winter holiday in Anganwadi : ਸਕੂਲਾਂ ਤੋਂ ਬਾਅਦ ਆਂਗਨਵਾੜੀ ਕੇਂਦਰ 'ਚ ਵੀ ਹੋਈਆਂ ਛੁੱਟੀਆਂ, 8 ਨੂੰ ਖੁੱਲ੍ਹਣਗੇ ਸਕੂਲ
ਚੰਡੀਗੜ੍ਹ : ਪੰਜਾਬ ਸਰਕਾਰ ਨੇ ਸਰਦੀਆਂ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਸੂਬੇ ਦੇ ਆਂਗਣਵਾੜੀ ਕੇਂਦਰਾਂ ਵਿੱਚ 3 ਤੋਂ 6 ਸਾਲ ਦੇ ਬੱਚਿਆਂ ਦੀਆਂ ਛੁੱਟੀਆਂ 7 ਜਨਵਰੀ, 2025 ਤੱਕ ਵਧਾਉਣ ਦਾ ਫੈਸਲਾ ਕੀਤਾ ਹੈ।
ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਕੜਾਕੇ ਦੀ ਸਰਦੀ ਕਾਰਨ ਛੋਟੇ ਬੱਚਿਆਂ ਦਾ ਆਂਗਣਵਾੜੀ ਕੇਂਦਰਾਂ 'ਚ ਆਉਣਾ-ਜਾਣਾ ਮੁਸ਼ਕਿਲ ਹੋ ਜਾਂਦਾ ਹੈ। ਇਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਆਂਗਣਵਾੜੀ ਕੇਂਦਰਾਂ ਵਿੱਚ 3 ਤੋਂ 6 ਸਾਲ ਤੱਕ ਦੇ ਬੱਚਿਆਂ ਨੂੰ 7 ਜਨਵਰੀ 2025 ਤੱਕ ਛੁੱਟੀਆਂ ਦਿੱਤੀਆਂ ਹਨ। ਆਂਗਣਵਾੜੀ ਵਰਕਰਾਂ ਛੁੱਟੀਆਂ ਦੌਰਾਨ 3 ਤੋਂ 6 ਸਾਲ ਦੇ ਬੱਚਿਆਂ ਨੂੰ ਘਰ ਲਿਜਾਣ ਵਾਲਾ ਰਾਸ਼ਨ ਦੇਣਗੀਆਂ।
ਦੱਸ ਦਈਏ ਕਿ ਇਸਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਠੰਢ ਦੇ ਮੱਦੇਨਜ਼ਰ ਪੰਜਾਬ ਦੇ ਸਮੂਹ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ 'ਚ 7 ਜਨਵਰੀ ਤੱਕ ਛੁੱਟੀਆਂ ਵਧਾਉਣ ਦਾ ਫੈਸਲਾ ਕੀਤਾ ਹੈ।
- PTC NEWS