Gulabi Sundi Attack : ਹੁਣ ਪੰਜਾਬ ਦੇ ਕਿਸਾਨਾਂ ਨੂੰ ਗੁਲਾਬੀ ਸੁੰਡੀ ਨੇ ਸਤਾਇਆ ; ਕਣਕ ਦੀ ਸਿੱਧੀ ਬਿਜਾਈ ਕਰ ਪਛਤਾ ਰਹੇ ਕਿਸਾਨ !
ਪੰਜਾਬ ਦੇ ਜ਼ਿਲ੍ਹਿਆਂ ’ਚ ਕਈ ਕਿਸਾਨਾਂ ਵੱਲੋਂ ਕਣਕ ਦੀ ਸਿੱਧੀ ਬਿਜਾਈ ਕੀਤੀ ਗਈ ਹੈ। ਪਰ ਹੁਣ ਸੂਬੇ ਭਰ ਦੇ ਕਈ ਕਿਸਾਨ ਸਿੱਧੀ ਬਿਜਾਈ ਕਰ ਲੱਖਾਂ ਦਾ ਨੁਕਸਾਨ ਝਲ ਰਹੇ ਹਨ। ਅਜਿਹਾ ਹੀ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ ਜਿੱਥੇ ਦੇ ਪਿੰਡ ਅਨੈਤਪੁਰਾ ’ਚ ਕਿਸਾਨਾਂ ਵੱਲੋਂ ਕਣਕ ਦੀ ਸਿੱਧੀ ਬਿਜਾਈ ਕੀਤੀ ਗਈ ਜਿਸ ਨੂੰ ਗੁਲਾਬੀ ਸੁੰਡੀ ਨੇ ਬਰਬਾਦ ਕਰ ਦਿੱਤਾ ਹੈ।
ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਅਨੈਤਪੁਰਾ ਵਿੱਚ ਕਿਸਾਨਾਂ ਵੱਲੋਂ ਕਣਕ ਦੀ ਸਿੱਧੀ ਬਜਾਈ ਕੀਤੀ ਗਈ ਸੀ,ਜਿਸ ਉੱਪਰ ਹੁਣ ਗੁਲਾਬੀ ਸੁੰਡੀ ਦਾ ਹਮਲਾ ਦੇਖਣ ਨੂੰ ਮਿਲ ਰਿਹਾ ਹੈ। ਜਿਸ ਕਾਰਨ ਕਿਸਾਨ ਪਰੇਸ਼ਾਨ ਨਜ਼ਰ ਆ ਰਹੇ ਹਨ।
ਮਿਲੀ ਜਾਣਕਾਰੀ ਮੁਤਾਬਿਕ ਕਿਸਾਨਾਂ ਦੀ ਫਸਲ ਦਾ 30 ਤੋਂ 40% ਗੁਲਾਬੀ ਸੁੰਡੀ ਨੇ ਨੁਕਸਾਨ ਕਰ ਦਿੱਤਾ ਹੈ, ਜਿਸ ਦੇ ਬਚਾਅ ਵਜੋਂ ਕਿਸਾਨਾਂ ਵੱਲੋਂ ਖੇਤੀਬਾੜੀ ਵਿਭਾਗ ਦੇ ਕਹਿਣ ਮੁਤਾਬਕ ਦਵਾਈ ਦਾ ਛਿੜਕਾਅ ਵੀ ਕੀਤਾ ਗਿਆ ਸੀ ਪਰ ਫਿਰ ਵੀ ਗੁਲਾਬੀ ਸੁੰਡੀ ਦਾ ਹਮਲਾ ਉਸੇ ਤਰ੍ਹਾਂ ਜਾਰੀ ਹੈ।
ਕਿਸਾਨਾਂ ਦਾ ਕਹਿਣਾ ਹੈ ਕਿ ਗੁਲਾਬੀ ਸੁੰਡੀ ਦੇ ਹਮਲੇ ਕਰਕੇ ਉਨ੍ਹਾਂ ਦੀ ਸਿੱਧੀ ਬਜਾਈ ਦੀ ਕਣਕ ਦਾ ਬਹੁਤ ਸਾਰਾ ਨੁਕਸਾਨ ਹੋ ਚੁੱਕਾ ਹੈ। ਗੁਲਾਬੀ ਸੁੰਡੀ ਜਿਸ ਤਰ੍ਹਾਂ ਹਮਲਾ ਕਰ ਰਹੀ ਹੈ ਉਸ ਤੋਂ ਲੱਗ ਰਿਹਾ ਹੈ ਕਿ ਇਸ ਵਾਰ ਉਨ੍ਹਾਂ ਦਾ ਲਾਗਤ ਮੁੱਲ ਵੀ ਪੂਰਾ ਨਹੀਂ ਹੋਵੇਗਾ। ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਬਾਂਹ ਫੜੇ ਅਤੇ ਬਾਜ਼ਾਰਾਂ ਅੰਦਰ ਵਿਕ ਰਹੀਆਂ ਨਕਲੀ ਦਵਾਈਆਂ ਉੱਪਰ ਨਕੇਲ ਕੱਸੇ।
ਇਹ ਵੀ ਪੜ੍ਹੋ : Jathedar Harpreet Singh : ਡੱਲੇਵਾਲ ਦੀ ਵਿਗੜ ਰਹੀ ਸਿਹਤ ਚਿੰਤਾ ਦਾ ਵਿਸ਼ਾ, ਸਰਕਾਰਾਂ ਜਲਦ ਧਿਆਨ ਦੇਣ : ਜਥੇਦਾਰ ਹਰਪ੍ਰੀਤ ਸਿੰਘ
- PTC NEWS