Punjab Farishtey Scheme: ਪੰਜਾਬ ਸਰਕਾਰ ਸੜਕ ਹਾਦਸਿਆਂ ਵਿੱਚ ਜ਼ਖਮੀ ਹੋਏ ਲੋਕਾਂ ਦੀ ਜਾਨ ਬਚਾਉਣ ਲਈ ਇੱਕ ਨਵੀਂ ਪਹਿਲ ਸ਼ੁਰੂ ਕਰਨ ਜਾ ਰਹੀ ਹੈ। ਹੁਣ ਫਰਿਸ਼ਤੇ ਸਕੀਮ ਤਹਿਤ ਹਾਦਸੇ ਦੇ ਪਹਿਲੇ 48 ਘੰਟਿਆਂ ਵਿੱਚ ਸਾਰੇ ਪੀੜਤਾਂ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸੜਕ ਹਾਦਸੇ ’ਚ ਜ਼ਖਮੀ ਹੋਣ ਵਾਲੇ ਵਿਅਕਤੀ ਨੂੰ ਹਸਪਤਾਲ ਲੈ ਕੇ ਜਾਣ ਵਾਲੇ ਵਿਅਕਤੀ ਨੂੰ 2000 ਰੁਪਏ ਸਨਮਾਨ ਵਜੋਂ ਦਿੱਤੇ ਜਾਣਗੇ। 'ਨੇੜਲੇ ਹਸਪਤਾਲਾਂ ਵਿੱਚ ਮੁਫ਼ਤ ਇਲਾਜ' ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੜਕਹਾਦਸਿਆਂ ਦੇ ਪੀੜਤਾਂ ਨਾਲ ਬਰਾਬਰੀ ਦਾ ਸਲੂਕ ਕੀਤਾ ਜਾਵੇਗਾ। ਹਾਦਸੇ ਦੇ ਪਹਿਲੇ 48 ਘੰਟਿਆਂ ਦੌਰਾਨ ਨਿੱਜੀ ਹਸਪਤਾਲਾਂ ਸਮੇਤ ਨੇੜਲੇ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਯਕੀਨੀ ਬਣਾਇਆ ਜਾਵੇਗਾ।'ਵਿਅਕਤੀ ਨੂੰ ਪ੍ਰਸ਼ੰਸਾ ਪੱਤਰ ਤੇ ਸਨਮਾਨ ਰਾਸ਼ੀ'ਇਸ ਤੋਂ ਇਲਾਵਾ ਸਿਹਤ ਮੰਤਰੀ ਡਾ: ਬਲਬੀਰ ਸਿੰਘ ਲੀਡ ਏਜੰਸੀ ਆਨ ਰੋਡ ਸੇਫਟੀ ਵੱਲੋਂ ਕਰਵਾਏ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸੜਕ ਹਾਦਸੇ ਦੇ ਪੀੜਤਾਂ ਨੂੰ ਇਲਾਜ ਲਈ ਹਸਪਤਾਲ ਲਿਜਾਣ ਵਾਲੇ ਵਿਅਕਤੀ ਨੂੰ ਪ੍ਰਸ਼ੰਸਾ ਪੱਤਰ ਅਤੇ 2000 ਰੁਪਏ ਦੇ ਕੇ ਸਨਮਾਨਿਤ ਕੀਤਾ ਜਾਵੇਗਾ।ਫਸਟ ਏਡ ਕਿੱਟਾਂ ਹਮੇਸ਼ਾ ਰੱਖਣ ਦੀ ਅਪੀਲਉਨ੍ਹਾਂ ਲੋਕਾਂ ਨੂੰ ਐਂਬੂਲੈਂਸਾਂ ਨੂੰ ਰਸਤਾ ਦੇਣ ਅਤੇ ਆਪਣੇ ਵਾਹਨਾਂ ਵਿੱਚ ਫਸਟ ਏਡ ਕਿੱਟਾਂ ਹਮੇਸ਼ਾ ਰੱਖਣ ਦੀ ਅਪੀਲ ਵੀ ਕੀਤੀ। ਲੀਡ ਏਜੰਸੀ ਦੇ ਡਾਇਰੈਕਟਰ ਜਨਰਲ ਆਰ.