Punjab Governor Denied Allotment of Land : ਪੰਜਾਬ ਦੇ ਰਾਜਪਾਲ ਨੇ ਹਰਿਆਣਾ ਵਿਧਾਨ ਸਭਾ ਨੂੰ ਜ਼ਮੀਨ ਅਲਾਟ ਕਰਨ ਤੋਂ ਕੀਤਾ ਇਨਕਾਰ, ਕਿਹਾ- ਕੋਈ ਜ਼ਮੀਨ ਨਹੀਂ ਦਿੱਤੀ ਗਈ !
Punjab Governor Denied Allotment of Land : ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਹਰਿਆਣਾ ਦੀ ਨਵੀਂ ਵਿਧਾਨ ਸਭਾ ਇਮਾਰਤ ਲਈ ਚੰਡੀਗੜ੍ਹ ਵਿੱਚ ਜ਼ਮੀਨ ਅਲਾਟ ਕਰਨ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਐਤਵਾਰ ਨੂੰ ਇੱਕ ਬਿਆਨ ਦਿੱਤਾ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ ਹੈ ਕਿ ਚੰਡੀਗੜ੍ਹ ਵਿੱਚ ਹਰਿਆਣਾ ਵਿਧਾਨ ਸਭਾ ਲਈ ਕੋਈ ਜ਼ਮੀਨ ਅਲਾਟ ਨਹੀਂ ਕੀਤੀ ਗਈ ਹੈ। ਪੰਜਾਬ ਦੇ ਰਾਜਪਾਲ ਨੇ ਕਿਹਾ ਕਿ ਹਰਿਆਣਾ ਦਾ ਇਕ ਪ੍ਰਸਤਾਵ ਲੰਬੇ ਸਮੇਂ ਤੋਂ ਪੈਂਡਿੰਗ ਹੈ। ਜਦੋਂ ਤੱਕ ਕੋਈ ਫੈਸਲਾ ਨਹੀਂ ਹੋ ਜਾਂਦਾ, ਇਸ ਬਾਰੇ ਕੁਝ ਨਹੀਂ ਕਿਹਾ ਜਾ ਸਕਦਾ।
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅੱਜ ਇੱਕ ਪ੍ਰੋਗਰਾਮ ਵਿੱਚ ਸ਼ਿਰਕਤ ਕਰਨ ਲਈ ਚੰਡੀਗੜ੍ਹ ਪੁੱਜੇ ਸਨ, ਜਿੱਥੇ ਉਨ੍ਹਾਂ ਮੀਡੀਆ ਦੇ ਇੱਕ ਸਵਾਲ ਦੇ ਜਵਾਬ ਵਿੱਚ ਇਹ ਗੱਲ ਕਹੀ।
ਦੱਸ ਦੇਈਏ ਕਿ 2 ਦਿਨ ਪਹਿਲਾਂ ਯਾਨੀ ਸ਼ੁੱਕਰਵਾਰ ਨੂੰ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਮੁੱਦੇ ਨੂੰ ਲੈ ਕੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਸੀ।
ਮੀਟਿੰਗ ਦੌਰਾਨ ਉਨ੍ਹਾਂ ਵਿਧਾਨ ਸਭਾ ਭਵਨ ਲਈ ਹਰਿਆਣਾ ਨੂੰ ਜ਼ਮੀਨ ਅਲਾਟ ਕਰਨ ਦੇ ਕਦਮ ਦਾ ਵਿਰੋਧ ਕੀਤਾ ਅਤੇ ਇਸ ਸਬੰਧੀ ਮੰਗ ਪੱਤਰ ਵੀ ਸੌਂਪਿਆ।
ਵਿੱਤ ਮੰਤਰੀ ਚੀਮਾ ਨੇ ਕਿਹਾ ਸੀ, 'ਚੰਡੀਗੜ੍ਹ ਪੰਜਾਬ ਦਾ ਹੈ ਅਤੇ ਅਸੀਂ ਹਰਿਆਣਾ ਨੂੰ ਇਕ ਇੰਚ ਵੀ ਜ਼ਮੀਨ ਨਹੀਂ ਦੇਵਾਂਗੇ। ਚੰਡੀਗੜ੍ਹ 'ਤੇ ਪੰਜਾਬ ਦਾ ਕੰਟਰੋਲ ਹੈ। ਅਸੀਂ ਆਪਣੇ ਹੱਕਾਂ ਲਈ ਲੜਾਂਗੇ। ਚੰਡੀਗੜ੍ਹ ਦੀ ਜ਼ਮੀਨ ਹਰਿਆਣਾ ਨੂੰ ਅਲਾਟ ਕਰਨਾ ਗਲਤ ਹੈ। ਇਹ ਪੰਜਾਬ ਦੇ 3 ਕਰੋੜ ਲੋਕਾਂ ਦੀਆਂ ਭਾਵਨਾਵਾਂ ਦੀ ਉਲੰਘਣਾ ਹੈ।
ਇਹ ਵੀ ਪੜ੍ਹੋ : Shiromani Akali Dal Slam AAP : 'ਆਪ' ਸਰਕਾਰ ਭਾਈ ਰਾਜੋਆਣਾ ਨੂੰ ਪੈਰੋਲ ਦੇਣ ਦੇ ਰਾਹ ਵਿਚ ਰੁਕਾਵਟ ਬਣੀ : ਸ਼੍ਰੋਮਣੀ ਅਕਾਲੀ ਦਲ
- PTC NEWS