Partap Bajwa Grenade Statement Case : 'ਪ੍ਰਤਾਪ ਸਿੰਘ ਬਾਜਵਾ ਨੂੰ ਅਜੇ ਗ੍ਰਿਫਤਾਰ ਕਰਨ ਦੀ ਕੋਈ ਯੋਜਨਾ ਨਹੀਂ', ਸਰਕਾਰ ਨੇ HC ਹਾਈਕੋਰਟ 'ਚ ਦਾਖਲ ਕੀਤਾ ਜਵਾਬ
Partap Bajwa Grenade Statement Case : ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੇ ਹੈਂਡ ਗ੍ਰੇਨੇਡ ਬਿਆਨ ਮਾਮਲੇ ਵਿੱਚ ਪੰਜਾਬ ਸਰਕਾਰ ਨੇ ਆਪਣਾ ਜਵਾਬ ਦਾਖਲ ਕਰ ਦਿੱਤਾ ਹੈ। ਪੰਜਾਬ ਸਰਕਾਰ ਨੇ ਹਾਈਕੋਰਟ ਨੂੰ ਜਵਾਬ ਦਾਖਲ ਕਰਦਿਆਂ ਕਿਹਾ ਹੈ ਕਿ ਅਜੇ ਉਸ ਦੀ ਪ੍ਰਤਾਪ ਸਿੰਘ ਬਾਜਵਾ ਨੂੰ ਗ੍ਰਿਫਤਾਰ ਕਰਨ ਦੀ ਕੋਈ ਯੋਜਨਾ ਨਹੀਂ ਹੈ।
ਪੰਜਾਬ ਸਰਕਾਰ ਨੇ ਮੰਗਲਵਾਰ ਮਾਮਲੇ ਦੀ ਸੁਣਵਾਈ ਦੌਰਾਨ ਕਿਹਾ ਕਿ ਅਜੇ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਪਹਿਲਾਂ ਮਾਮਲੇ ਦੀ ਪੂਰੀ ਤਰ੍ਹਾਂ ਜਾਂਚ ਕੀਤੀ ਜਾਵੇਗਾ, ਜਿਸ ਤੋਂ ਬਾਅਦ ਹੀ ਐਫਆਈਆਰ ਦੇ ਸਬੰਧ ਵਿੱਚ ਵੇਖਿਆ ਜਾਵੇਗਾ।
ਸਰਕਾਰ ਨੇ ਦਾਖਲ ਜਵਾਬ ਵਿੱਚ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਨੂੰ ਗ੍ਰਿਫ਼ਤਾਰ ਕਰਨ ਦੀ ਅਜੇ ਕੋਈ ਮਨਸ਼ਾ ਨਹੀਂ ਹੈ। ਬਾਜਵਾ ਖਿਲਾਫ਼ ਜਾਂਚ ਉਪਰ ਪਹਿਲਾਂ ਵੀ ਕੋਈ ਸਟੇਅ ਨਹੀਂ ਸੀ ਅਤੇ ਸਰਕਾਰ ਅਗਲੀ ਜਾਂਚ ਕਰ ਸਕਦੀ ਹੈ।
ਹਾਈਕੋਰਟ ਨੇ ਮਾਮਲੇ ਦੀ ਸੁਣਵਾਈ ਦੌਰਾਨ ਪ੍ਰਤਾਪ ਸਿੰਘ ਬਾਜਵਾ ਨੂੰ ਅੰਮਰਿਮ ਜਮਾਨਤ ਰਾਹਤ ਜਾਰੀ ਰੱਖੀ ਹੈ ਅਤੇ ਹੁਣ ਮਾਮਲੇ 'ਚ ਅਗਲੀ ਸੁਣਵਾਈ 7 ਮਈ ਨੂੰ ਹੋਵੇਗੀ।
ਕੀ ਹੈ ਪੂਰਾ ਮਾਮਲਾ ?
ਦੱਸ ਦਈਏ ਕਿ ਪ੍ਰਤਾਪ ਸਿੰਘ ਬਾਜਵਾ ਨੇ ਇੱਕ ਟੀਵੀ ਚੈਨਲ ਨੂੰ ਦਿੱਤੇ ਇੰਟਰਵਿਊ ਵਿੱਚ ਕਿਹਾ ਸੀ, "ਪੰਜਾਬ ਵਿੱਚ 50 ਗ੍ਰਨੇਡ ਆਏ ਸਨ, ਜਿਨ੍ਹਾਂ ਵਿੱਚੋਂ 18 ਇਸਤੇਮਾਲ ਹੋ ਚੁੱਕੇ ਹਨ, ਜਦੋਂ ਕਿ 32 ਬਾਕੀ ਹਨ। 13 ਅਪ੍ਰੈਲ ਨੂੰ ਉਨ੍ਹਾਂ ਵਿਰੁੱਧ ਮੋਹਾਲੀ ਦੇ ਸਾਈਬਰ ਪੁਲਿਸ ਸਟੇਸ਼ਨ ਵਿੱਚ ਕੇਸ ਦਰਜ ਕੀਤਾ ਗਿਆ ਸੀ। 14 ਅਪ੍ਰੈਲ ਨੂੰ ਸਵੇਰੇ 12 ਵਜੇ ਪੁੱਛਗਿੱਛ ਲਈ ਵੀ ਬੁਲਾਇਆ ਗਿਆ ਸੀ ਪਰ ਬਾਜਵਾ ਪੁੱਛਗਿੱਛ ਵਿੱਚ ਸ਼ਾਮਿਲ ਨਹੀਂ ਹੋਏ ਸੀ। ਉਸਦੇ ਵਕੀਲ ਪੁਲਿਸ ਸਾਹਮਣੇ ਪੇਸ਼ ਹੋਏ ਅਤੇ ਇੱਕ ਦਿਨ ਦਾ ਸਮਾਂ ਮੰਗਿਆ। ਇਸ ਤੋਂ ਬਾਅਦ ਬਾਜਵਾ ਨੂੰ ਮੰਗਲਵਾਰ ਦੁਪਹਿਰ 2 ਵਜੇ ਬੁਲਾਇਆ ਗਿਆ। ਇਸ ਤੋਂ ਬਾਅਦ ਬਾਜਵਾ ਦੇ ਵਕੀਲਾਂ ਨੇ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਉਪਰੰਤ ਬਾਜਵਾ ਦੇ ਬੰਬ ਵਾਲੇ ਬਿਆਨ 'ਤੇ ਅਦਾਲਤ ਨੇ 22 ਅਪ੍ਰੈਲ ਤੱਕ ਉਸਦੀ ਗ੍ਰਿਫਤਾਰੀ 'ਤੇ ਰੋਕ ਲਗਾ ਦਿੱਤੀ ਸੀ।
- PTC NEWS