ਕੇ. ਵੈਂਕਟਰਤਨਮ ਨੇ ਕਿਹਾ ਕਿ ਪੰਜਾਬ ਰਾਜ ਸੜਕ ਸੁਰੱਖਿਆ ਕੌਂਸਲ ਟਰੌਮਾ ਕੇਅਰ ਡਾਕਟਰਾਂ ਅਤੇ ਪੈਰਾ-ਮੈਡੀਕਲ ਸਟਾਫ ਨੂੰ ਸਿਖਲਾਈ ਦੇਣ ਲਈ ਪੀਜੀਆਈ ਨਾਲ ਸਮਝੌਤਾ ਕਰੇਗੀ।'15 ਮਿੰਟ ਦੇ ਅੰਦਰ-ਅੰਦਰ ਲੋਕਾਂ ਨੂੰ ਮਿਲਣਗੇ ਫਾਇਦੇ'ਸਿਹਤ ਮੰਤਰੀ ਨੇ ਕਿਹਾ ਕਿ ਸਾਰੀਆਂ ਸਰਕਾਰੀ ਅਤੇ ਪ੍ਰਾਈਵੇਟ ਐਂਬੂਲੈਂਸਾਂ ਨੂੰ ਓਲਾ/ਉਬੇਰ ਦੀ ਤਰਜ਼ 'ਤੇ ਜੋੜਿਆ ਜਾਵੇਗਾ। ਇਸ ਨਾਲ ਦੁਰਘਟਨਾ ਸਮੇਂ 15 ਮਿੰਟ ਦੇ ਅੰਦਰ-ਅੰਦਰ ਲੋਕਾਂ ਨੂੰ ਵਾਹਨ ਮਿਲ ਜਾਣਗੇ। ਉਨ੍ਹਾਂ ਕਿਹਾ ਕਿ ਅਸੀਂ ਰਾਜ ਮਾਰਗਾਂ 'ਤੇ ਸਥਿਤ ਸਰਕਾਰੀ ਹਸਪਤਾਲਾਂ ਦੀ ਵੀ ਸ਼ਨਾਖਤ ਕਰ ਰਹੇ ਹਾਂ ਜਿਸ ਨਾਲ ਮਜ਼ਬੂਤ ਕ੍ਰਿਟੀਕਲ ਕੇਅਰ ਯੂਨਿਟ ਸਥਾਪਤ ਕਰਕੇ ਲੋਕ ਸਰਕਾਰੀ ਸਿਹਤ ਸਹੂਲਤਾਂ 'ਤੇ ਵਿਸ਼ਵ ਪੱਧਰੀ ਇਲਾਜ ਸਹੂਲਤਾਂ ਦਾ ਲਾਭ ਲੈ ਸਕਣ। 'ਨਵੇਂ ਹਾਈਟੈਕ ਵਾਹਨ ਮੁਹੱਈਆ ਕਰਵਾਏ ਜਾਣਗੇ'ਦੂਜੇ ਪਾਸੇ ਐਡੀਜੀਪੀ ਅਮਰਦੀਪ ਸਿੰਘ ਰਾਏ ਨੇ ਕਿਹਾ ਕਿ ਪੰਜਾਬ ਸੜਕ ਸੁਰੱਖਿਆ ਨੂੰ ਸਮਰਪਿਤ ਇੱਕ ਵਿਸ਼ੇਸ਼ ਟੀਮ - ਸੜਕ ਸੁਰੱਖਿਆ ਫੋਰਸ ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਨ ਲਈ ਪੂਰੀ ਤਰ੍ਹਾਂ ਤਿਆਰ ਹੈ, ਜਿਸ ਤਹਿਤ ਨਵੇਂ ਹਾਈਟੈਕ ਵਾਹਨ ਮੁਹੱਈਆ ਕਰਵਾਏ ਜਾਣਗੇ ਅਤੇ ਪੁਲਿਸ ਮੁਲਾਜ਼ਮਾਂ ਲਈ ਵੱਖਰੀ ਸਿਖਲਾਈ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਪੁਲਿਸ ਮੁਲਾਜ਼ਮਾਂ ਦੇ ਲਈ ਵੱਖ ਤੋਂ ਵਰਦੀਆਂ ਵੀ ਤਿਆਰ ਕੀਤੀ ਗਈ ਹੈ। ਇਹ ਵੀ ਪੜ੍ਹੋ: Bharat Bhushan Ashu: ਨਹੀਂ ਘੱਟ ਰਹੀਆਂ ਸਾਬਕਾ ਮੰਤਰੀ ਆਸ਼ੂ ਦੀਆਂ ਮੁਸ਼ਕਿਲਾਂ, ਈਡੀ ਨੇ 2.12 ਕਰੋੜ ਰੁਪਏ ਦੇ ਸੋਨੇ ਦੇ ਗਹਿਣੇ ਕੀਤੇ ਜ਼ਬਤ