੀਜੇ 23 ਨਵੰਬਰ ਨੂੰ ਹੀ ਆਉਣਗੇ। ਝਾਰਖੰਡ 'ਚ 2 ਪੜਾਵਾਂ 'ਚ ਚੋਣਾਂ ਹੋਣਗੀਆਂ।
ਕੇਰਲ, ਪੰਜਾਬ ਅਤੇ ਯੂਪੀ ਦੀਆਂ ਸੀਟਾਂ 'ਤੇ 13 ਨਵੰਬਰ ਨੂੰ ਉਪ ਚੋਣਾਂ ਹੋਣੀਆਂ ਸਨ ਪਰ ਹੁਣ ਇਹ ਚੋਣਾਂ 20 ਨਵੰਬਰ ਨੂੰ ਹੋਣਗੀਆਂ।
ਹਾਲਾਂਕਿ ਅਯੁੱਧਿਆ ਦੀ ਮਿਲਕੀਪੁਰ ਸੀਟ 'ਤੇ ਉਪ ਚੋਣ ਰੋਕ ਦਿੱਤੀ ਗਈ ਹੈ। ਇਸ ਦਾ ਕਾਰਨ ਇੱਕ ਚੋਣ ਪਟੀਸ਼ਨ ਸੀ। ਸਾਬਕਾ ਵਿਧਾਇਕ ਗੋਰਖਨਾਥ ਬਾਬਾ ਨੇ 2022 ਦੀਆਂ ਵਿਧਾਨ ਸਭਾ ਚੋਣਾਂ 'ਚ ਹਾਰਨ ਤੋਂ ਬਾਅਦ ਸਪਾ ਉਮੀਦਵਾਰ ਅਵਧੇਸ਼ ਪ੍ਰਸਾਦ ਨੂੰ ਚੋਣ ਜਿੱਤਣ ਲਈ ਪਟੀਸ਼ਨ ਦਾਇਰ ਕੀਤੀ ਸੀ, ਜਿਸ ਕਾਰਨ ਇਸ ਸੀਟ 'ਤੇ ਉਪ ਚੋਣ ਰੋਕ ਦਿੱਤੀ ਗਈ ਸੀ।
ਇਹ ਵੀ ਪੜ੍ਹੋ : Punjab Most Polluted District : ਪੰਜਾਬ ਦੇ ਇਸ ਜ਼ਿਲ੍ਹੇ ’ਚ ਹਵਾ ਹੋਈ ਸਭ ਤੋਂ ਵੱਧ 'ਪ੍ਰਦੂਸ਼ਿਤ', ਲੋਕਾਂ ਦਾ ਸਾਹ ਲੈਣਾ ਹੋਇਆ ਔਖਾ !
- PTC NEWS