Fri, Nov 1, 2024
Whatsapp

Vini Mahajan Retires : ਪਹਿਲੀ ਮਹਿਲਾ ਮੁੱਖ ਸਕੱਤਰ ਵਿਨੀ ਮਹਾਜਨ ਸੇਵਾਮੁਕਤ; 37 ਸਾਲਾਂ ਦਾ ਪ੍ਰਸ਼ਾਸਨਿਕ ਕਰੀਅਰ ਸਮਾਪਤ, ਜਾਣੋ ਇਨ੍ਹਾਂ ਬਾਰੇ ਸਭ ਕੁਝ

ਵਿਨੀ ਮਹਾਜਨ ਦਾ ਜਨਮ 21 ਅਕਤੂਬਰ 1964 ਨੂੰ ਪੰਜਾਬ ਵਿੱਚ ਹੋਇਆ ਸੀ। ਉਨ੍ਹਾਂ ਨੇ ਆਪਣੀ ਸ਼ੁਰੂਆਤੀ ਸਿੱਖਿਆ ਮਾਡਰਨ ਸਕੂਲ, ਦਿੱਲੀ ਤੋਂ ਪੂਰੀ ਕੀਤੀ ਅਤੇ ਫਿਰ ਦਿੱਲੀ ਯੂਨੀਵਰਸਿਟੀ ਦੇ ਲੇਡੀ ਸ਼੍ਰੀ ਰਾਮ ਕਾਲਜ ਤੋਂ ਅਰਥ ਸ਼ਾਸਤਰ ਵਿੱਚ ਬੈਚਲਰ ਦੀ ਡਿਗਰੀ ਹਾਸਲ ਕੀਤੀ।

Reported by:  PTC News Desk  Edited by:  Aarti -- November 01st 2024 01:31 PM
Vini Mahajan Retires : ਪਹਿਲੀ ਮਹਿਲਾ ਮੁੱਖ ਸਕੱਤਰ ਵਿਨੀ ਮਹਾਜਨ ਸੇਵਾਮੁਕਤ; 37 ਸਾਲਾਂ ਦਾ ਪ੍ਰਸ਼ਾਸਨਿਕ ਕਰੀਅਰ ਸਮਾਪਤ, ਜਾਣੋ ਇਨ੍ਹਾਂ ਬਾਰੇ ਸਭ ਕੁਝ

Vini Mahajan Retires : ਪਹਿਲੀ ਮਹਿਲਾ ਮੁੱਖ ਸਕੱਤਰ ਵਿਨੀ ਮਹਾਜਨ ਸੇਵਾਮੁਕਤ; 37 ਸਾਲਾਂ ਦਾ ਪ੍ਰਸ਼ਾਸਨਿਕ ਕਰੀਅਰ ਸਮਾਪਤ, ਜਾਣੋ ਇਨ੍ਹਾਂ ਬਾਰੇ ਸਭ ਕੁਝ

Vini Mahajan Retires : ਪੰਜਾਬ ਦੀ ਪਹਿਲੀ ਮਹਿਲਾ ਮੁੱਖ ਸਕੱਤਰ ਵਿੰਨੀ ਮਹਾਜਨ, ਜੋ ਰਾਜ ਅਤੇ ਕੇਂਦਰ ਸਰਕਾਰ ਵਿੱਚ ਕਈ ਅਹਿਮ ਅਹੁਦਿਆਂ 'ਤੇ ਸੇਵਾਵਾਂ ਨਿਭਾਅ ਚੁੱਕੀ ਹੈ, 31 ਅਕਤੂਬਰ ਨੂੰ ਸੇਵਾਮੁਕਤ ਹੋ ਗਈ ਸੀ। 1987 ਬੈਚ ਦੇ ਆਈਏਐਸ ਅਧਿਕਾਰੀ ਵਿਨੀ ਮਹਾਜਨ ਇਸ ਸਮੇਂ ਕੇਂਦਰ ਵਿੱਚ ਡੈਪੂਟੇਸ਼ਨ ’ਤੇ ਕੰਮ ਕਰ ਰਹੇ ਸਨ। ਆਪਣੀ ਰਿਟਾਇਰਮੈਂਟ ਦੇ ਸਬੰਧ ਵਿੱਚ ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਇੱਕ ਪੋਸਟ ਦੁਆਰਾ ਆਪਣੇ ਕਰੀਅਰ ਨੂੰ ਅਲਵਿਦਾ ਕਹਿ ਦਿੱਤਾ।

