Wed, Oct 2, 2024
Whatsapp

Punjab Stubble Burning News : ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ’ਤੇ ਵੱਡਾ ਐਕਸ਼ਨ, 5 ਕਿਸਾਨਾਂ ਖਿਲਾਫ ਮਾਮਲੇ ਦਰਜ

ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ’ਚ 119 ਥਾਂਵਾਂ ’ਤੇ ਪਰਾਲੀ ਨੂੰ ਅੱਗ ਲਗਾਈ ਗਈ ਹੈ ਜਿਨ੍ਹਾਂ ਵਿੱਚੋਂ 107 ਥਾਵਾਂ ’ਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਟੀਮ ਪਹੁੰਚੀ ਅਤੇ ਕਾਰਵਾਈ ਕੀਤੀ ਹੈ।

Reported by:  PTC News Desk  Edited by:  Aarti -- October 02nd 2024 12:30 PM
Punjab Stubble Burning News : ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ’ਤੇ ਵੱਡਾ ਐਕਸ਼ਨ,  5 ਕਿਸਾਨਾਂ ਖਿਲਾਫ ਮਾਮਲੇ ਦਰਜ

Punjab Stubble Burning News : ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ’ਤੇ ਵੱਡਾ ਐਕਸ਼ਨ, 5 ਕਿਸਾਨਾਂ ਖਿਲਾਫ ਮਾਮਲੇ ਦਰਜ

Punjab Stubble Burning News : ਪੰਜਾਬ ਸਰਕਾਰ ਵਲੋਂ ਖੇਤਾਂ ਵਿਚ ਪਰਾਲੀ ਸਾੜਨ ਨੂੰ ਪ੍ਰਭਾਵੀ ਤਰੀਕੇ ਨਾਲ ਰੋਕਣ ਲਈ ਜ਼ਮੀਨੀ ਪੱਧਰ ’ਤੇ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਹੁਣ ਤੱਕ ਅੱਗ ਲਾਉਣ ਵਾਲੇ ਪੰਜ ਕਿਸਾਨਾਂ ’ਤੇ ਮਾਮਲੇ ਦਰਜ ਕੀਤੇ ਜਾ ਚੁੱਕੇ ਹਨ।

ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ’ਚ 119 ਥਾਂਵਾਂ ’ਤੇ ਪਰਾਲੀ ਨੂੰ ਅੱਗ ਲਗਾਈ ਗਈ ਹੈ ਜਿਨ੍ਹਾਂ ਵਿੱਚੋਂ  107 ਥਾਵਾਂ ’ਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਟੀਮ ਪਹੁੰਚੀ ਅਤੇ ਕਾਰਵਾਈ ਕੀਤੀ ਹੈ। 

ਦੱਸ ਦਈਏ ਕਿ 52 ਥਾਂਵਾਂ ’ਤੇ ਨਿਰੀਖਣ ਦੇ ਦੌਰਾਨ ਵਾਤਾਵਰਨ ਮੁਆਵਜ਼ਾ ਦੇ ਤਹਿਤ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਕਾਰਵਾਈ ਕੀਤੀ ਗਈ ਹੈ। ਟੀਮ ਨੇ ਨਿਰੀਖਣ ਦੌਰਾਨ 1 ਲੱਖ 50 ਹਜ਼ਾਰ ਰੁਪਏ ਤੱਕ ਅੱਗ ਲਾਉਣ ਵਾਲਿਆਂ ’ਤੇ ਜ਼ੁਰਮਾਨਾ ਲਗਾਇਆ ਗਿਆ ਹੈ। ਇਸ ਤੋਂ ਇਲਾਵਾ 1 ਲੱਖ 15 ਹਜ਼ਾਰ ਰੁਪਏ ਬਰਾਮਦ ਵੀ ਕੀਤੇ ਗਏ ਹਨ। ਇਸ ਤੋਂ ਇਲਾਵਾ ਤਕਰੀਬਨ 30 ਕਿਸਾਨਾਂ ਦੀ ਜ਼ਮੀਨਾਂ ਨੂੰ ਰੈੱਡ ਐਂਟਰੀ ’ਚ ਪਾਇਆ ਗਿਆ ਹੈ। 

ਕਾਬਿਲੇਗੌਰ ਹੈ ਕਿ ਸਰਕਾਰ ਦੀ ਸਖ਼ਤੀ ਦੇ ਬਾਵਜੂਦ ਵੀ ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ ਸਾਹਮਣੇ ਆ ਰਹੇ ਹਨ। ਇਹ ਸਾਰੀ ਕਾਰਵਾਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ : Kapurthala Youth Dies : ਅਮਰੀਕਾ ’ਚ ਦਿਲ ਦਾ ਦੌਰਾ ਪੈਣ ਕਾਰਨ ਪੰਜਾਬੀ ਨੌਜਵਾਨ ਦੀ ਮੌਤ, ਘਰ ਆਉਣ ਦੀ ਕਰ ਰਿਹਾ ਸੀ ਤਿਆਰੀ

- PTC NEWS

Top News view more...

Latest News view more...

PTC NETWORK