ਪੰਜਾਬ ਸਿੱਖਿਆ ਬੋਰਡ ਵੱਲੋਂ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਲਈ ਰੋਲ ਨੰਬਰ ਜਾਰੀ
ਮੁਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board) ਨੇ ਬਾਰ੍ਹਵੀਂ ਜਮਾਤ ((12th class) ) ਦੀਆਂ 20 ਫਰਵਰੀ ਤੋਂ ਆਰੰਭ ਹੋ ਰਹੀਆਂ ਪ੍ਰੀਖਿਆਵਾਂ ਲਈ ਪ੍ਰੀਖਿਆਰਥੀਆਂ ਦੇ ਰੋਲ ਨੰਬਰ (admit card) ਇੰਟਰਨੈਟ ’ਤੇ ਅਪਲੋਡ ਕਰ ਦਿੱਤੇ ਹਨ। ਇਸ ਦੇ ਨਾਲ ਹੀ ਪ੍ਰੀਖਿਆ ਕੇਂਦਰਾਂ ਵਿੱਚ ਦਾਖ਼ਲੇ ਲਈ ਉਨ੍ਹਾਂ ਦੇ ਐਡਮਿਟ ਕਾਰਡ ਵੀ ਅਪਲੋਡ ਕਰ ਦਿੱਤੇ ਗਏ ਹਨ। ਰੈਗੂਲਰ ਅਤੇ ਓਪਨ ਸਕੂਲ ਦੇ ਵਿਦਿਆਰਥੀ ਸਕੂਲਾਂ ਦੀ ਲੌਗਇਨ ਆਈਡੀ ਤੋਂ ਆਪਣੇ ਰੋਲ ਨੰਬਰ ਪ੍ਰਾਪਤ ਕਰ ਸਕਣਗੇ ਅਤੇ ਵਿਦਿਆਰਥੀ ਆਪਣੇ ਸਕੂਲਾਂ ਨਾਲ ਸੰਪਰਕ ਕਰਕੇ ਰੋਲ ਨੰਬਰ ਪ੍ਰਾਪਤ ਕਰ ਸਕਦੇ ਹਨ। ਹਾਲਾਂਕਿ ਕੰਪਰਾਟਮੈਂਟ/ ਰੀ-ਅਪੀਅਰ ਵਾਧੂ ਵਿਸ਼ਾ ਅਤੇ ਕਾਰਗੁਜਾਰੀ ਵਧਾਉਣ ਵਾਲੇ ਪ੍ਰੀਖਿਆਰਥੀ ਆਪਣੇ ਰੋਲ ਨੰਬਰ ਬੋਰਡ ਦੀ ਵੈੱਬ ਸਾਈਟ ਤੋਂ ਡਾਉੂਨਲੋਡ ਕੀਤਾ ਜਾ ਸਕਦਾ ਹੈ।
ਪ੍ਰੀਖਿਆ ਕੰਟਰੋਲਰ ਜਨਕ ਰਾਜ ਮਹਿਰੋਕ ਨੇ ਦੱਸਿਆ ਕਿ ਜੇ ਕਿਸੇ ਵਿਦਿਆਰਥੀ ਨੂੰ ਕਿਸੇ ਵੀ ਕਾਰਨ ਬੋਰਡ ਦੀ ਵੈੱਬਸਾਈਟ ਤੋਂ ਰੋਲ ਨੰਬਰ ਡਾਊਨਲੋਡ ਕਰਨ ਵਿੱਚ ਕੋਈ ਦਿੱਕਤ ਪੇਸ਼ ਆਉਂਦੀ ਹੈ ਤਾਂ ਉਹ 17 ਫਰਵਰੀ ਤੱਕ ਬੋਰਡ ਦੇ ਮੁੱਖ ਦਫ਼ਤਰ ਮੁਹਾਲੀ ਵਿਖੇ ਪ੍ਰੀਖਿਆ ਸ਼ਾਖਾ ਨਾਲ ਸੰਪਰਕ ਕਰ ਸਕਦੇ ਹਨ। ਅਧਿਕਾਰੀਆਂ ਨੇ ਕਿਹਾ ਕਿ ਸਬੰਧਤ ਪ੍ਰੀਖਿਆਰਥੀ ਰੋਲ ਨੰਬਰ ਲੈਣ ਲਈ ਆਪੋ ਆਪਣੇ ਸਕੂਲਾਂ ਨਾਲ ਸੰਪਰਕ ਕਰ ਸਕਦੇ ਹਨ।
ਇਹ ਵੀ ਪੜ੍ਹੋ : ਅਦਾਲਤ ਦੇ ਬਾਹਰ ਲੜਕੀ ਨੂੰ ਅਗਵਾ ਕਰਨ ਦੀ ਕੋਸ਼ਿਸ਼, ਹੰਗਾਮਾ ਮਗਰੋਂ ਪੁਲਿਸ ਨੇ ਕੀਤੀ ਦਖ਼ਲਅੰਦਾਜ਼ੀ
ਜਿਨ੍ਹਾਂ ਪ੍ਰੀਖਿਆਰਥੀਆਂ ਨੇ ਪ੍ਰੀਖਿਆ ਦੇਣ ਲਈ ਫ਼ੀਸ ਭਰੀ ਹੋਵੇ, ਪਰ ਉਨ੍ਹਾਂ ਦਾ ਰੋਲ ਨੰਬਰ ਬੋਰਡ ਦੀ ਵੈੱਬਸਾਈਟ ਤੋਂ ਡਾਊਨਲੋਡ ਨਾ ਹੋ ਰਿਹਾ ਹੋਵੇ ਜਾਂ ਰੋਲ ਨੰਬਰ ਸਲਿਪ ਜਾਂ ਐਡਮਿਟ ਕਾਰਡ ਤੇ ਕੋਈ ਤਰੁਟੀ ਪਾਈ ਜਾਂਦੀ ਹੈ ਤਾਂ ਉਹ 17 ਫਰਵਰੀ ਤਕ ਤਰੁੱਟੀ ਦਰੁਸਤ ਕਰਵਾਉਣ ਲਈ ਮੁੱਖ ਦਫਤਰ ਪੰਜਾਬ ਸਕੂਲ ਸਿੱਖਿਆ ਬੋਰਡ ਵਿਖੇ ਪ੍ਰੀਖਿਆ ਸ਼ਾਖਾ ਦੇ ਸਬੰਧਤ ਕਰਮਚਾਰੀਆਂ ਨਾਲ ਸੰਪਰਕ ਕਰ ਕੇ ਆਪਣੀ ਤਰੁਟੀ ਦੁਰ ਕਰਵਾ ਸਕਦੇ ਹਨ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਵਖਰੇ ਤੌਰ ’ਤੇ ਕੋਈ ਵੀ ਰੋਲ ਨੰਬਰ ਸਲਿਪ (ਐਡਮਿਟ ਕਾਰਡ) ਡਾਕ ਰਾਹੀਂ ਨਹੀਂ ਭੇਜੇ ਜਾਣਗੇ। ਬੋਰਡ ਵੱਲੋਂ ਕੋਈ ਰੋਲ ਨੰਬਰ ਡਾਕ ਰਾਹੀਂ ਨਹੀਂ ਭੇਜਿਆ ਜਾਵੇਗਾ।
- PTC NEWS