Punjab By Polls 2024 Live Updates : ਪੰਜਾਬ ’ਚ ਜ਼ਿਮਨੀ ਚੋਣਾਂ ਲਈ ਵੋਟਿੰਗ ਜਾਰੀ , ਜਾਣੋ ਚਾਰੋਂ ਹਲਕਿਆਂ ਦਾ ਹੁਣ ਤੱਕ ਦਾ ਵੋਟ ਫੀਸਦ
Nov 20, 2024 09:58 AM
ਕੇਵਲ ਢਿੱਲੋਂ ਨੇ ਪਰਿਵਾਰ ਸਮੇਤ ਭੁਗਤਾਈ ਵੋਟ
Nov 20, 2024 09:53 AM
ਡੇਰਾ ਬਾਬਾ ਨਾਨਕ 'ਚ 'ਆਪ' ਤੇ ਕਾਂਗਰਸੀ ਉਮੀਦਵਾਰ ਦੇ ਸਮਰਥਕ ਆਪਸ 'ਚ ਭਿੜੇ
Nov 20, 2024 09:46 AM
ਜਿਮਨੀ ਚੋਣ ਦੀ ਜੰਗ
Nov 20, 2024 09:32 AM
ਡੇਰਾ ਬਾਬਾ ਨਾਨਕ ਦਾ 9 ਵਜੇ ਤੱਕ ਦਾ ਵੋਟ ਫੀਸਦ
ਡੇਰਾ ਬਾਬਾ ਨਾਨਕ ’ਚ ਸਵੇਰ 9 ਵਜੇ ਤੱਕ 9.7 ਫੀਸਦ ਹੋਈ ਵੋਟਿੰਗ
Nov 20, 2024 09:24 AM
ਡੇਰਾ ਬਾਬਾ ਨਾਨਕ ਦੇ ਪਿੰਡ ਡੇਰਾ ਪਠਾਣਾ ’ਚ ਝੜਪ
'ਆਪ' ਤੇ ਕਾਂਗਰਸੀ ਉਮੀਦਵਾਰ ਦੇ ਸਮਰਥਕਾਂ ਵਿਚਾਲੇ ਝੜਪ
ਪੋਲਿੰਗ ਬੂਥ ਦੇ ਬਾਹਰ ਹੋਈ ਤਕਰਾਰ
ਬੂਥ ਦੇ ਬਾਹਰ ਲੱਗੇ ਝੰਡਿਆਂ ਨੂੰ ਲੈ ਕੇ ਹੋਈ ਝੜਪ
ਸਾਂਸਦ ਸੁਖਜਿੰਦਰ ਸਿੰਘ ਰੰਧਾਵਾ ਮੌਕੇ ’ਤੇ ਮੌਜੂਦ
Nov 20, 2024 08:59 AM
ਬਰਨਾਲਾ ’ਚ ਸਾਂਸਦ ਗੁਰਮੀਤ ਸਿੰਘ ਮੀਤ ਹੇਅਰ ਨੇ ਕੀਤਾ ਮਤਦਾਨ
Nov 20, 2024 08:58 AM
ਗਿੱਦੜਬਾਹਾ ਦੇ ਵਿੱਚ ਹੋ ਰਹੀਆਂ ਜਿਮਨੀ ਚੋਣਾਂ ਵਿੱਚ ਵੋਟ ਪਾਉਣ ਦੇ ਲਈ ਪਹੁੰਚ ਰਹੇ ਲੋਕ
ਤੜਕਸਾਰ ਘਰਾਂ ਵਿੱਚੋਂ ਵੋਟ ਪਾਉਣ ਨਿਕਲੇ ਲੋਕ
Nov 20, 2024 08:27 AM
ਡੇਰਾ ਬਾਬਾ ਨਾਨਕ, ਬਰਨਾਲਾ, ਗਿੱਦੜਬਾਹਾ ਤੇ ਚੱਬੇਵਾਲ ’ਚ ਹੋ ਰਹੀ ਵੋਟਿੰਗ
Nov 20, 2024 08:20 AM
ਜ਼ਿਮਨੀ ਚੋਣਾਂ ਦੀ ਪੀਟੀਸੀ ਨਿਊਜ਼ ’ਤੇ ਮਹਾਂਕਵਰੇਜ
Nov 20, 2024 08:20 AM
ਪੰਜਾਬ ’ਚ ਜ਼ਿਮਨੀ ਚੋਣਾਂ ਲਈ ਵੋਟਿੰਗ ਜਾਰੀ
Punjab By Polls 2024 Live Updates : ਪੰਜਾਬ ’ਚ ਚਾਰ ਵਿਧਾਨ ਸਭਾ ਹਲਕਿਆਂ ਬਰਨਾਲਾ, ਗਿੱਦੜਬਾਹਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਦੀਆਂ ਸੀਟਾਂ ਲਈ ਅੱਜ ਵੋਟਿੰਗ ਹੋ ਰਹੀ ਹੈ। ਸਵੇਰ ਵਜੇ ਤੋਂ ਸ਼ਾਮ 6 ਵਜੇ ਤੱਕ ਇਹ ਵੋਟਿੰਗ ਹੋਵੇਗੀ। ਜਿਸਦੇ ਨਤੀਜੇ 23 ਨਵੰਬਰ ਨੂੰ ਐਲਾਨੇ ਜਾਣਗੇ।
