jagjit Singh Dallewal's Blood Report : ਸੁਪਰੀਮ ਕੋਰਟ ਨੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਪੰਜਾਬ ਦੇ ਐਡਵੋਕੇਟ ਜਨਰਲ ਵੱਲੋਂ ਅਦਾਲਤ ਵਿੱਚ ਪਹਿਲਾਂ ਦੱਸੇ ਗਏ ਅਸਥਾਈ ਹਸਪਤਾਲ ਵਿੱਚ ਦਾਖਲ ਕਰਨ ਦੇ ਹੁਕਮ ਦਿੱਤੇ ਹਨ। ਸੁਪਰੀਮ ਕੋਰਟ ਨੇ ਡੀਜੀਪੀ ਅਤੇ ਸੀਐਸ ਨੂੰ ਇਸ ਸਬੰਧੀ ਹਲਫ਼ਨਾਮਾ ਦਾਖ਼ਲ ਕਰਨ ਲਈ ਕਿਹਾ ਹੈ। ਸੁਪਰੀਮ ਕੋਰਟ ਇਸ ਮਾਮਲੇ 'ਤੇ ਦੁਪਹਿਰ 2.30 ਵਜੇ ਦੁਬਾਰਾ ਸੁਣਵਾਈ ਕਰੇਗਾ।
ਸੁਪਰੀਮ ਕੋਰਟ ’ਚ ਹੋਈ ਸੁਣਵਾਈ ’ਚ ਪੰਜਾਬ ਸਰਕਾਰ ਵੱਲੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਬਲੱਡ ਰਿਪੋਰਟ ਪੇਸ਼ ਕੀਤੀ ਗਈ। ਬਲੱਡ ਸੈਂਪਲ ਰਾਹੀਂ ਜਗਜੀਤ ਸਿੰਘ ਡੱਲੇਵਾਲ ਦੇ 20 ਟੈਸਟ ਹੋਏ ਸੀ। ਜਿਸ ਰਾਹੀਂ ਪਤਾ ਲੱਗਿਆ ਹੈ ਕਿ ਉਨ੍ਹਾਂ ਦਾ ਯੂਰਿਕ ਐਸਿਡ ਵਧਿਆ ਹੋਇਆ ਹੈ। ਏਜੀ ਗੁਰਮਿੰਦਰ ਸਿੰਘ ਨੇ ਜਸਟਿਸ ਸੂਰਿਆ ਕਾਂਤ ਦੀ ਅਦਾਲਤ ਨੂੰ ਦੱਸਿਆ ਹੈ ਕਿ ਕੱਲ੍ਹ ਉਨ੍ਹਾਂ ਨੇ ਡੱਲੇਵਾਲ ਦੇ ਸਾਰੇ ਟੈਸਟ ਕੀਤੇ ਸਨ। ਈਸੀਜੀ ਨਾਰਮਲ ਸੀ, ਖੂਨ ਦੇ ਨਮੂਨੇ ਵੀ ਲਏ ਗਏ ਸਨ। ਇਸ ਸਮੇਂ, ਅਜਿਹਾ ਲਗਦਾ ਹੈ ਕਿ ਸਥਿਤੀ ਸਾਡੇ ਕਾਬੂ ਹੇਠ ਹੈ।
ਇਸ ਤੋਂ ਇਲਾਵਾ ਡੱਲੇਵਾਲ ਫਸਲਾਂ ਦੀ ਖਰੀਦ 'ਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਦੀ ਗਰੰਟੀ ਦੇਣ ਲਈ ਕਾਨੂੰਨ ਬਣਾਉਣ ਦੀ ਮੰਗ ਕਰ ਰਹੇ ਹਨ। ਇਸ ਦੌਰਾਨ ਡੱਲੇਵਾਲ ਨੇ ਸੁਪਰੀਮ ਕੋਰਟ ਨੂੰ ਪੱਤਰ ਲਿਖ ਕੇ 6 ਮੁੱਦੇ ਉਠਾਏ ਹਨ। ਇਸ ਵਿਚ ਦੋਸ਼ ਲਾਇਆ ਗਿਆ ਕਿ ਕੇਂਦਰ ਸਰਕਾਰ ਨੇ 2020-21 ਵਿਚ ਅੰਦੋਲਨ ਦੌਰਾਨ ਮੰਨੀਆਂ ਗਈਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ।
- PTC NEWS