CM ਭਗਵੰਤ ਮਾਨ ਨੂੰ SFJ ਮੁਖੀ ਗੁਰਪਤਵੰਤ ਪੰਨੂ ਨੇ ਜਾਨੋਂ ਮਾਰਨ ਦੀ ਦਿੱਤੀ ਧਮਕੀ
CM Bhagwant Mann Death Threats: ਸਿੱਖ ਫਾਰ ਜਸਟਿਸ (SFJ) ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਹੁਣ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਇੰਨਾ ਹੀ ਨਹੀਂ ਪੰਨੂ ਨੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਵੀ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਪੰਨੂ ਨੇ 26 ਜਨਵਰੀ ਗਣਤੰਤਰ ਦਿਵਸ ਮੌਕੇ ਮਾਹੌਲ ਖਰਾਬ ਕਰਨ ਦੀ ਧਮਕੀ ਦਿੱਤੀ ਹੈ।
ਇਸ ਸਬੰਧੀ ਸਿੱਖਸ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਪੰਨੂ ਨੇ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਹੈ। ਉਸਨੇ ਕਿਹਾ ਹੈ ਕਿ ਉਹ 26 ਜਨਵਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ’ਤੇ ਗੈਂਗਸਟਰਾਂ ਨਾਲ ਮਿਲ ਕੇ ਹਮਲਾ ਕਰਨ ਦੀ ਗੱਲ ਆਖੀ ਹੈ। ਦੱਸ ਦਈਏ ਕਿ ਪੰਨੂ ਨੇ ਗੈਂਗਸਟਰਾਂ ’ਤੇ ਹੋ ਰਹੀ ਸਖ਼ਤ ਕਾਰਵਾਈ ਕਰਨ ’ਤੇ ਸੀਐੱਮ ਭਗਵੰਤ ਮਾਨ ਤੇ ਡੀਜੀਪੀ ਗੌਰਵ ਯਾਦਵ ਨੂੰ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਹੈ।
ਦਰਅਸਲ ਪੰਨੂ ਨੇ ਇਸ ਸਬੰਧੀ ਇੱਕ ਵੀਡੀਓ ਵੀ ਜਾਰੀ ਕੀਤੀ ਹੈ। ਆਪਣੀ ਵੀਡੀਓ ਵਿੱਚ ਪੰਨੂ ਨੇ ਪੰਜਾਬ ਵਿੱਚ ਅਮਨ-ਕਾਨੂੰਨ ਨੂੰ ਸੁਧਾਰਨ ਲਈ ਪੰਜਾਬ ਪੁਲਿਸ ਦੀਆਂ ਕੋਸ਼ਿਸ਼ਾਂ ਨੂੰ ਗਲਤ ਕਰਾਰ ਦਿੱਤਾ ਹੈ। ਇੰਨਾ ਹੀ ਨਹੀਂ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਸੁਧਾਰਨ ਲਈ ਚੁੱਕੇ ਗਏ ਕਦਮਾਂ ਨੂੰ ਗਲਤ ਕਰਾਰ ਦਿੱਤਾ। ਪੰਨੂ ਨੇ ਸੀਐਮ ਮਾਨ ਨੂੰ ਧਮਕੀ ਦਿੱਤੀ ਕਿ ਜਿੱਥੇ ਉਹ ਤਿਰੰਗਾ ਲਹਿਰਾਉਂਣਗੇ ਉੱਥੇ ਪੰਨੂ ਮਾਹੌਲ ਖਰਾਬ ਕਰੇਗਾ।
ਕਾਬਿਲੇਗੌਰ ਹੈ ਕਿ ਬੀਤੇ ਕੁਝ ਦਿਨਾਂ ਤੋਂ ਪੰਜਾਬ ਪੁਲਿਸ ਨੇ ਗੈਂਗਸਟਰਾਂ ਖਿਲਾਫ ਕਈ ਵੱਡੀ ਕਾਰਵਾਈ ਕੀਤੀ ਹੈ। ਪੰਜਾਬ ਪੁਲਿਸ ਨੇ ਕਈ ਗੈਂਗਸਟਰਾਂ ਦੇ ਐਨਕਾਉਣਟਰ ਕੀਤੇ।
ਇਹ ਵੀ ਪੜ੍ਹੋ: ਅੰਗੀਠੀ ਬਾਲ ਕੇ ਅੱਗ ਸੇਕ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਭਾਣਾ, 4 ਜੀਆਂ ਦੀ ਮੌਤ
-