Sat, Dec 21, 2024
Whatsapp

Punjab Government Debt : ਪੰਜਾਬ ’ਚ ਵੱਡਾ ਆਰਥਿਕ ਸੰਕਟ ! ਹੋਰ ਕਰਜ਼ਾ ਚੁੱਕਣ ਦੀ ਤਿਆਰੀ ’ਚ ਪੰਜਾਬ ਸਰਕਾਰ-ਸੂਤਰ

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਵਿੱਤੀ ਸੰਕਟ ਦਾ ਸਾਹਮਣਾ ਕਰ ਰਹੀ ਸੂਬਾ ਸਰਕਾਰ ਨੇ ਪੱਤਰ ਵਿੱਚ ਆਪਣੇ ਖਰਚਿਆਂ ਦਾ ਹਵਾਲਾ ਦਿੱਤਾ ਹੈ। ਸਰਕਾਰ ਨੂੰ ਲੱਗਦਾ ਹੈ ਕਿ ਮੌਜੂਦਾ ਸਾਲਾਨਾ ਉਧਾਰ ਸੀਮਾ ਮੌਜੂਦਾ ਵਿੱਤੀ ਸਾਲ ਨੂੰ ਕਵਰ ਨਹੀਂ ਕਰੇਗੀ।

Reported by:  PTC News Desk  Edited by:  Aarti -- September 09th 2024 10:09 AM
Punjab Government Debt :  ਪੰਜਾਬ ’ਚ ਵੱਡਾ ਆਰਥਿਕ ਸੰਕਟ ! ਹੋਰ ਕਰਜ਼ਾ ਚੁੱਕਣ ਦੀ ਤਿਆਰੀ ’ਚ ਪੰਜਾਬ ਸਰਕਾਰ-ਸੂਤਰ

Punjab Government Debt : ਪੰਜਾਬ ’ਚ ਵੱਡਾ ਆਰਥਿਕ ਸੰਕਟ ! ਹੋਰ ਕਰਜ਼ਾ ਚੁੱਕਣ ਦੀ ਤਿਆਰੀ ’ਚ ਪੰਜਾਬ ਸਰਕਾਰ-ਸੂਤਰ

Punjab Government Debt : ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਅੱਗੇ ਚਾਲੂ ਵਿੱਤੀ ਸਾਲ ਦੌਰਾਨ ਕਰਜ਼ੇ ਦੀ ਸੀਮਾ ਵਧਾਉਣ ਦੀ ਮੰਗ ਰੱਖੀ ਹੈ। ਸਰਕਾਰ ਨੇ ਕਰਜ਼ਾ ਸੀਮਾ 10 ਹਜ਼ਾਰ ਕਰੋੜ ਰੁਪਏ ਵਧਾਉਣ ਦੀ ਮੰਗ ਕੀਤੀ ਹੈ। ਸੂਤਰਾਂ ਦੇ ਹਵਾਲੇ ਤੋਂ ਇਹ ਜਾਣਕਾਰੀ ਹਾਸਿਲ ਹੋਈ ਹੈ। ਇਸ ਦੇ ਲਈ ਸਰਕਾਰ ਵੱਲੋਂ ਵਿੱਤ ਮੰਤਰਾਲੇ ਨੂੰ ਪੱਤਰ ਲਿਖਿਆ ਗਿਆ। 

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਵਿੱਤੀ ਸੰਕਟ ਦਾ ਸਾਹਮਣਾ ਕਰ ਰਹੀ ਸੂਬਾ ਸਰਕਾਰ ਨੇ ਪੱਤਰ ਵਿੱਚ ਆਪਣੇ ਖਰਚਿਆਂ ਦਾ ਹਵਾਲਾ ਦਿੱਤਾ ਹੈ। ਸਰਕਾਰ ਨੂੰ ਲੱਗਦਾ ਹੈ ਕਿ ਮੌਜੂਦਾ ਸਾਲਾਨਾ ਉਧਾਰ ਸੀਮਾ ਮੌਜੂਦਾ ਵਿੱਤੀ ਸਾਲ ਨੂੰ ਕਵਰ ਨਹੀਂ ਕਰੇਗੀ। ਸਰਕਾਰ ਹੋਰ ਕਰਜ਼ੇ ਚੁੱਕ ਕੇ ਆਪਣੇ ਖਰਚੇ ਪੂਰੇ ਕਰਨਾ ਚਾਹੁੰਦੀ ਹੈ। 


