Punjab Weather Latest Update : ਸੰਘਣੀ ਧੁੰਦ ਤੇ ਸ਼ੀਤਲਹਿਰ ਦੀ ਚਪੇਟ ’ਚ ਪੰਜਾਬ; ਇਹ ਜ਼ਿਲ੍ਹਾ ਰਿਹਾ ਸਭ ਤੋਂ ਠੰਢਾ, ਲੋਹੜੀ ਤੋਂ ਪਹਿਲਾਂ ਪੈ ਸਕਦਾ ਹੈ ਮੀਂਹ !
Punjab Weather Latest Update : ਧੁੰਦ ਅਤੇ ਸੀਤ ਲਹਿਰ ਦੀ ਲਪੇਟ 'ਚ ਆਏ ਪੰਜਾਬ ਸਮੇਤ ਉੱਤਰੀ ਭਾਰਤ 'ਚ ਬੁੱਧਵਾਰ ਨੂੰ ਠੰਢ ਹੋਰ ਵਧ ਗਈ। ਸੰਗਰੂਰ ਘੱਟੋ-ਘੱਟ ਤਿੰਨ ਡਿਗਰੀ ਤਾਪਮਾਨ ਨਾਲ ਸਭ ਤੋਂ ਠੰਢਾ ਰਿਹਾ। ਸੂਬੇ ਵਿੱਚ ਘੱਟੋ-ਘੱਟ ਤਾਪਮਾਨ ਵਿੱਚ ਸਾਢੇ ਛੇ ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ।
ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਆਉਣ ਵਾਲੇ ਦਿਨਾਂ 'ਚ ਕੁਝ ਥਾਵਾਂ 'ਤੇ ਤਾਪਮਾਨ ਹੋਰ ਡਿੱਗ ਸਕਦਾ ਹੈ। ਪੰਜਾਬ 'ਚ ਵੀਰਵਾਰ ਨੂੰ ਵੀ ਸੰਘਣੀ ਧੁੰਦ ਪੈ ਸਕਦੀ ਹੈ। 10 ਜਨਵਰੀ ਨੂੰ ਮੌਸਮ ਸਾਫ਼ ਰਹੇਗਾ। 11 ਨੂੰ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਦੱਸ ਦਈਏ ਕਿ ਮੌਸਮ ਵਿਭਾਗ ਅਨੁਸਾਰ ਅੱਜ ਅੱਠ ਜ਼ਿਲ੍ਹਿਆਂ ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਸੰਘਣੀ ਧੁੰਦ ਅਤੇ ਸੀਤ ਲਹਿਰ ਦਾ ਔਰੇਂਜ ਅਲਰਟ ਹੈ।
ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ, ਸੰਗਰੂਰ, ਰੂਪਨਗਰ, ਮੋਹਾਲੀ ਅਤੇ ਮਲੇਰਕੋਟਲਾ ਵਿੱਚ ਸੰਘਣੀ ਧੁੰਦ ਦਾ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ।
ਲੋਕਾਂ ਲਈ ਖੁਸ਼ਖਬਰੀ ਇਹ ਹੈ ਕਿ 10 ਤਰੀਕ ਨੂੰ ਧੁੰਦ ਤੋਂ ਰਾਹਤ ਮਿਲ ਸਕਦੀ ਹੈ। ਮੌਸਮ ਵਿਭਾਗ ਨੇ ਸ਼ੁੱਕਰਵਾਰ ਨੂੰ ਕੋਈ ਅਲਰਟ ਜਾਰੀ ਨਹੀਂ ਕੀਤਾ ਹੈ।
ਇਹ ਵੀ ਪੜ੍ਹੋ : Tirupati Temple Stampede : ਤਿਰੂਪਤੀ ਮੰਦਿਰ 'ਚ ਟੋਕਨ ਲੈਣ ਦੌਰਾਨ ਮਚੀ ਭਗਦੜ; 6 ਸ਼ਰਧਾਲੂਆਂ ਦੀ ਮੌਤ, 25 ਜ਼ਖਮੀ
- PTC NEWS