ਵਿਨੀ ਮਹਾਜਨ ਦਾ ਜਨਮ 21 ਅਕਤੂਬਰ 1964 ਨੂੰ ਪੰਜਾਬ ਵਿੱਚ ਹੋਇਆ ਸੀ। ਉਨ੍ਹਾਂ ਨੇ ਆਪਣੀ ਸ਼ੁਰੂਆਤੀ ਸਿੱਖਿਆ ਮਾਡਰਨ ਸਕੂਲ, ਦਿੱਲੀ ਤੋਂ ਪੂਰੀ ਕੀਤੀ ਅਤੇ ਫਿਰ ਦਿੱਲੀ ਯੂਨੀਵਰਸਿਟੀ ਦੇ ਲੇਡੀ ਸ਼੍ਰੀ ਰਾਮ ਕਾਲਜ ਤੋਂ ਅਰਥ ਸ਼ਾਸਤਰ ਵਿੱਚ ਬੈਚਲਰ ਦੀ ਡਿਗਰੀ ਹਾਸਲ ਕੀਤੀ। ਫਿਰ ਉਸਨੇ ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ ਕੋਲਕਾਤਾ ਤੋਂ ਪੋਸਟ ਗ੍ਰੈਜੂਏਟ ਡਿਪਲੋਮਾ ਕੀਤਾ, ਜਿੱਥੇ ਉਸਨੂੰ ਰੋਲ ਆਫ਼ ਆਨਰ ਨਾਲ ਸਨਮਾਨਿਤ ਕੀਤਾ ਗਿਆ।


ਵਿਨੀ ਮਹਾਜਨ ਨੇ ਆਪਣੇ ਅਕਾਦਮਿਕ ਕਰੀਅਰ ਵਿੱਚ ਨੈਸ਼ਨਲ ਟੇਲੈਂਟ ਸਰਚ ਸਕਾਲਰਸ਼ਿਪ ਸਮੇਤ ਕਈ ਪੁਰਸਕਾਰ ਪ੍ਰਾਪਤ ਕੀਤੇ। ਉਸਨੂੰ ਅਮਰੀਕਨ ਯੂਨੀਵਰਸਿਟੀ, ਵਾਸ਼ਿੰਗਟਨ ਡੀਸੀ, 2000-2001 ਵਿੱਚ ਹਿਊਬਰਟ ਹੰਫਰੀ ਫੈਲੋਸ਼ਿਪ ਨਾਲ ਵੀ ਸਨਮਾਨਿਤ ਕੀਤਾ ਗਿਆ ਸੀ।

ਆਪਣੇ ਪ੍ਰਸ਼ਾਸਨਿਕ ਕਰੀਅਰ ਦੇ ਸ਼ੁਰੂ ਵਿੱਚ, ਵਿਨੀ ਮਹਾਜਨ 1995 ਵਿੱਚ ਪੰਜਾਬ ਦੇ ਰੋਪੜ ਜ਼ਿਲ੍ਹੇ ਦੀ ਪਹਿਲੀ ਮਹਿਲਾ ਡਿਪਟੀ ਕਮਿਸ਼ਨਰ ਬਣੀ। ਇਸ ਅਹੁਦੇ 'ਤੇ ਰਹਿੰਦੇ ਹੋਏ, ਉਨ੍ਹਾਂ ਇੱਕ ਪ੍ਰਭਾਵਸ਼ਾਲੀ ਸਾਖਰਤਾ ਮੁਹਿੰਮ ਚਲਾਈ, ਜਿਸ ਲਈ ਉਨ੍ਹਾਂ ਨੂੰ ਰਾਸ਼ਟਰੀ ਸਾਖਰਤਾ ਪੁਰਸਕਾਰ ਮਿਲਿਆ।