ਸੂਤਰਾਂ ਦਾ ਇਹ ਵੀ ਕਹਿਣਾ ਹੈ ਕਿ ਸਾਲ 2024-25 ਲਈ ਪੰਜਾਬ ਵਿੱਚ ਕਰਜ਼ੇ ਦੀ ਸੀਮਾ 30,464,92 ਕਰੋੜ ਰੁਪਏ ਹੈ। ਜਿਸ ਵਿੱਚ ਜੁਲਾਈ ਤੱਕ ਸਰਕਾਰ ਨੇ 13,094 ਕਰੋੜ ਰੁਪਏ ਦਾ ਕਰਜ਼ਾ ਲਿਆ ਹੈ। ਇਸ ਤੋਂ ਇਲਾਵਾ ਸਰਕਾਰ ਨੂੰ ਚਾਲੂ ਵਿੱਤੀ ਸਾਲ 'ਚ 10 ਹਜ਼ਾਰ ਕਰੋੜ ਰੁਪਏ ਦੀ ਹੋਰ ਲੋਨ ਸੀਮਾ ਦੀ ਲੋੜ ਹੈ। ਵਿੱਤੀ ਸਾਲ 2023-24 ਵਿੱਚ ਰਾਜ ਸਰਕਾਰ ਦੁਆਰਾ ਉਧਾਰ ਲੈਣ ਦੀ ਸੀਮਾ 45,730 ਕਰੋੜ ਰੁਪਏ ਸੀ। 

ਸੂਬਾ ਸਰਕਾਰ ਨੇ ਪੱਤਰ ਵਿੱਚ ਦਲੀਲ ਦਿੱਤੀ ਹੈ ਕਿ ਉਸ ਨੂੰ ਪਿਛਲੀਆਂ ਸਰਕਾਰਾਂ ਤੋਂ ਕਰਜ਼ਾ ਵਿਰਾਸਤ ਵਿੱਚ ਮਿਲਿਆ ਹੈ। ਜਿਸ ਨੂੰ ਵਾਪਸ ਕੀਤਾ ਜਾਣਾ ਹੈ। ਪੰਜਾਬ ਸਰਕਾਰ ਵੱਲੋਂ 69,867 ਕਰੋੜ ਰੁਪਏ ਦਾ ਕਰਜ਼ਾ ਚੁਕਾਇਆ ਜਾਣਾ ਹੈ।

23,900 ਕਰੋੜ ਰੁਪਏ ਦੀ ਰਕਮ ਸਿਰਫ਼ ਕਰਜ਼ੇ ਅਤੇ ਵਿਆਜ ਦੀ ਮੁੜ ਅਦਾਇਗੀ ਹੈ। ਹਾਲ ਹੀ ਵਿੱਚ ਵਿੱਤੀ ਸੰਕਟ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਕਈ ਫੈਸਲੇ ਲਏ ਹਨ।

ਇਹ ਵੀ ਪੜ੍ਹੋ : Doctors on strike Today : ਪੰਜਾਬ ਭਰ ’ਚ ਸਰਕਾਰੀ ਡਾਕਟਰਾਂ ਦੀ ਹੜਤਾਲ, ਜਾਣੋ ਓਪੀਡੀ ਕਦੋਂ ਤੱਕ ਰਹੇਗੀ ਬੰਦ ਤੇ ਕਿਹੜੀਆਂ ਸੇਵਾਵਾਂ ਰਹਿਣਗੀਆਂ ਜਾਰੀ

- PTC NEWS

Top News view more...

Latest News view more...

PTC NETWORK