Paddy Purchase starts From Today : ਹੜਤਾਲ ਵਿਚਾਲੇ ਅੱਜ ਤੋਂ ਸ਼ੁਰੂ ਹੋਵੇਗੀ ਝੋਨੇ ਦੀ ਸਰਕਾਰੀ ਖਰੀਦ, ਜਾਣੋ ਸੂਬੇ ਭਰ ’ਚ ਮੰਡੀਆਂ ਦੇ ਹਾਲ
Paddy Purchase starts From Today : ਪੰਜਾਬ ਵਿੱਚ ਝੋਨੇ ਦੀ ਸਰਕਾਰੀ ਖਰੀਦ ਅੱਜ ਤੋਂ ਸ਼ੁਰੂ ਰਹੀ ਹੈ। ਤਾਂ ਦੂਜੇ ਪਾਸੇ ਖਰੀਦ ਤੋਂ ਇੱਕ ਦਿਨ ਪਹਿਲਾਂ ਪੰਜਾਬ ਸਰਕਾਰ ਕਮਿਸ਼ਨ ਏਜੰਟਾਂ ਨੂੰ ਮਨਾਉਣ ਵਿੱਚ ਨਾਕਾਮ ਰਹੀ। ਕਮਿਸ਼ਨ ਏਜੰਟ ਐਸੋਸੀਏਸ਼ਨ ਮੰਗਲਵਾਰ ਨੂੰ ਹੜਤਾਲ 'ਤੇ ਜਾਣ ਦੇ ਆਪਣੇ ਫੈਸਲੇ 'ਤੇ ਕਾਇਮ ਹਨ। ਇਸ ਤੋਂ ਇਲਾਵਾ ਸ਼ੈਲਰ ਮਾਲਕ ਵੀ ਝੋਨੇ ਦੀ ਲਿਫਟਿੰਗ ਨਾ ਕਰਨ ਦੇ ਆਪਣੇ ਫੈਸਲੇ 'ਤੇ ਅੜੇ ਹੋਏ ਹਨ।
ਅੱਜ ਤੋਂ ਸ਼ੁਰੂ ਹੋਵੇਗੀ ਝੋਨੇ ਦੀ ਖਰੀਦ
ਦੱਸ ਦਈਏ ਕਿ 1 ਅਕਤੂਬਰ ਤੋਂ ਪੰਜਾਬ ਦੇ ਵਿਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋਣ ਤੋਂ ਠੀਕ ਪਹਿਲਾਂ ਹੀ ਲੇਬਰ ਯੂਨੀਅਨ ਵੱਲੋਂ ਪੰਜਾਬ ਭਰ ਦੀਆਂ ਮੰਡੀਆਂ ਵਿਚ ਹੜਤਾਲ ਤੇ ਜਾਣ ਦਾ ਐਲਾਨ ਕਰ ਦਿੱਤਾ ਸੀ।
ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਵਿਚ ਲੇਬਰ ਚੇਅਰਮੈਂਨ ਪੰਜਾਬ ਦਰਸ਼ਨ ਲਾਲ ਨੇ ਕਿਹਾ ਕਿ ਸਰਕਾਰ ਨੇ ਸਾਡੀ ਲੇਬਰ ਵਿਚ ਵਾਧਾ ਨਹੀਂ ਕੀਤਾ ਜਿਸ ਦੇ ਚੱਲਦੇ ਅਸੀਂ ਪੂਰੇ ਪੰਜਾਬ ਭਰ ਦੀਆਂ ਮੰਡੀਆਂ ਵਿਚ ਹੜਤਾਲ ਦਾ ਐਲਾਨ ਕੀਤਾ ਹੈ, ਜੇ ਪੰਜਾਬ ਦੇ ਵਿਚ ਲੇਬਰ ਨਾਲ ਇਸੇ ਤਰਾਂ ਧੱਕਾ ਹੁੰਦਾ ਰਿਹਾ ਤਾਂ ਆਉਣ ਵਾਲੇ ਸਮੇਂ ਵਿਚ ਬਿਹਾਰ ਤੋਂਂ ਪੰਜਾਬ ਵੱਲ ਲੇਬਰ ਆਉਣੀ ਬੰਦ ਹੋ ਜਾਏਗੀ।
