Punjab Holiday News : ਪੰਜਾਬ 'ਚ ਇਸ ਦਿਨ ਹੋਵੇਗੀ ਜਨਤਕ ਛੁੱਟੀ , ਵਿੱਦਿਅਕ ਅਦਾਰਿਆਂ ਸਮੇਤ ਸਰਕਾਰੀ ਦਫ਼ਤਰ ਰਹਿਣਗੇ ਬੰਦ
Punjab Holiday News : ਪੰਜਾਬ ਸਰਕਾਰ ਨੇ 14 ਅਪ੍ਰੈਲ (ਸੋਮਵਾਰ) ਨੂੰ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦੀ ਜਯੰਤੀ ਮੌਕੇ 'ਤੇ ਸੂਬੇ ਵਿੱਚ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਸੂਬਾ ਸਰਕਾਰ ਵੱਲੋਂ ਇੱਕ ਪੱਤਰ ਜਾਰੀ ਕਰ ਦਿੱਤਾ ਗਿਆ ਹੈ। 14 ਅਪ੍ਰੈਲ (ਸੋਮਵਾਰ) ਨੂੰ ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰ , ਬੋਰਡ, ਕਾਰਪੋਰੇਸ਼ਨ ਅਤੇ ਸਰਕਾਰੀ ਸਕੂਲ-ਕਾਲਜ ਬੰਦ ਰਹਿਣਗੇ।
ਦਰਅਸਲ 'ਚ 14 ਅਪ੍ਰੈਲ ਨੂੰ ਪੰਜਾਬ ਸਰਕਾਰ ਨੇ ਡਾ. ਬੀ.ਆਰ. ਅੰਬੇਡਕਰ ਦੀ ਜਯੰਤੀ ਦੇ ਮੌਕੇ 'ਤੇ ਇੱਕ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ, ਜਿਸ ਨੂੰ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਦੀ ਧਾਰਾ 25 ਦੇ ਤਹਿਤ ਜਨਤਕ ਛੁੱਟੀ ਵਜੋਂ ਘੋਸ਼ਿਤ ਕੀਤਾ ਗਿਆ ਹੈ। ਇਸਦੀ ਇੱਕ ਕਾਪੀ ਪੰਜਾਬ ਰਾਜ ਦੇ ਸਾਰੇ ਵਿਸ਼ੇਸ਼ ਮੁੱਖ ਸਕੱਤਰਾਂ, ਵਧੀਕ ਮੁੱਖ ਸਕੱਤਰਾਂ, ਕਮਿਸ਼ਨਰਾਂ, ਪ੍ਰਮੁੱਖ ਸਕੱਤਰਾਂ ਅਤੇ ਪ੍ਰਬੰਧਕੀ ਸਕੱਤਰਾਂ ਨੂੰ ਜਾਣਕਾਰੀ ਅਤੇ ਲੋੜੀਂਦੀ ਕਾਰਵਾਈ ਲਈ ਭੇਜੀ ਜਾਂਦੀ ਹੈ।
ਦੱਸ ਦੇਈਏ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦਾ ਜਨਮ 14 ਅਪ੍ਰੈਲ 1891 ਨੂੰ ਪਿੰਡ ਮਹੂ, ਮੱਧ ਪ੍ਰਦੇਸ਼ ਵਿਚ ਹੋਇਆ ਸੀ। ਡਾਕਟਰ ਅੰਬੇਡਕਰ ਮਹਾਰ ਜਾਤੀ ਨਾਲ ਸਬੰਧਤ ਸਨ ਅਤੇ ਮਾਪਿਆਂ ਦੀ 14ਵੀਂ ਸੰਤਾਨ ਸਨ। ਉਨ੍ਹਾਂ ਦੇ ਸਿਰ ਉੱਤੋਂ ਛੋਟੀ ਉਮਰ ’ਚ ਹੀ ਮਾਂ ਦਾ ਸਾਇਆ ਉੱਠ ਗਿਆ ਸੀ। ਉਨ੍ਹਾਂ ਦਾ ਪਾਲਣ-ਪੋਸ਼ਣ ਉਨ੍ਹਾਂ ਦੀਆਂ ਵੱਡੀਆਂ ਭੈਣਾਂ ਨੇ ਕੀਤਾ।
- PTC NEWS