Thu, Dec 12, 2024
Whatsapp

Indian Farmers Movement Support : ਕਿਸਾਨੀ ਅੰਦਲੋਨ ਨੂੰ ਮਿਲਿਆ ਵਿਦੇਸ਼ਾਂ ’ਚ ਹੁੰਗਾਰਾ; ਅਮਰੀਕਾ ਸਣੇ ਇਨ੍ਹਾਂ ਦੇਸ਼ਾਂ ’ਚ ਵੀ ਕੱਢੀਆਂ ਜਾਣਗੀਆਂ ਰੈਲੀਆਂ

ਇਸ ਦੀ ਪੁਸ਼ਟੀ ਕਰਦਿਆਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਭਾਰਤ ਵਿੱਚ ਹੋ ਰਹੇ ਵਿਰੋਧ ਪ੍ਰਦਰਸ਼ਨਾਂ ਵੱਲ ਪੱਛਮ ਵਿੱਚ ਵਸਦੇ ਲੋਕਾਂ ਦਾ ਧਿਆਨ ਖਿੱਚਣ ਲਈ ਪਰਵਾਸੀਆਂ ਵੱਲੋਂ ਰੈਲੀਆਂ ਕੀਤੀਆਂ ਜਾ ਰਹੀਆਂ ਹਨ।

Reported by:  PTC News Desk  Edited by:  Aarti -- December 12th 2024 05:10 PM
Indian Farmers Movement Support : ਕਿਸਾਨੀ ਅੰਦਲੋਨ ਨੂੰ ਮਿਲਿਆ ਵਿਦੇਸ਼ਾਂ ’ਚ ਹੁੰਗਾਰਾ;  ਅਮਰੀਕਾ ਸਣੇ ਇਨ੍ਹਾਂ ਦੇਸ਼ਾਂ ’ਚ ਵੀ ਕੱਢੀਆਂ ਜਾਣਗੀਆਂ ਰੈਲੀਆਂ

Indian Farmers Movement Support : ਕਿਸਾਨੀ ਅੰਦਲੋਨ ਨੂੰ ਮਿਲਿਆ ਵਿਦੇਸ਼ਾਂ ’ਚ ਹੁੰਗਾਰਾ; ਅਮਰੀਕਾ ਸਣੇ ਇਨ੍ਹਾਂ ਦੇਸ਼ਾਂ ’ਚ ਵੀ ਕੱਢੀਆਂ ਜਾਣਗੀਆਂ ਰੈਲੀਆਂ

Indian Farmers Movement Support : ਕਿਸਾਨ ਅੰਦੋਲਨ ਦੇ ਹੱਕ ਵਿੱਚ ਦੁਨੀਆ ਭਰ ਵਿੱਚ ਫੈਲੇ ਭਾਰਤੀ ਪ੍ਰਵਾਸੀਆਂ ਦਾ ਸਮਰਥਨ ਵਧਦਾ ਜਾ ਰਿਹਾ ਹੈ। ਬੁੱਧਵਾਰ ਨੂੰ ਕੈਲੀਫੋਰਨੀਆ 'ਚ ਰੈਲੀ ਕਰਨ ਤੋਂ ਬਾਅਦ 13 ਦਸੰਬਰ ਨੂੰ ਕੈਨੇਡਾ ਦੇ ਸਰੀ 'ਚ ਅੰਦੋਲਨ ਦੇ 10 ਮਹੀਨੇ ਪੂਰੇ ਹੋਣ 'ਤੇ ਇਕ ਹੋਰ ਕਾਰ ਰੈਲੀ ਕੀਤੀ ਜਾਵੇਗੀ। 

