ਚੰਡੀਗੜ੍ਹ: ਪੰਜਾਬ ਸਰਕਾਰ ਨੇ ਧੁੰਦ ਅਤੇ ਠੰਢ ਕਾਰਨ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਦੀਆਂ ਛੁੱਟੀਆਂ ਵਿੱਚ ਵਾਧਾ ਕੀਤਾ ਹੈ। ਨਵੇਂ ਹੁਕਮਾਂ ਮੁਤਾਬਕ 2 ਜਨਵਰੀ 2023 ਤੋਂ 8 ਜਨਵਰੀ ਤੱਕ ਸਕੂਲ ਬੰਦ ਰਹਿਣਗੇ। ਇਸ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ।ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ ਸਾਰੇ ਸਕੂਲ 9 ਜਨਵਰੀ 2023 ਨੂੰ ਖੁੱਲ੍ਹਣਗੇ।<blockquote class=twitter-tweet><p lang=pa dir=ltr>ਸੂਬੇ ਵਿੱਚ ਪੈ ਰਹੀ ਕੜਾਕੇ ਦੀ ਠੰਡ ਅਤੇ ਧੁੰਦ ਕਾਰਨ, ਸਕੂਲੀ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ, ਪੰਜਾਬ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਮਿਤੀ 02/01/2023 ਤੋਂ 08/01/2023 ਤੱਕ ਛੁੱਟੀਆਂ ਦਾ ਵਾਧਾ ਕੀਤਾ ਜਾਂਦਾ ਹੈ।</p>&mdash; Harjot Singh Bains (@harjotbains) <a href=https://twitter.com/harjotbains/status/1609563924340559872?ref_src=twsrc^tfw>January 1, 2023</a></blockquote> <script async src=https://platform.twitter.com/widgets.js charset=utf-8></script> ਜ਼ਿਕਰਯੋਗ ਹੈ ਕਿ ਸਿੱਖਿਆ ਵਿਭਾਗ ਵੱਲੋਂ ਪਹਿਲਾਂ ਪੰਜਾਬ ਦੇ ਸਾਰੇ ਸਕੂਲਾਂ ਵਿੱਚ 25 ਦਸੰਬਰ ਤੋਂ 1ਜਨਵਰੀ ਤੱਕ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਸੀ ਪਰ ਹੁਣ ਮੌਸਮ ਦੇ ਖ਼ਰਾਬ ਹੋਣ ਦੇ ਮੱਦੇਨਜ਼ਰ ਇਹ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ।ਰਿਪੋਰਟ-ਗਗਨਦੀਪ ਅਹੂਜਾ