Wed, Jan 8, 2025
Whatsapp

Punjab Bus Strike Ended : ਪੰਜਾਬ ’ਚ ਸਰਕਾਰੀ ਬੱਸਾਂ ਦੀ ਹੜਤਾਲ ਹੋਈ ਖ਼ਤਮ; ਭਲਕੇ ਤੋਂ ਆਮ ਵਾਂਗ ਚੱਲਣਗੀਆਂ ਬੱਸਾਂ

ਇਨ੍ਹਾਂ ਹੀ ਨਹੀਂ ਮੀਟਿੰਗ ’ਚ ਮੁਲਾਜ਼ਮ ਦੀ ਸੀਐੱਮ ਭਗਵੰਤ ਮਾਨ ਦੇ ਨਾਲ ਮੀਟਿੰਗ ਵੀ ਤੈਅ ਹੋਈ ਹੈ। ਜੋ ਕਿ 15 ਜਨਵਰੀ ਨੂੰ ਹੋਵੇਗੀ।

Reported by:  PTC News Desk  Edited by:  Aarti -- January 07th 2025 03:19 PM -- Updated: January 07th 2025 03:49 PM
Punjab Bus Strike Ended : ਪੰਜਾਬ ’ਚ ਸਰਕਾਰੀ ਬੱਸਾਂ ਦੀ ਹੜਤਾਲ ਹੋਈ ਖ਼ਤਮ; ਭਲਕੇ ਤੋਂ ਆਮ ਵਾਂਗ ਚੱਲਣਗੀਆਂ ਬੱਸਾਂ

Punjab Bus Strike Ended : ਪੰਜਾਬ ’ਚ ਸਰਕਾਰੀ ਬੱਸਾਂ ਦੀ ਹੜਤਾਲ ਹੋਈ ਖ਼ਤਮ; ਭਲਕੇ ਤੋਂ ਆਮ ਵਾਂਗ ਚੱਲਣਗੀਆਂ ਬੱਸਾਂ

Punjab Bus Strike Ended :  ਪੰਜਾਬ ’ਚ ਸਰਕਾਰੀ ਬੱਸਾਂ ਦੀ ਹੜਤਾਲ ਖ਼ਤਮ ਹੋ ਗਈ ਹੈ।  ਦੋ ਦਿਨਾਂ ਦੀ ਹੜਤਾਲ ਕਾਰਨ ਆਮ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਿਕ ਪੀਆਰਟੀਸੀ ਤੇ ਪਨਬੱਸ ਠੇਕਾ ਮੁਲਾਜ਼ਮ ਯੂਨੀਅਨ ਦੀ ਪ੍ਰਸ਼ਾਸਨ ਨਾਲ ਮੀਟਿੰਗ ਹੋਈ ਜਿਸ ਤੋਂ ਬਾਅਦ ਹੜਤਾਲ ਖਤਮ ਦਾ ਐਲਾਨ ਕੀਤਾ ਗਿਆ। 

ਇਨ੍ਹਾਂ ਹੀ ਨਹੀਂ ਮੀਟਿੰਗ ’ਚ ਮੁਲਾਜ਼ਮ ਦੀ ਸੀਐੱਮ ਭਗਵੰਤ ਮਾਨ ਦੇ ਨਾਲ ਮੀਟਿੰਗ ਵੀ ਤੈਅ ਹੋਈ ਹੈ। ਜੋ ਕਿ 15 ਜਨਵਰੀ ਨੂੰ ਹੋਵੇਗੀ। 

ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕੱਚੇ ਕੰਮ ਨਾਲ ਖੁਦ ਵਾਅਦਾ ਕੀਤਾ ਸੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੇ ਵਿਚੋਲਗੀ ਸਿਸਟਮ ਖਤਮ ਕੀਤਾ ਜਾਵੇਗਾ ਕਿਲੋਮੀਟਰ ਸਕੀਮਾਂ ਨੂੰ ਬੰਦ ਕਰਕੇ ਨਵੀਆਂ ਬੱਸਾਂ ਪਾ ਕੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ ਅਤੇ ਵਿਭਾਗ ਵਿੱਚ ਠੇਕੇਦਾਰੀ ਸਿਸਟਮ ਪੂਰਨ ਰੂਪ ਵਿੱਚ ਖਤਮ ਹੋਵੇਗਾ ਪਰ ਅੱਜ ਢਾਈ ਸਾਲ ਬੀਤਣ ਦੇ ਬਾਵਜੂਦ ਵੀ ਸਰਕਾਰ ਨੇ ਕਿਸੇ ਮੰਗ ਵੱਲ ਧਿਆਨ ਨਹੀਂ ਦਿੱਤਾ ਵਾਰ-ਵਾਰ ਮੀਟਿੰਗਾਂ ਦੇਣ ਦੇ ਬਾਵਜੂਦ ਵੀ ਕੋਈ ਮਸਲਾ ਹੱਲ ਨਹੀਂ ਹੋਇਆ। 

- PTC NEWS

Top News view more...

Latest News view more...

PTC NETWORK