Punjab ’ਚ ਚੱਲੀਆਂ ਤੇਜ਼ ਹਵਾਵਾਂ ਤੇ ਮੀਂਹ ਨੇ ਕਿਸਾਨਾਂ ਦੇ ਸੁਕਾਏ ਸਾਹ ; ਸਮਾਣਾ ’ਚ ਹੋਇਆ ਕਰੋੜਾਂ ਦਾ ਨੁਕਸਾਨ, ਜਾਣੋ ਬਾਕੀ ਇਲਾਕਿਆਂ ਦਾ ਹਾਲ
Punjab Farmers Worried : ਬੀਤੇ ਦਿਨ ਪੰਜਾਬ ’ਚ ਮੌਸਮ ਨੇ ਆਪਣਾ ਮਿਜ਼ਾਜ ਬਦਲਿਆ। ਤੇਜ਼ ਹਵਾਵਾਂ ਅਤੇ ਮੀਂਹ ਨੇ ਜਿੱਥੇ ਲੋਕਾਂ ਨੂੰ ਰਾਹਤ ਦਿੱਤੀ ਉੱਥੇ ਹੀ ਦੂਜੇ ਪਾਸੇ ਕਿਸਾਨਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੰਜਾਬ ’ਚ ਪਏ ਮੀਂਹ ਕਾਰਨ ਕਿਸਾਨਾਂ ਨੂੰ ਚਿੰਤਾ ’ਚ ਪਾ ਦਿੱਤਾ ਹੈ।
ਦਰਅਸਲ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਕਣਕ ਮੰਡੀਆਂ ’ਚ ਖੁੱਲ੍ਹੇ ਅਸਮਾਨ ਹੇਠਾਂ ਪਈ ਹੋਈ ਹੈ। ਜਿਸ ਦੇ ਚੱਲਦੇ ਪੰਜਾਬ ਦੇ ਕਿਸਾਨਾਂ ਨੇ ਪੰਜਾਬ ਸਰਕਾਰ ਦੇ ਪ੍ਰਬੰਧਾਂ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਮੰਡੀਆਂ ’ਚ ਕੋਈ ਵੀ ਪੁਖਤਾ ਪ੍ਰਬੰਧ ਨਹੀਂ ਹੈ। ਮੀਂਹ ਕਾਰਨ ਉਨ੍ਹਾਂ ਦੀ ਕਣਕ ਦੀ ਫਸਲ ਖਰਾਬ ਹੋ ਰਹੀ ਹੈ।
ਇਨ੍ਹਾਂ ਹੀ ਨਹੀਂ ਕਈ ਕਿਸਾਨਾਂ ਦੀ ਫਸਲ ਵੰਡਣ ਨੂੰ ਪਈ ਹੋਈ ਹੈ ਪਰ ਮੀਂਹ ਕਾਰਨ ਖੇਤਾਂ ’ਚ ਖੜੀ ਫਸਲ ਨੂੰ ਵੀ ਬਹੁਤ ਨੁਕਸਾਨ ਪਹੁੰਚਿਆ ਹੈ। ਕਿਸਾਨਾਂ ਵੱਲੋਂ ਸਰਕਾਰ ਕੋਲੋਂ ਮੁਆਵਜ਼ੇ ਦੀ ਮੰਗ ਕੀਤੀ ਜਾ ਰਹੀ ਹੈ।
ਸਮਾਣਾ ’ਚ ਤੇਜ਼ ਤੂਫਾਨ ਕਾਰਨ ਭਾਰੀ ਨੁਕਸਾਨ ਹੋਇਆ ਹੈ। ਤੂਫਾਨ ਕਾਰਨ ਬਿਜਲੀ ਵਿਭਾਗ ਨੂੰ ਘਾਟਾ ਪਿਆ ਹੈ। ਸਮਾਣਾ ’ਚ ਤਕਰੀਬਨ 150 ਬਿਜਲੀ ਦੇ ਖੰਭੇ ਡਿੱਗੇ ਹਨ। 50 ਤੋਂ ਵੱਧ ਬਿਜਲੀ ਦੇ ਟਰਾਂਸਫਰ ਨੁਕਸਾਨੇ ਗਏ ਹਨ। ਬਿਜਲੀ ਵਿਭਾਗ ਨੂੰ ਕਰੀਬ ਇੱਕ ਕਰੋੜ ਰੁਪਏ ਦਾ ਘਾਟਾ ਪਿਆ ਹੈ। ਜਦਕਿ ਕਈ ਪਿੰਡਾਂ ’ਚ ਕਣਕ ਦੀ ਫਸਲ ਨੂੰ ਨੁਕਸਾਨ ਪਹੁੰਚਿਆ ਹੈ।
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਪੰਜਾਬ ਸਰਕਾਰ ’ਤੇ ਮੰਡੀਆਂ ’ਚ ਪੁਖਤਾ ਪ੍ਰਬੰਧ ਨਾ ਕਰਨ ਦੇ ਇਲਜ਼ਾਮ ਲਗਾਏ। ਉਨ੍ਹਾਂ ਨੇ ਕਿਹਾ ਕਿ ਮੰਡੀਆਂ ’ਚ ਖੁੱਲ੍ਹੇ ਅਸਮਾਨ ਹੇਠਾਂ ਫਸਲ ਪਈ ਹੋਈ ਹੈ। ਫਸਲ ਦੇ ਹੋਏ ਨੁਕਸਾਨ ਨੂੰ ਲੈ ਕੇ ਸਰਕਾਰ ਤੋਂ ਮੁਆਵਜ਼ਾਂ ਦੀ ਮੰਗ ਕੀਤੀ ਹੈ। ਮੀਂਹ ਤੇ ਗੜ੍ਹੇਮਾਰੀ ਕਾਰਨ ਮੰਡੀਆਂ ’ਚ ਫਸਲ ਖਰਾਬ ਹੋਈ ਪਈ ਹੈ।
ਇਹ ਵੀ ਪੜ੍ਹੋ : Canada ’ਚ ਪੰਜਾਬੀ ਮੁਟਿਆਰ ਦੀ ਗੋਲੀ ਵੱਜਣ ਨਾਲ ਮੌਤ; 21 ਸਾਲਾਂ ਹਰਸਿਮਰਤ ਰੰਧਾਵਾਂ ਵਜੋਂ ਹੋਈ ਮ੍ਰਿਤਕਾ ਦੀ ਪਛਾਣ
- PTC NEWS