Punjab CM On Dallewal : ਸੁਪਰੀਮ ਕੋਰਟ ਨੂੰ CM ਮਾਨ ਦੀ ਦੋ ਟੁੱਕ- ਬੇਵਜ੍ਹਾ ਪੰਜਾਬ ਸਰਕਾਰ ਨੂੰ ਠਹਿਰਾਇਆ ਜਾ ਰਿਹਾ ਦੋਸ਼ੀ; ਕੇਂਦਰ ਨਹੀਂ ਦਿਖਾ ਰਹੀ ਸੰਜੀਦਗੀ
Punjab CM On Dallewal : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਖਨੌਰੀ ਅਤੇ ਸ਼ੰਭੂ ਬਾਰਡਰ 'ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਲੈ ਕੇ ਪ੍ਰੈੱਸ ਕਾਨਫਰੰਸ ਕੀਤੀ। ਉਨ੍ਹਾਂ ਕਿਹਾ ਕਿ ਮੈਂ ਕੇਂਦਰ ਸਰਕਾਰ ਨੂੰ ਕਹਿਣਾ ਚਾਹੁੰਦਾ ਹਾਂ ਕਿ ਉਹ ਆਪਣਾ ਅੜੀਅਲ ਰਵੱਈਆ ਛੱਡੇ, ਮਾਮਲੇ ਸਹਿਮਤੀ ਨਾਲ ਨਿਪਟਾਏ ਜਾਣ। ਸੰਸਾਰ ਵਿੱਚ ਜੰਗਾਂ ਚੱਲਦੀਆਂ ਰਹਿੰਦੀਆਂ ਹਨ, ਪਰ ਮਾਮਲੇ ਦਾ ਨਿਪਟਾਰਾ ਗੱਲਬਾਤ ਨਾਲ ਹੁੰਦਾ ਹੈ। ਕਿਸਾਨ ਦੇਸ਼ ਦੇ ਨਾਗਰਿਕ ਹਨ। ਅਜਿਹੇ 'ਚ ਉਨ੍ਹਾਂ ਦੇ ਗਰੁੱਪਾਂ ਨੂੰ ਮੀਟਿੰਗ ਲਈ ਬੁਲਾ ਕੇ ਮਾਮਲਾ ਸੁਲਝਾਉਣ ਦੀ ਕੋਸ਼ਿਸ਼ ਕਰੋ।
ਮੁੱਖ ਮੰਤਰੀ ਨੇ ਕਿਹਾ ਕਿ ਉਹ ਕੇਂਦਰ ਸਰਕਾਰ ਦੀ ਖੇਤੀ ਮੰਡੀਕਰਨ ਨੀਤੀ ਦੇ ਖਰੜੇ ਨੂੰ ਸਵੀਕਾਰ ਨਹੀਂ ਕਰਦੇ। ਪੰਜਾਬ ਸਰਕਾਰ ਇਸ ਬਾਰੇ ਲਿਖ ਕੇ ਕੇਂਦਰ ਸਰਕਾਰ ਨੂੰ ਭੇਜ ਰਹੀ ਹੈ। ਅਸੀਂ ਕਹਿ ਰਹੇ ਹਾਂ ਕਿ ਤੁਸੀਂ ਇਸ ਨੂੰ ਕਿਸੇ ਹੋਰ ਰਾਜ ਵਿੱਚ ਅਜ਼ਮਾਓ ਅਤੇ ਜੇਕਰ ਤੁਸੀਂ ਸਫਲ ਹੋ ਤਾਂ ਸਾਨੂੰ ਦੱਸੋ। ਅਸੀਂ ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਦੇ ਹਾਂ।
ਇਸ ਤੋਂ ਇਲਾਵਾ ਉਨ੍ਹਾਂ ਨੇ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ ’ਤੇ ਕਿਹਾ ਕਿ ਅਸੀਂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਗੰਭੀਰ ਹਾਂ। 50 ਡਾਕਟਰਾਂ ਦੀ ਟੀਮ ਮੌਕੇ 'ਤੇ ਤਾਇਨਾਤ ਹੈ। ਇਸ ਤੋਂ ਇਲਾਵਾ ਪ੍ਰਦਰਸ਼ਨ ਵਾਲੀ ਥਾਂ ਦੇ 500 ਮੀਟਰ ਦੇ ਅੰਦਰ ਇੱਕ ਅਸਥਾਈ ਹਸਪਤਾਲ ਵੀ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਕੁਝ ਹੁੰਦਾ ਹੈ ਤਾਂ ਇਸ ਦੀ ਜ਼ਿੰਮੇਵਾਰੀ ਕੇਂਦਰ ਦੀ ਭਾਜਪਾ ਸਰਕਾਰ ਦੀ ਹੋਵੇਗੀ।
- PTC NEWS