Punjab Holiday News : ਪੰਜਾਬ ਸਰਕਾਰ ਵੱਲੋਂ 20 ਨਵੰਬਰ ਨੂੰ ਛੁੱਟੀ ਦਾ ਐਲਾਨ, ਜਾਣੋ ਕਿਨ੍ਹਾਂ ਨੂੰ ਮਿਲੇਗਾ ਛੁੱਟੀ ਦਾ ਲਾਭ
Punjab ByElection 2024 : ਪੰਜਾਬ 'ਚ 20 ਨਵੰਬਰ ਨੂੰ ਹੋ ਜਾ ਰਹੀਆਂ 4 ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਸਰਕਾਰ ਵੱਲੋਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਇਸ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ ਅਤੇ ਇਸ ਦਿਨ ਸਮੂਹ ਸਰਕਾਰੀ ਅਦਾਰੇ ਬੰਦ ਰੱਖਣ ਬਾਰੇ ਕਿਹਾ ਗਿਆ ਹੈ।
ਪੰਜਾਬ ਸਰਕਾਰ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਧੀਨ ਲਿਖਤ ਜਾਰੀ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਚੋਣਾਂ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਵਿਖੇ ਸਥਿਤ ਸਰਕਾਰੀ ਦਫ਼ਤਰਾਂ/ ਬੋਰਡਾਂ/ਕਾਰਪੋਰੇਸ਼ਨਾਂ ਵਿਦਿਅਕ ਅਦਾਰਿਆਂ ਲਈ ਮਿਤੀ 20.11.2024 (ਬੁੱਧਵਾਰ) ਦੀ ਸਥਾਨਕ ਛੁੱਟੀ ਸਮੇਤ ਨੈਗੋਸ਼ੀਟੇਬਲ ਇੰਸਟਰੂਮੈਂਟ ਐਕਟ 1881 ਅਧੀਨ ਘੋਸ਼ਿਤ ਕੀਤੀ ਜਾਂਦੀ ਹੈ।
ਨੋਟੀਫਿਕੇਸ਼ਨ ਵਿੱਚ ਅੱਗੇ ਕਿਹਾ ਗਿਆ ਹੈ ਕਿ ਕੋਈ ਵੀ ਵਿਅਕਤੀ, ਜੋ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ, ਚੱਬੇਵਾਲ, ਗਿੱਦੜਬਾਹਾ ਅਤੇ ਬਰਨਾਲਾ ਅਧੀਨ ਵੋਟ ਸੂਚੀ ਤਹਿਤ ਵੋਟਰ ਹੈ ਅਤੇ ਰਾਜ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਕੰਮ ਕਰਦਾ ਹੈ, ਤਾਂ ਉਹ ਵੋਟ ਪਾਉਣ ਲਈ ਆਪਣਾ ਵੋਟਰ ਕਾਰਡ ਪੇਸ਼ ਕਰਕੇ ਸਬੰਧਤ ਅਥਾਰਟੀ ਤੋਂ ਮਿਤੀ 20,11.2024 ਦੀ ਸਪੈਸ਼ਲ ਛੁੱਟੀ ਲੈ ਸਕੇਗਾ। ਇਹ ਫੁੱਟੀ ਅਧਿਕਾਰੀ/ਕਰਮਚਾਰੀ ਦੇ ਛੁੱਟੀਆਂ ਦੇ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ।
ਇਨ੍ਹਾਂ 4 ਵਿਧਾਨ ਸਭਾ ਹਲਕਿਆਂ ਵਿੱਚ ਸਰਕਾਰ ਵੱਲੋਂ ਸੈਕਸ਼ਨ 235ਬੀ (1) ਐਕਟ 1951 ਦੀਆਂ ਪ੍ਰੋਵੀਜ਼ਨ ਅਨੁਸਾਰ ਬੁੱਧਵਾਰ ਦੀ ਪੇਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
- PTC NEWS