Punjab DGP Gaurav Yadav ਨੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਕੀਤੀ ਮੁਲਾਕਾਤ, ਨਾਲ ਹੀ ਕੀਤੀ ਇਹ ਅਪੀਲ
Punjab DGP Gaurav Yadav Meets Jagjit Singh Dallewal : ਪੰਜਾਬ ਦੇ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਫਰਵਰੀ ਤੋਂ ਸ਼ੰਭੂ ਬਾਰਡਰ 'ਤੇ ਬੈਠੇ ਹਨ। ਕਿਸਾਨਾਂ ਨੇ ਦਸੰਬਰ ਵਿੱਚ ਦੋ ਵਾਰ ਦਿੱਲੀ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕੀਤੀ, ਪਰ ਦੋਵੇਂ ਵਾਰ ਉਹ ਹਰਿਆਣਾ ਵਿੱਚ ਦਾਖਲ ਨਹੀਂ ਹੋ ਸਕੇ। ਡਾਕਟਰਾਂ ਨੇ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਹੈਰਾਨੀਜਨਕ ਅਪਡੇਟ ਦਿੱਤੇ ਹਨ। ਡਾਕਟਰਾਂ ਦਾ ਸਾਫ ਤੌਰ ’ਤੇ ਕਹਿਣਾ ਹੈ ਕਿ ਡੱਲੇਵਾਲ ਨੂੰ ਇਲਾਜ ਬੇਹੱਦ ਜਿਆਦਾ ਲੋੜ ਹੈ। ਨਾਲ ਹੀ ਉਨ੍ਹਾਂ ਨੇ ਸਾਈਲੈਂਡ ਅਟੈਕ ਦਾ ਵੀ ਖਦਸ਼ਾ ਜਤਾਇਆ ਹੈ।
ਅੱਜ ਵੀ ਖਨੌਰੀ ਬਾਰਡਰ ’ਤੇ ਹਲਚਲ ਕਾਫੀ ਤੇਜ਼ ਦਿਖੀ। ਦੱਸ ਦਈਏ ਕਿ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਮਰਨ ਵਰਤ ’ਤੇ ਬੈਠੰ ਜਗਜੀਤ ਸਿੰਘ ਡੱਲੇਵਾਲ ਦੇ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਉਨ੍ਹਾਂ ਦਾ ਹਾਲ ਜਾਣਿਆ ਅਤੇ ਉਨ੍ਹਾਂ ਨੂੰ ਮਰਨ ਵਰਤ ਨੂੰ ਸਮਾਪਤ ਕਰਨ ਦੀ ਅਪੀਲ ਵੀ ਕੀਤੀ। ਇਸ ਦੌਰਾਨ ਡੀਜੀਪੀ ਦੇ ਨਾਲ ਡੀਆਈਜੀ ਮਨਦੀਪ ਸਿੱਧੂ ਤੇ ਐਸਐਸਪੀ ਨਾਨਕ ਸਿੰਘ ਵੀ ਮੌਜੂਦ ਰਹੇ।
ਸ਼ਨੀਵਾਰ ਨੂੰ ਤੀਜੀ ਵਾਰ ਕਿਸਾਨ ਦਿੱਲੀ ਵੱਲ ਵਧੇ, ਪਰ ਅੱਥਰੂ ਗੈਸ ਅਤੇ ਜਲ ਤੋਪਾਂ ਦੇ ਹਮਲਿਆਂ ਨੇ ਉਨ੍ਹਾਂ ਨੂੰ ਪਿੱਛੇ ਹਟਣ ਲਈ ਮਜਬੂਰ ਕਰ ਦਿੱਤਾ। ਉੱਥੇ ਹੀ ਦੂਜੇ ਪਾਸੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ 20 ਦਿਨਾਂ ਤੋਂ ਭੁੱਖ ਹੜਤਾਲ ’ਤੇ ਬੈਠੇ ਹੋਏ ਹਨ।
ਇਸ ਦੌਰਾਨ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਅਸੀਂ ਭਰੋਸਾ ਦਿਵਾਉਣ ਦੀ ਕੋਸ਼ਿਸ਼ ਕਰ ਰਹੇ ਹਾਂ ਕਿ ਕਿਸਾਨਾਂ ਦੀ ਸਰਕਾਰ ਨਾਲ ਗੱਲਬਾਤ ਦਾ ਰਾਹ ਖੁੱਲ੍ਹੇਗਾ ਅਤੇ ਉਨ੍ਹਾਂ ਦੀਆਂ ਮੰਗਾਂ ਵੀ ਪੂਰੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਅਸੀਂ ਜਗਜੀਤ ਸਿੰਘ ਡੱਲੇਵਾਲ ਅਤੇ ਹੋਰ ਕਿਸਾਨ ਆਗੂਆਂ ਨੂੰ ਅਪੀਲ ਕੀਤੀ ਹੈ। ਇਸ ਤੋਂ ਇਲਾਵਾ ਉਸ ਦੀ ਮੈਡੀਕਲ ਸਹੂਲਤ ਦਾ ਵੀ ਪ੍ਰਬੰਧ ਕੀਤਾ ਗਿਆ ਸੀ। ਯਾਦਵ ਨੇ ਕਿਹਾ, ਅਸੀਂ ਉਨ੍ਹਾਂ ਨਾਲ ਇਸ ਮਾਮਲੇ ਨੂੰ ਸੁਲਝਾਉਣ ਦੀ ਕੋਸ਼ਿਸ਼ ਕਰ ਰਹੇ ਹਾਂ। ਡੱਲੇਵਾਲ ਨੇ ਕਿਹਾ ਕਿ ਸਾਡੀਆਂ ਮੰਗਾਂ ਸਰਕਾਰ ਅੱਗੇ ਰੱਖੀਆਂ ਜਾਣ।
ਗ੍ਰਹਿ ਮੰਤਰਾਲੇ ਦੇ ਨਿਰਦੇਸ਼ਕ ਮਯੰਕ ਮਿਸ਼ਰਾ ਨੇ ਕਿਸਾਨਾਂ ਨਾਲ ਮੁਲਾਕਾਤ ਕਰਨ ਤੋਂ ਬਾਅਦ ਕਿਹਾ, ਅਸੀਂ ਕਿਸਾਨਾਂ ਦੀਆਂ ਮੰਗਾਂ ਦੀ ਸੂਚੀ ਲੈ ਲਈ ਹੈ ਅਤੇ ਸਾਨੂੰ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦਾ ਵੀ ਪਾਲਣ ਕਰਨਾ ਹੋਵੇਗਾ।
ਇਹ ਵੀ ਪੜ੍ਹੋ : Atul Subhash Suicide Case : AI ਇੰਜੀਨੀਅਰ ਖੁਦਕੁਸ਼ੀ ਮਾਮਲੇ ’ਚ ਵੱਡੀ ਕਾਰਵਾਈ, ਪੁਲਿਸ ਨੇ ਪਤਨੀ ਨਿਕਿਤਾ ਸਿੰਘਾਨੀਆ ਨੂੰ ਕੀਤਾ ਗ੍ਰਿਫਤਾਰ
- PTC NEWS