Punjab Cabinet Meeting : ਪੰਚਾਇਤੀ ਚੋਣਾਂ ਦਰਮਿਆਨ ਭਲਕੇ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਨਵੇਂ ਬਣੇ ਮੰਤਰੀਆਂ ਦੀ ਹੋਵੇਗੀ ਪਹਿਲੀ ਬੈਠਕ
Punjab Cabinet Meeting : ਪੰਜਾਬ ਵਿੱਚ ਪੰਚਾਇਤੀ ਚੋਣਾਂ ਤੋਂ ਠੀਕ ਪਹਿਲਾਂ ਪੰਜਾਬ ਸਰਕਾਰ ਨੇ ਭਲਕੇ ਕੈਬਨਿਟ ਮੀਟਿੰਗ ਸੱਦ ਲਈ ਹੈ। ਪਰ ਮੀਟਿੰਗ ਦਾ ਸਥਾਨ ਬਦਲ ਦਿੱਤਾ ਗਿਆ ਹੈ। ਪਹਿਲਾਂ ਮੀਟਿੰਗ ਜਲੰਧਰ ਵਿੱਚ ਹੋਣੀ ਸੀ। ਪਰ ਹੁਣ ਮੀਟਿੰਗ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ 'ਤੇ ਦੁਪਹਿਰ 2 ਵਜੇ ਹੋਵੇਗੀ। ਬੈਠਕ 'ਚ ਕਈ ਅਹਿਮ ਮੁੱਦਿਆਂ 'ਤੇ ਚਰਚਾ ਹੋਵੇਗੀ। ਕਿਉਂਕਿ ਆਉਣ ਵਾਲੇ ਦਿਨਾਂ ਵਿੱਚ ਚਾਰ ਵਿਧਾਨ ਸਭਾਵਾਂ ਦੀਆਂ ਉਪ ਚੋਣਾਂ ਹੋਣੀਆਂ ਹਨ। ਹਾਲਾਂਕਿ ਮੀਟਿੰਗ ਸਬੰਧੀ ਕੋਈ ਏਜੰਡਾ ਜਾਰੀ ਨਹੀਂ ਕੀਤਾ ਗਿਆ ਹੈ।
ਇਹ ਮੁੱਖ ਮੰਤਰੀ ਨਿਵਾਸ ਵਿਖੇ ਹੋਵੇਗੀ। ਪੰਜਾਬ ਮੰਤਰੀ ਮੰਡਲ ਵਿੱਚ ਸ਼ਾਮਲ ਕੀਤੇ ਗਏ ਪੰਜ ਨਵੇਂ ਮੰਤਰੀਆਂ ਦੀ ਇਹ ਪਹਿਲੀ ਮੀਟਿੰਗ ਹੈ। ਇਸ ਤੋਂ ਪਹਿਲਾਂ 5 ਸਤੰਬਰ ਨੂੰ ਮੀਟਿੰਗ ਹੋਈ ਸੀ। ਇਸ 'ਚ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਤੇ ਵੈਟ ਵਧਾ ਦਿੱਤਾ ਸੀ। ਜਿਸ ਕਾਰਨ ਲੋਕਾਂ ਦੀਆਂ ਜੇਬਾਂ 'ਤੇ ਬੋਝ ਪੈ ਰਿਹਾ ਸੀ। ਹਾਲਾਂਕਿ ਹੁਣ ਤਿਉਹਾਰਾਂ ਦਾ ਸੀਜ਼ਨ ਆਉਣ ਵਾਲਾ ਹੈ। ਅਜਿਹੇ 'ਚ ਸਰਕਾਰ ਲੋਕਾਂ ਨੂੰ ਧਿਆਨ 'ਚ ਰੱਖ ਕੇ ਹੀ ਬੈਠਕ 'ਚ ਫੈਸਲੇ ਲਵੇਗੀ।
ਇਹ ਵੀ ਪੜ੍ਹੋ : Panchayat Elections ’ਚ ਧੱਕੇਸ਼ਾਹੀ ਮਗਰੋਂ ਐਕਸ਼ਨ ’ਚ ਸ਼੍ਰੋਮਣੀ ਅਕਾਲੀ ਦਲ, ਫਾਈਲਾਂ ਲੈ ਪਹੁੰਚੇ ਸਰਪੰਚੀ ਉਮੀਦਵਾਰ
- PTC NEWS