ਦੱਸ ਦਈਏ ਕਿ ਬਰਨਾਲਾ, ਗਿੱਦੜਬਾਹਾ, ਡੇਰਾ ਬਾਬਾ ਨਾਨਕ ਅਤੇ ਰਾਖਵੇਂ ਹਲਕੇ ਚੱਬੇਵਾਲ ਦੇ ਵਿਧਾਇਕਾਂ ਨੇ ਲੋਕ ਸਭਾ ਚੋਣਾਂ ਜਿੱਤਣ ਮਗਰੋਂ ਵਿਧਾਇਕੀ ਤੋਂ ਅਸਤੀਫ਼ੇ ਦੇ ਦਿੱਤੇ ਸੀ ਜਿਸ ਕਰਕੇ ਇਨ੍ਹਾਂ ਹਲਕਿਆਂ ਵਿਚ ਜ਼ਿਮਨੀ ਚੋਣਾਂ ਹੋ ਰਹੀਆਂ ਹਨ। ਜ਼ਿਮਨੀ ਚੋਣਾਂ ਦੇ ਨਤੀਜੇ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਵੀ ਆਪਣੇ ਪ੍ਰਭਾਵ ਛੱਡਣਗੇ।
ਮੁੱਖ ਚੋਣ ਅਧਿਕਾਰੀ ਸਿਬੀਨ ਸੀ ਨੇ ਦੱਸਿਆ ਕਿ ਪੋਲਿੰਗ ਸਟਾਫ਼ ਦੀ ਸਹੂਲਤ ਲਈ ਪੋਲਿੰਗ ਸਟੇਸ਼ਨਾਂ ‘ਤੇ ਖਾਣ-ਪੀਣ, ਰਿਹਾਇਸ਼ ਦੇ ਉਚਿਤ ਪ੍ਰਬੰਧ ਅਤੇ ਵੱਧ ਰਹੀ ਠੰਢ ਤੋਂ ਬਚਾਉਣ ਲਈ ਲੋੜੀਂਦੇ ਉਪਾਅ ਕੀਤੇ ਗਏ ਹਨ। ਪੋਲਿੰਗ ਸਟੇਸ਼ਨਾਂ 'ਤੇ ਵੋਟਰਾਂ ਲਈ ਪੀਣ ਵਾਲੇ ਪਾਣੀ, ਵੇਟਿੰਗ ਏਰੀਆ, ਵਧੀਆ ਕੁਆਲਿਟੀ ਦੇ ਪਖਾਨਿਆਂ ਅਤੇ ਹੋਰ ਸਹੂਲਤਾਂ ਦਾ ਪ੍ਰਬੰਧ ਕੀਤਾ ਗਿਆ ਹੈ।
ਸਿਬਿਨ ਸੀ ਨੇ ਦੱਸਿਆ ਕਿ ਚਾਰੇ ਹਲਕਿਆਂ ਵਿੱਚ ਕੁੱਲ ਵੋਟਰਾਂ ਦੀ ਗਿਣਤੀ 696,316 ਹੈ ਅਤੇ ਕੁੱਲ 831 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਡੇਰਾ ਬਾਬਾ ਨਾਨਕ ਵਿੱਚ 193,268 ਵੋਟਰ ਹਨ ਅਤੇ 241 ਪੋਲਿੰਗ ਸਟੇਸ਼ਨ ਬਣਾਏ ਗਏ ਹਨ।
ਚੱਬੇਵਾਲ ਵਿੱਚ ਵੋਟਰਾਂ ਦੀ ਗਿਣਤੀ 159,254 ਹੈ ਅਤੇ 205 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਗਿੱਦੜਬਾਹਾ ਵਿੱਚ ਕੁੱਲ ਵੋਟਰਾਂ ਦੀ ਗਿਣਤੀ 166,489 ਹੈ ਅਤੇ 173 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਬਰਨਾਲਾ ਵਿੱਚ 177305 ਵੋਟਰ ਅਤੇ 212 ਪੋਲਿੰਗ ਸਟੇਸ਼ਨ ਹਨ।
ਇਹ ਵੀ ਪੜ੍ਹੋ : Balwant Singh Rajoana Parole : ਭਲਕੇ ਜੇਲ੍ਹ ਤੋਂ ਬਾਹਰ ਆਉਣਗੇ ਬਲਵੰਤ ਸਿੰਘ ਰਾਜੋਆਣਾ, ਹਾਈਕੋਰਟ ਨੇ ਦਿੱਤੀ ਪੈਰੋਲ, ਜਾਣੋ ਪੂਰਾ ਮਾਮਲਾ
- PTC NEWS