'No Work No Pay' for Teachers : ਪੰਜਾਬ ਸਿੱਖਿਆ ਵਿਭਾਗ ਦਾ ਪ੍ਰਦਰਸ਼ਨਕਾਰੀ ਅਧਿਆਪਕਾਂ ਨੂੰ 'ਡੰਡਾ'! ਨਹੀਂ ਮਿਲੇਗੀ ਤਨਖਾਹ
Punjab News : ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਪ੍ਰਦਰਸ਼ਨਕਾਰੀ ਅਧਿਆਪਕਾਂ ਖਿਲਾਫ਼ ਸਖਤ ਹੁਕਮ ਜਾਰੀ ਕੀਤੇ ਹਨ। ਸਿੱਖਿਆ ਵਿਭਾਗ ਨੇ ਅਧਿਆਪਕਾਂ ਨੂੰ ਛੁੱਟੀ ਲਏ ਬਿਨਾ ਪ੍ਰਦਰਸ਼ਨ ਕਰਨ ਤੋਂ ਰੋਕਣ ਲਈ ਹੁਕਮ ਜਾਰੀ ਕੀਤੇ ਹਨ। ਸਿੱਖਿਆ ਵਿਭਾਗ ਨੇ ਇਨ੍ਹਾਂ ਅਧਿਆਪਕਾਂ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਉਹ ਬਿਨਾਂ ਛੁੱਟੀ ਲਏ ਪ੍ਰਦਰਸ਼ਨਾਂ ਵਿੱਚ ਸ਼ਾਮਲ ਹੋਣਗੇ ਤਾਂ ਉਨ੍ਹਾਂ ਨੂੰ ਤਨਖਾਹ ਨਹੀਂ ਮਿਲੇਗੀ।
ਸਕੂਲ ਸਿੱਖਿਆ ਸਕੱਤਰ ਨੇ ਵਿਭਾਗ ਨੂੰ ਹੁਕਮ ਜਾਰੀ ਕਰਦੇ ਹੋਏ ਨਿਰਦੇਸ਼ ਦਿੱਤੇ ਹਨ ਇਨ੍ਹਾਂ ਅਧਿਆਪਕਾਂ 'ਤੇ ਕੰਮ ਨਹੀਂ ਤਾਂ ਤਨਖਾਹ ਨਹੀਂ ਦਾ ਨਿਯਮ ਲਾਗੂ ਹੋਵੇਗਾ। ਜਾਰੀ ਪੱਤਰ ਵਿੱਚ ਅਧਿਆਪਕਾਂ ਖਿਲਾਫ਼ ਇਨ੍ਹਾਂ ਨਿਰਦੇਸ਼ਾਂ ਪਿੱਛੇ ਬੱਚਿਆਂ ਦੀ ਪੜ੍ਹਾਈ 'ਤੇ ਅਸਰ ਪੈਣ ਦਾ ਕਾਰਨ ਦੱਸਿਆ ਗਿਆ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਕੁੱਝ ਸਮੇਂ ਤੋਂ ਅਧਿਆਪਕਾਂ ਵੱਲੋਂ ਲਗਾਤਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦੇ ਘਿਰਾਓ ਕਰਨ ਵੱਲ ਵਹੀਰਾਂ ਘੱਤੀਆਂ ਜਾ ਰਹੀਆਂ ਹਨ। ਮੁੱਖ ਮੰਤਰੀ ਦਾ ਜ਼ਿਲ੍ਹਾ ਸੰਗਰੂਰ ਅਧਿਆਪਕਾਂ ਲਈ ਧਰਨਿਆਂ-ਮੁਜ਼ਾਹਰਿਆਂ ਦਾ ਗੜ੍ਹ ਬਣਿਆ ਹੋਇਆ ਹੈ, ਜਿਸ ਦੌਰਾਨ ਕਈ ਵਾਰ ਪੁਲਿਸ ਅਤੇ ਅਧਿਆਪਕਾਂ ਵਿਚਕਾਰ ਝੜਪਾਂ ਦੀਆਂ ਖ਼ਬਰਾਂ ਵੀ ਸਾਹਮਣੇ ਆਈਆਂ ਸਨ।
- PTC NEWS