Farmers Released From Patiala Jail : ਪਟਿਆਲਾ ਜੇਲ੍ਹ ਤੋਂ ਕਿਸਾਨਾਂ ਨੂੰ ਕੀਤਾ ਰਿਹਾਅ; ਸ਼ੰਭੂ ਤੇ ਖਨੌਰੀ ਬਾਰਡਰ ਤੋਂ ਕੀਤਾ ਗਿਆ ਸੀ ਗ੍ਰਿਫਤਾਰ
Farmers Released From Patiala Jail : ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਪੰਜਾਬ ਅਤੇ ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਸਰਹੱਦਾਂ 'ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਖਤਮ ਕਰ ਦਿੱਤਾ ਹੈ। ਪੁਲਿਸ ਨੇ ਬੁਲਡੋਜ਼ਰ ਦੀ ਮਦਦ ਨਾਲ ਸੜਕ 'ਤੇ ਲੱਗੇ ਤੰਬੂ ਅਤੇ ਹੋਰ ਸਮਾਨ ਨੂੰ ਹਟਾ ਦਿੱਤਾ। ਇਸ ਦੇ ਨਾਲ ਹੀ ਕਈ ਕਿਸਾਨਾਂ ਨੂੰ ਹਿਰਾਸਤ ਵਿੱਚ ਵੀ ਲਿਆ ਗਿਆ, ਜਿਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ ਹੈ।
ਮਿਲੀ ਜਾਣਕਾਰੀ ਮੁਤਾਬਿਕ ਸਾਰਿਆਂ ਨੂੰ ਸੋਮਵਾਰ ਦੇਰ ਰਾਤ ਰਿਹਾਅ ਕਰ ਦਿੱਤਾ ਗਿਆ। ਇਸ ਤੋਂ ਪਹਿਲਾਂ, ਪੰਜਾਬ ਸਰਕਾਰ ਵੱਲੋਂ ਜਾਰੀ ਇੱਕ ਬਿਆਨ ਵਿੱਚ ਕਿਹਾ ਗਿਆ ਸੀ ਕਿ ਅਸੀਂ ਜਲਦੀ ਹੀ ਹਿਰਾਸਤ ਵਿੱਚ ਲਏ ਗਏ ਕਿਸਾਨਾਂ ਨੂੰ ਰਿਹਾਅ ਕਰਾਂਗੇ।
ਦੱਸ ਦਈਏ ਕਿ ਉਕਤ 150 ਕਿਸਾਨਾਂ ਵਿੱਚੋਂ ਇੱਕ ਕਿਸਾਨ ਪਹਿਲਾਂ ਹੀ ਜ਼ਮਾਨਤ ਲੈ ਚੁੱਕਾ ਸੀ। ਨਵੀਂ ਜ਼ਿਲ੍ਹਾ ਜੇਲ੍ਹ ਨਾਭਾ ਤੋਂ ਰਿਹਾਅ ਹੋਏ 70 ਕਿਸਾਨ ਵੱਖ-ਵੱਖ ਜ਼ਿਲ੍ਹਿਆਂ ਨਾਲ ਸਬੰਧਤ ਹਨ। ਜੇਲ੍ਹ ਸੁਪਰਡੈਂਟ ਇੰਦਰਜੀਤ ਸਿੰਘ ਕਾਹਲੋਂ ਨੇ ਕਿਹਾ ਕਿ ਹੁਣ ਉਨ੍ਹਾਂ ਦੀ ਹਿਰਾਸਤ ਵਿੱਚ ਸਿਰਫ਼ 17 ਕਿਸਾਨ ਹਨ।
ਪੰਜਾਬ ਪੁਲਿਸ ਨੇ ਹਰਿਆਣਾ ਅਤੇ ਪੰਜਾਬ ਦੀਆਂ ਸ਼ੰਭੂ ਅਤੇ ਖਨੌਰੀ ਸਰਹੱਦਾਂ ਨੂੰ ਸਾਫ਼ ਕਰ ਦਿੱਤਾ ਸੀ ਜੋ 13 ਮਹੀਨਿਆਂ ਤੋਂ ਬੰਦ ਸਨ। ਇਸ ਦੌਰਾਨ ਜਿਨ੍ਹਾਂ ਕਿਸਾਨਾਂ ਨੂੰ ਪੁਲਿਸ ਨਾਲ ਬਹਿਸ ਅਤੇ ਲੜਾਈ ਕਰਦੇ ਦੇਖਿਆ ਗਿਆ, ਉਨ੍ਹਾਂ ਨੂੰ ਤੁਰੰਤ ਪ੍ਰਭਾਵ ਨਾਲ ਹਿਰਾਸਤ ਵਿੱਚ ਲੈ ਲਿਆ ਗਿਆ। ਇਸ ਸਮੇਂ ਦੌਰਾਨ, 200 ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ ਗਿਆ। ਜਿਸ ਤੋਂ ਬਾਅਦ ਕਿਸਾਨਾਂ ਦੁਆਰਾ ਬਣਾਏ ਗਏ ਸ਼ੈੱਡਾਂ ਨੂੰ ਬੁਲਡੋਜ਼ਰ ਨਾਲ ਢਾਹ ਦਿੱਤਾ ਗਿਆ।
ਇਹ ਵੀ ਪੜ੍ਹੋ : ਜਥੇਦਾਰਾਂ ਨੂੰ ਲੈ ਕੇ SGPC ਦਾ ਵੱਡਾ ਫੈਸਲਾ, ਨਿਯੁਕਤੀ ਤੇ ਸੇਵਾਮੁਕਤੀ ਨੂੰ ਲੈ ਕੇ ਬਣਨਗੇ ਨਿਯਮ
- PTC NEWS