ਦੱਸ ਦਈਏ ਕਿ ਪੰਜਾਬ ਭਰ ’ਚ 1800 ਸਰਕਾਰੀ ਕੇਂਦਰਾਂ ’ਤੇ ਖਰੀਦ ਸ਼ੁਰੂ ਹੋਵੇਗੀ। ਸਰਕਾਰ ਵੱਲੋਂ ਮੰਡੀਆਂ ’ਚ ਪ੍ਰਬੰਧ ਮੁਕੰਮਲ ਹੋਣ ਦਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ’ਚ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।
ਵੱਖ-ਵੱਖ ਮੰਡੀਆਂ ਦੇ ਹਾਲ
ਦੂਜੇ ਪਾਸੇ ਪੰਜਾਬ ਦੀਆਂ ਵੱਖ ਵੱਖ ਮੰਡੀਆਂ ’ਚ ਅਨਾਉਂਸਮੈਂਟ ਕਰ ਹੜਤਾਲ ਹੋਣ ਦੀ ਜਾਣਕਾਰੀ ਦਿੱਤੀ ਜਾ ਰਹੀ ਹੈ। ਖੰਨਾ ਦੀ ਮੰਡੀ ’ਚ ਵੀ ਅਨਾਉਂਸਮੈਟ ਕੀਤੀ ਗਈ ਹੈ। ਉੱਥੇ ਹੀ ਦੂਜੇ ਪਾਸੇ ਰਾਜਪੁਰਾ ਦੀ ਮੰਡੀ ’ਚ ਕਿਸਾਨ ਨੂੰ ਅੰਦਰ ਵੜਨ ਨਹੀਂ ਦਿੱਤਾ ਜਿਸ ਤੋਂ ਕਾਰਨ ਕਿਸਾਨ ਕਾਫੀ ਪਰੇਸ਼ਾਨ ਹੋਏ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਕੋਈ ਉਮੀਦ ਨਹੀਂ ਹੈ ਕਿ ਅੱਜ ਸਰਕਾਰੀ ਖਰੀਦ ਹੋਵੇਗੀ ਜਾਂ ਨਹੀਂ।
ਸੀਐੱੰਮ ਮਾਨ ਨਾਲ ਅੱਜ ਹੋਵੇਗੀ ਮੀਟਿੰਗ
ਹਾਲਾਂਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸਵੇਰੇ 11 ਵਜੇ ਕਮਿਸ਼ਨ ਏਜੰਟਾਂ ਨਾਲ ਮੀਟਿੰਗ ਬੁਲਾਈ ਹੈ ਤਾਂ ਜੋ ਇਸ ਸਮੱਸਿਆ ਦਾ ਕੋਈ ਹੱਲ ਕੱਢਿਆ ਜਾ ਸਕੇ। ਫੈਡਰੇਸ਼ਨ ਆਫ ਆੜ੍ਹਤੀਆ ਐਸੋਸੀਏਸ਼ਨ ਪੰਜਾਬ ਦੇ ਆਗੂ ਅਮਨਦੀਪ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਮੀਟਿੰਗ ਲਈ ਬੁਲਾਇਆ ਹੈ। ਇਸ ਮੀਟਿੰਗ ਵਿੱਚ ਉਨ੍ਹਾਂ ਦਾ 10 ਮੈਂਬਰੀ ਵਫ਼ਦ ਹਿੱਸਾ ਲਵੇਗਾ। ਡਿਪਟੀ ਕਮਿਸ਼ਨਰ ਵੀ ਸੋਮਵਾਰ ਨੂੰ ਅੰਮ੍ਰਿਤਸਰ ਮੰਡੀ 'ਚ ਆਏ ਸਨ ਪਰ ਉਨ੍ਹਾਂ ਸਪੱਸ਼ਟ ਕੀਤਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਹ ਝੋਨਾ ਚੁੱਕਣ ਲਈ ਹਾਮੀ ਨਹੀਂ ਭਰਨਗੇ।
- PTC NEWS