ਪੰਜਾਬ ਸਰਕਾਰ ਦੀ ਜ਼ਮੀਨ 'ਤੇ ਕਬਜ਼ੇ ਦਾ ਮਾਮਲਾ; AAP ਵਿਧਾਇਕਾ ਨੂੰ ਸੰਮਨ ਜਾਰੀ
ਪੀਟੀਸੀ ਨਿਊਜ਼ ਡੈਸਕ: ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਕਬਜ਼ਾਧਾਰਕਾਂ ਤੋਂ ਕਬਜ਼ੇ ਛੁਡਾਉਣ ਦੇ ਦਾਅਵੇ ਉਦੋਂ ਹਵਾ ਹੋ ਗਏ, ਜਦੋਂ ਸਰਕਾਰੀ ਜ਼ਮੀਨ 'