Punjab CM Bhagwant Mann Hospitalized : ਮੁੱਖ ਮੰਤਰੀ ਭਗਵੰਤ ਮਾਨ ਫੋਰਟਿਸ ਹਸਪਤਾਲ ਦਾਖਲ !
Punjab CM Bhagwant Mann Hospitalized : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਇਹ ਜਾਣਕਾਰੀ ਮੁੱਖ ਮੰਤਰੀ ਦਫ਼ਤਰ ਵੱਲੋਂ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਸਿਹਤ ਬਿਲਕੁਲ ਠੀਕ ਹੈ। ਕੁਝ ਹੋਰ ਜ਼ਰੂਰੀ ਟੈਸਟਾਂ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਜਾਵੇਗੀ।
ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਭਗਵੰਤ ਮਾਨ ਦੇ ਬੀਮਾਰ ਹੋਣ ਦਾ ਖੁਲਾਸਾ ਹੋਇਆ ਸੀ। ਇਹ ਵੀ ਦੱਸਿਆ ਗਿਆ ਕਿ ਉਸ ਨੂੰ ਵਾਪਸ ਦਿੱਲੀ ਲਿਜਾਇਆ ਜਾਣਾ ਸੀ। ਹਾਲਾਂਕਿ ਮੁੱਖ ਮੰਤਰੀ ਦਫ਼ਤਰ ਨੇ ਇਸ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ।
ਉੱਥੇ ਹੀ ਦੂਜੇ ਪਾਸੇ ਵਿਰੋਧੀਆਂ ਵੱਲੋਂ ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤਯਾਬ ਲਈ ਅਰਦਾਸ ਕੀਤੀ ਜਾ ਰਹੀ ਹੈ ਉੱਥੇ ਹੀ ਦੂਜੇ ਪਾਸੇ ਪ੍ਰਸ਼ਾਸਨ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਦਾ ਬੁਲੇਟਿਨ ਵੀ ਜਾਰੀ ਕਰਨ ਦੀ ਮੰਗ ਕੀਤੀ ਜਾ ਰਹੀ ਹੈ ਤਾਂ ਜੋ ਆਮ ਲੋਕਾਂ ਨੂੰ ਵੀ ਇਹ ਪਤਾ ਲੱਗ ਸਕੇ ਕਿ ਉਨ੍ਹਾਂ ਨੂੰ ਹੋਇਆ ਕੀ ਹੈ ਅਤੇ ਕਿਸ ਕਾਰਨ ਉਹ ਹਸਪਤਾਲ ਚ ਭਰਤੀ ਹੋਏ ਹਨ। ਹਾਲਾਂਕਿ ਹੁਣ ਤੱਕ ਇਹੀ ਜਾਣਕਾਰੀ ਸਾਹਮਣੇ ਆਈ ਹੈ ਕਿ ਭਗਵੰਤ ਮਾਨ ਆਮ ਚੈਕਅਪ ਦੇ ਚੱਲਦੇ ਹਸਪਤਾਲ ਭਰਤੀ ਹੋਏ ਹਨ।
ਇਹ ਵੀ ਪੜ੍ਹੋ : Punjab Weather Updates : ਪੰਜਾਬ ’ਚ ਭਾਰੀ ਮੀਂਹ ਨਾਲ ਬਦਲਿਆ ਮੌਸਮ ਦਾ ਮਿਜ਼ਾਜ; ਲੋਕਾਂ ਨੂੰ ਮਿਲੀ ਰਾਹਤ, ਜਾਣੋ ਆਉਣ ਵਾਲੇ ਦਿਨਾਂ ’ਚ ਮੌਸਮ ਦਾ ਹਾਲ
- PTC NEWS