ਨਵੀਨ ਸ਼ਰਮਾ (ਲੁਧਿਆਣਾ, 8 ਦਸੰਬਰ 2022): ਲੋੜਵੰਦ ਬੱਚਿਆਂ ਦੇ ਲਈ ਦੋ ਦਿਨੀਂ ਸੂਬਾ ਪੱਧਰੀ ਖੇਡਾਂ ਲੁਧਿਆਣਾ ਵਿਖੇ ਸ਼ੁਰੂ ਹੋ ਗਈਆਂ ਹਨ। ਜਿਸ ਵਿੱਚ 1200 ਤੋਂ ਜਿਆਦਾ ਵਿਦਿਆਰਥੀਆਂ ਨੇ ਹਿੱਸਾ ਲਿਆ ਹੈ। ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਇਨ੍ਹਾਂ ਖੇਡਾਂ ਦੀ ਸ਼ੁਰੂਆਤ ਕਰ ਬੱਚਿਆਂ ਦੀ ਹੌਂਸਲਾ ਅਫਜਾਈ ਕੀਤੀ। ਇਸ ਦੌਰਾਨ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਇਨ੍ਹਾਂ ਬੱਚਿਆ ਦੇ ਲਈ ਪਹਿਲੀ ਵਾਰ ਸੂਬਾ ਪੱਧਰੀ ਖੇਡਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਨ੍ਹਾਂ ਖੇਡਾਂ ਵਿੱਚ ਬੱਚਿਆਂ ਦਾ ਹੁਨਰ ਵੀ ਸਾਹਮਣੇ ਆਵੇਗਾ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸਕੂਲਾਂ ਚ ਬਿਜਲੀ ਦਾ ਕੁਨੇਕਸ਼ਨ ਨਹੀੰ ਕੱਟਿਆ ਜਾਵੇਗਾ ਉਨ੍ਹਾਂ ਵੱਲੋਂ ਬਿੱਲ ਭਰੇ ਜਾਣਗੇ। ਕੈਬਨਿਟ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਰਾਸ਼ਟਰੀ ਪਾਰਟੀ ਬਣ ਗਈ ਹੈ। ਆਮ ਆਦਮੀ ਪਾਰਟੀ ਨੇ ਇਸ ਸਫ਼ਰ ਨੂੰ 10 ਸਾਲ ਵਿੱਚ ਤੈਅ ਕੀਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਹਿਮਾਚਲ ਪ੍ਰਦੇਸ਼ ਵਿੱਚ ਕਾਂਗਰਸ ਅਤੇ ਭਾਜਪਾ ਵਿਚਾਲੇ ਸਿੱਧੀ ਟੱਕਰ ਸੀ ਜਿਸ ਤੋਂ ਅਸੀਂ ਪਿਛੜ ਗਏ, ਪਰ ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਵੱਲੋਂ ਹਿਮਾਚਲ ਚ ਮੁੜ ਤੋਂ ਕੰਮ ਕੀਤਾ ਜਾਵੇਗਾ। ਇਸ ਵਿਚਾਲੇ ਨਾਜ਼ਾਇਜ ਮਾਈਨਿੰਗ ਨੂੰ ਲੈ ਕੇ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਸੂਬਾ ਵਿੱਚ ਕੋਈ ਨਾਜ਼ਾਇਜ ਮਾਈਨਿੰਗ ਨਹੀਂ ਹੋ ਰਹੀ ਹੈ। ਦੂਜੇ ਪਾਸੇ ਰੇਤ ਅਤੇ ਬਜਰੀ ਦੀਆਂ ਕੀਮਤਾਂ ਵਧ ਰਹੀਆਂ ਹਨ ਜਿਸ ਦੇ ਲਈ ਉਨ੍ਹਾਂ ਨੇ ਸੂਬੇ ਦੇ ਲੋਕਾਂ ਤੋਂ ਮੁਆਫੀ ਮੰਗੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਸਬੰਧ ਚ ਹਾਈਕੋਰਟ ’ਚ ਕੇਸ ਚੱਲ ਰਿਹਾ ਹੈ ਪਰ ਅਸੀਂ ਅੱਜ ਵੀ ਇਸਦੇ ਲਈ ਲੜ ਰਹੇ ਹਾਂ। ਇਸ ਮੌਕੇ ਤੇ ਉਨ੍ਹਾਂ ਕਿਹਾ ਕਿ ਅਸੀਂ ਲੋਕਾਂ ਨੂੰ ਜਿਆਦਾ ਤੋਂ ਜਿਆਦਾ ਸੁਵਿਧਾਵਾਂ ਦੇਣ ਦੀ ਕੋਸ਼ਿਸ਼ ਕਰ ਰਹੇ ਹਾਂ। ਇਹ ਵੀ ਪੜੋ: ਕੱਪੜਾ ਵਪਾਰੀ ਕਤਲ ਮਾਮਲਾ: ਸੁਰੱਖਿਆ ਮੁਲਾਜ਼ਮ ਦੀ ਵੀ ਹੋਈ ਮੌਤ