Punjab Farmers Red Entries : ਪਰਾਲੀ ਸਾੜਨ ਵਾਲੇ ਕਿਸਾਨਾਂ ਖਿਲਾਫ ਮਾਨ ਸਰਕਾਰ ਦੀ ਸਖ਼ਤੀ, 1700 ਤੋਂ ਵੱਧ ਕਿਸਾਨਾਂ ਦੀ ਕੀਤੀਆਂ ਰੈੱਡ ਐਂਟਰੀਆਂ, ਜਾਣੋ ਹਰ ਜ਼ਿਲ੍ਹੇ ਦਾ ਹਾਲ
Punjab Farmers Red Entries : ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਕਿਸਾਨਾਂ ਦੇ ਖਿਲਾਫ ਸਖ਼ਤ ਐਕਸ਼ਨ ਲੈ ਰਹੀ ਹੈ। ਇਸ ਦੇ ਚੱਲਦੇ ਸਰਕਾਰ ਵੱਲੋਂ ਸੈਂਕੜਿਆਂ ਦੇ ਹਿਸਾਬ ਨਾਲ ਰੈੱਡ ਐਂਟਰੀ ਤੇ ਪਰਚੇ ਦਰਜ ਕੀਤੇ ਗਏ ਹਨ। ਕਿਹਾ ਜਾ ਰਿਹਾ ਹੈ ਕਿ ਸੁਪਰੀਮ ਕੋਰਟ ’ਚ ਸੁਣਵਾਈ ਤੋਂ ਪਹਿਲਾਂ ਸਰਕਾਰ ਨੇ ਆਪਣੇ ਬਚਾਅ ਲਈ ਕਿਸਾਨਾਂ ’ਤੇ ਪਰਚੇ ਦਰਜ ਕੀਤੇ ਹਨ। ਦੱਸ ਦਈਏ ਕਿ ਚੀਫ ਸੈਕਟਰੀ ਦਿੱਲੀ ’ਚ ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ ਦੇ ਸਾਹਮਣੇ ਪੇਸ਼ ਹੋਣਗੇ।
ਪੰਜਾਬ ਭਰ ’ਚ 1710 ਕਿਸਾਨਾਂ ਦੇ ਮਾਲ ਰਿਕਾਰਡ ਵਿਚ ਰੈੱਡ ਐਂਟਰੀ ਪਾ ਦਿੱਤੀ ਗਈ ਹੈ। ਸਭ ਤੋਂ ਵੱਧ ਜ਼ਿਲ੍ਹਾ ਪਟਿਆਲਾ ਵਿਚ 264 ਕਿਸਾਨਾਂ ਦੇ ਮਾਲ ਰਿਕਾਰਡ ਵਿਚ ਰੈੱਡ ਐਂਟਰੀ ਪਾਈ ਗਈ ਹੈ। ਇਸ ਤੋਂ ਬਾਅਦ ਤਰਨਤਾਰਨ ਵਿਚ 241 ਕਿਸਾਨਾਂ ਦੇ ਮਾਲ ਰਿਕਾਰਡ ਵਿਚ ਰੈੱਡ ਐਂਟਰੀ ਪਾਈ ਗਈ ਹੈ।
ਦੱਸ ਦਈਏ ਕਿ ਪਰਾਲੀ ਦੇ ਧੂੰਏਂ ਕਾਰਨ ਲੋਕਾਂ ਅਤੇ ਖੇਤਾਂ ਦੀ ਸਿਹਤ ਵੀ ਦਾਅ ’ਤੇ ਲੱਗ ਗਈ ਹੈ। ਸੜਕੀ ਹਾਦਸੇ ਵੀ ਵਧ ਗਏ ਹਨ। ਦੂਜੇ ਪਾਸੇ ਕਿਸਾਨ ਜਥੇਬੰਦੀਆਂ ਵੱਲੋਂ ਸੂਬਾ ਸਰਕਾਰ ਦੀ ਇਸ ਕਾਰਵਾਈ ਖ਼ਿਲਾਫ਼ ਰੋਸ ਜ਼ਾਹਰ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਵਾਰ ਸੁਪਰੀਮ ਕੋਰਟ ਦਾ ਵੱਡਾ ਡਰ ਸੂਬਾ ਸਰਕਾਰ ਨੂੰ ਹੈ।
ਸੂਬਾ ਸਰਕਾਰ ਨੇ ਨਰਮੀ ਦਿਖਾਉਣ ਵਾਲੇ ਸਰਕਾਰ ਦੇ 948 ਕਰਮਚਾਰੀਆਂ ਖ਼ਿਲਾਫ਼ ਵੀ ਕਾਰਵਾਈ ਕੀਤੀ ਹੈ। ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਬਹੁਤੇ ਨੋਡਲ ਅਫ਼ਸਰਾਂ ਅਤੇ ਸੁਪਰਵਾਈਜ਼ਰੀ ਸਟਾਫ਼ ਨੂੰ ਕਾਰਨ ਦੱਸੋ ਨੋਟਿਸ ਅਤੇ ਚਿਤਾਵਨੀ ਨੋਟਿਸ ਜਾਰੀ ਕੀਤੇ ਗਏ ਹਨ।
ਇਵੇਂ ਹੀ 1717 ਕੇਸਾਂ ਵਿਚ ਕਿਸਾਨਾਂ ਨੂੰ 45.05 ਲੱਖ ਰੁਪਏ ਦੇ ਜੁਰਮਾਨੇ ਪਾਏ ਗਏ ਹਨ। ਪੰਜਾਬ ਸਰਕਾਰ ਵੱਲੋਂ ਅੱਗਾਂ ਦੀਆਂ 3537 ਘਟਨਾਵਾਂ ਦੇ ਅਧਾਰ ’ਤੇ ਇਹ ਕਾਰਵਾਈ ਕੀਤੀ ਗਈ ਹੈ।
ਜ਼ਿਲ੍ਹਾ ਦਰਜ | ਕੇਸਾਂ ਦੀ ਗਿਣਤੀ | ਰੈੱਡ ਐਂਟਰੀ ਦੇ ਕੇਸ |
ਅੰਮ੍ਰਿਤਸਰ | 306 | 227 |
ਤਰਨਤਾਰਨ | 423 | 241 |
ਮਾਨਸਾ | 102 | 84 |
ਪਟਿਆਲਾ | 316 | 264 |
ਸੰਗਰੂਰ | 240 | 115 |
ਫ਼ਿਰੋਜ਼ਪੁਰ | 318 | 236 |
ਕਪੂਰਥਲਾ | 95 | 114 |
ਸ੍ਰੀ ਫਤਿਹਗੜ੍ਹ ਸਾਹਿਬ | 88 | 76 |
ਇਹ ਵੀ ਪੜ੍ਹੋ : Stubble Burning Case In Punjab : ਪੰਜਾਬ ’ਚ ਦਿਨੋਂ ਦਿਨ ਵਧ ਰਹੇ ਪਰਾਲੀ ਸਾੜਨ ਦੇ ਮਾਮਲੇ, ਤਾਜ਼ਾ ਅੰਕੜਿਆਂ ਨਾਲ ਉੱਡ ਜਾਣਗੇ ਹੋਸ਼ !
- PTC NEWS