ਇਸ ਦੀ ਪੁਸ਼ਟੀ ਕਰਦਿਆਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਭਾਰਤ ਵਿੱਚ ਹੋ ਰਹੇ ਵਿਰੋਧ ਪ੍ਰਦਰਸ਼ਨਾਂ ਵੱਲ ਪੱਛਮ ਵਿੱਚ ਵਸਦੇ ਲੋਕਾਂ ਦਾ ਧਿਆਨ ਖਿੱਚਣ ਲਈ ਪਰਵਾਸੀਆਂ ਵੱਲੋਂ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਪੰਧੇਰ ਨੇ ਕਿਹਾ, ''ਇਹ ਕਾਰ ਰੈਲੀਆਂ ਉਨ੍ਹਾਂ ਨਿਹੱਥੇ ਕਿਸਾਨਾਂ ਦੀ ਦੁਰਦਸ਼ਾ ਨੂੰ ਉਜਾਗਰ ਕਰਨ ਲਈ ਕੀਤੀਆਂ ਜਾ ਰਹੀਆਂ ਹਨ, ਜੋ ਸ਼ੰਭੂ ਸਰਹੱਦ ਤੋਂ ਦਿੱਲੀ ਵੱਲ ਮਾਰਚ ਕਰਦੇ ਸਮੇਂ ਅੱਥਰੂ ਗੈਸ ਦੇ ਗੋਲੇ ਛੱਡੇ ਜਾਣ ਕਾਰਨ ਜ਼ਖਮੀ ਹੋ ਗਏ ਸਨ।


ਮਿਲੀ ਜਾਣਕਾਰੀ ਮੁਤਾਬਿਕ ਕੈਲੀਫੋਰਨੀਆ ਵਿੱਚ ਪ੍ਰਵਾਸੀਆਂ ਨੇ ਵੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਇੱਕਮੁੱਠਤਾ ਪ੍ਰਗਟਾਉਣ ਲਈ ਇੱਕ ਦਿਨ ਦਾ ਮਰਨ ਵਰਤ ਰੱਖਣ ਦਾ ਫੈਸਲਾ ਕੀਤਾ ਹੈ, ਜਿਸ ਦਾ ਮਰਨ ਵਰਤ ਵੀਰਵਾਰ ਨੂੰ 17ਵੇਂ ਦਿਨ ਵਿੱਚ ਪਹੁੰਚ ਗਿਆ ਹੈ।

ਕਾਬਿਲੇਗੌਰ ਹੈ ਕਿ ਪ੍ਰਦਰਸ਼ਨਕਾਰੀ ਕਿਸਾਨ 13 ਫਰਵਰੀ ਤੋਂ ਸ਼ੰਭੂ ਅਤੇ ਖਨੌਰੀ ਸਰਹੱਦਾਂ 'ਤੇ ਡੇਰੇ ਲਾਏ ਹੋਏ ਹਨ, ਜਦੋਂ ਉਨ੍ਹਾਂ ਦੇ ਦਿੱਲੀ ਵੱਲ ਮਾਰਚ ਨੂੰ ਸੁਰੱਖਿਆ ਬਲਾਂ ਨੇ ਰੋਕ ਦਿੱਤਾ ਸੀ। ਕਿਸਾਨ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ), ਕਰਜ਼ਾ ਮੁਆਫ਼ੀ, ਕਿਸਾਨਾਂ ਅਤੇ ਖੇਤ ਮਜ਼ਦੂਰਾਂ ਲਈ ਪੈਨਸ਼ਨ, ਬਿਜਲੀ ਦਰਾਂ ਵਿੱਚ ਕੋਈ ਵਾਧਾ ਨਾ ਕਰਨ, ਪੁਲਿਸ ਕੇਸ (ਕਿਸਾਨਾਂ ਵਿਰੁੱਧ) ਵਾਪਸ ਲੈਣ ਅਤੇ 2021 ਦੇ ਲਖੀਮਪੁਰ ਖੇੜੀ ਹਿੰਸਾ ਦੇ ਪੀੜਤਾਂ ਲਈ 'ਇਨਸਾਫ਼' ਦੀ ਕਾਨੂੰਨੀ ਗਾਰੰਟੀ ਦੀ ਮੰਗ ਕਰ ਰਹੇ ਹਨ।

ਇਹ ਵੀ ਪੜ੍ਹੋ : Narayan Singh Chaura News : ਨਰਾਇਣ ਸਿੰਘ ਚੌੜਾ ਨੂੰ ਪੰਥ ’ਚੋਂ ਛੇਕਣ ਦੀ ਮੰਗ ਨੇ ਫੜਿਆ ਜ਼ੋਰ, ਵੱਖੋ-ਵੱਖ ਸਿੱਖ ਸੰਸਥਾਵਾਂ ਨੇ ਕੀਤੀ ਇਹ ਮੰਗ

- PTC NEWS

Top News view more...

Latest News view more...

PTC NETWORK