ਮਹਾਜਨ ਨੇ ਆਪਣੇ 37 ਸਾਲਾਂ ਦੇ ਕਰੀਅਰ ਵਿੱਚ ਕਈ ਮਹੱਤਵਪੂਰਨ ਭੂਮਿਕਾਵਾਂ ਨਿਭਾਈਆਂ ਹਨ, ਜਿਸ ਵਿੱਚ 2005 ਤੋਂ 2012 ਤੱਕ ਪ੍ਰਧਾਨ ਮੰਤਰੀ ਦਫ਼ਤਰ ਵਿੱਚ ਤਤਕਾਲੀ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨਾਲ ਕੰਮ ਕਰਨਾ ਸ਼ਾਮਲ ਹੈ। ਇਸ ਸਮੇਂ ਦੌਰਾਨ ਉਨ੍ਹਾਂ ਨੇ ਵਿੱਤ, ਉਦਯੋਗ, ਵਣਜ ਅਤੇ ਆਈਟੀ ਵਰਗੇ ਮਹੱਤਵਪੂਰਨ ਖੇਤਰਾਂ ਦੀ ਜ਼ਿੰਮੇਵਾਰੀ ਸੰਭਾਲੀ ਅਤੇ ਵਿਸ਼ਵ ਆਰਥਿਕ ਮੰਦੀ ਦੌਰਾਨ ਭਾਰਤ ਦੀ ਆਰਥਿਕ ਸਥਿਰਤਾ ਨੂੰ ਬਣਾਈ ਰੱਖਣ ਵਿੱਚ ਮਦਦ ਕੀਤੀ।

ਉਨ੍ਹਾਂ ਨੇ ਪਿਤਾ ਬੀ.ਬੀ. ਮਹਾਜਨ ਪੰਜਾਬ ਕੇਡਰ ਦੇ ਆਈਏਐਸ ਅਧਿਕਾਰੀ ਵੀ ਰਹੇ ਸਨ ਅਤੇ ਆਪਣੀ ਸਾਦਗੀ ਅਤੇ ਇਮਾਨਦਾਰੀ ਲਈ ਜਾਣੇ ਜਾਂਦੇ ਸਨ। ਵਿਨੀ ਮਹਾਜਨ ਦੇ ਪ੍ਰਸ਼ਾਸਨਿਕ ਤਜ਼ਰਬੇ ਅਤੇ ਸਮਰਪਣ ਨੇ ਉਨ੍ਹਾਂ ਨੂੰ ਇੱਕ ਪ੍ਰੇਰਨਾਦਾਇਕ ਸ਼ਖਸੀਅਤ ਬਣਾਇਆ ਅਤੇ ਉਨ੍ਹਾਂ ਦੀ ਸੇਵਾਮੁਕਤੀ 'ਤੇ ਉਨ੍ਹਾਂ ਨੂੰ ਦੇਸ਼ ਭਰ ਤੋਂ ਸਨਮਾਨ ਅਤੇ ਸ਼ੁਭਕਾਮਨਾਵਾਂ ਮਿਲੀਆਂ ਹਨ।

ਇਹ ਵੀ ਪੜ੍ਹੋ : Batala Accident News : ਦੀਵਾਲੀ ਵਾਲੇ ਦਿਨ ਦੋ ਘਰਾਂ ਵਿਚ ਵਿੱਛ ਗਏ ਸੱਥਰ,ਮੋਟਰਸਾਈਕਲ ਸਵਾਰ ਦੋ ਦੋਸਤ ਹੋਏ ਹਾਦਸੇ ਦਾ ਸ਼ਿਕਾਰ, ਦੋਵਾਂ ਦੀ ਮੌਤ

- PTC NEWS

Top News view more...

Latest News view more...

PTC NETWORK