Punjab Heat Wave Alert : ਪੰਜਾਬ-ਚੰਡੀਗੜ੍ਹ 'ਚ ਹੀਟ ਵੇਵ ਦਾ ਯੈਲੋ ਅਲਰਟ; 10 ਅਪ੍ਰੈਲ ਤੱਕ ਕੋਈ ਰਾਹਤ ਨਹੀਂ
Punjab Heat Wave Alert : ਪੰਜਾਬ ਅਤੇ ਚੰਡੀਗੜ੍ਹ 'ਚ ਹੀਟ ਵੇਵ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਿਕ ਇਹ ਸਥਿਤੀ 10 ਅਪ੍ਰੈਲ ਤੱਕ ਜਾਰੀ ਰਹੇਗੀ। ਮੌਸਮ ਵਿਭਾਗ ਨੇ ਇਸ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਸੂਬੇ 'ਚ ਪਿਛਲੇ 24 ਘੰਟਿਆਂ ਦੌਰਾਨ ਤਾਪਮਾਨ 'ਚ 1.7 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ।
ਉੱਥੇ ਹੀ ਦੂਜੇ ਪਾਸੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਤਾਪਮਾਨ ਦੀ ਗੱਲ ਕਰੀਏ ਤਾਂ ਤਾਪਮਾਨ ਆਮ ਨਾਲੋਂ 4.6 ਡਿਗਰੀ ਸੈਲਸੀਅਸ ਵੱਧ ਗਿਆ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 39.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਚੰਡੀਗੜ੍ਹ ਵਿੱਚ 37.4 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ ਹੈ। ਸੂਬੇ ਦੇ ਸਾਰੇ ਜ਼ਿਲ੍ਹਿਆਂ ਅਤੇ ਸ਼ਹਿਰਾਂ ਵਿੱਚ ਤਾਪਮਾਨ 32.0 ਡਿਗਰੀ ਸੈਲਸੀਅਸ ਤੋਂ ਉਪਰ ਹੈ।
ਦੱਸ ਦਈਏ ਕਿ ਪੱਛਮੀ ਅਤੇ ਪੂਰਬੀ ਰਾਜਸਥਾਨ ਦੇ ਕੁਝ ਹਿੱਸਿਆਂ ਵਿੱਚ ਗਰਮੀ ਦੀ ਲਹਿਰ ਤੋਂ ਗੰਭੀਰ ਗਰਮੀ ਦੀ ਲਹਿਰ ਦੀ ਸੰਭਾਵਨਾ ਹੈ। ਗੁਜਰਾਤ, ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਪੱਛਮੀ ਉੱਤਰ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਵਿੱਚ ਹੀਟ ਵੇਵ ਦੇ ਹਾਲਾਤ ਬਣ ਸਕਦੇ ਹਨ। ਗੁਜਰਾਤ, ਕੋਂਕਣ ਅਤੇ ਗੋਆ ਦੇ ਕੁਝ ਖੇਤਰਾਂ ਵਿੱਚ ਮੌਸਮ ਨਮੀ ਵਾਲਾ ਰਹਿਣ ਦੀ ਸੰਭਾਵਨਾ ਹੈ।
ਕਾਬਿਲੇਗੌਰ ਹੈ ਕਿ ਮੌਸਮ ਵਿਭਾਗ ਮੁਤਾਬਕ 4 ਤੋਂ 10 ਅਪ੍ਰੈਲ ਤੱਕ ਬਾਰਿਸ਼ ਦੀ ਕੋਈ ਸੰਭਾਵਨਾ ਨਹੀਂ ਹੈ।ਇਸ ਦੇ ਨਾਲ ਹੀ ਅਪ੍ਰੈਲ 'ਚ ਹੁਣ ਤੱਕ 100 ਫੀਸਦੀ ਘੱਟ ਬਾਰਿਸ਼ ਹੋ ਚੁੱਕੀ ਹੈ। ਆਮ ਤੌਰ 'ਤੇ ਅਪ੍ਰੈਲ ਦੇ ਮਹੀਨੇ 0.4 ਮਿਲੀਮੀਟਰ ਵਰਖਾ ਹੁੰਦੀ ਹੈ। ਪਰ ਇਸ ਵਾਰ ਅਜਿਹਾ ਨਹੀਂ ਹੋਇਆ।
ਇਹ ਵੀ ਪੜ੍ਹੋ : Moga News : ਤੇਜ਼ ਰਫ਼ਤਾਰ ਦਾ ਕਹਿਰ, ਬੇਕਾਬੂ ਹੋ ਕੇ ਪੱਥਰ ਨਾਲ ਟਕਰਾਈ ਸਵਿਫ਼ਟ, 3 ਨੌਜਵਾਨਾਂ ਦੀ ਮੌਤ
- PTC NEWS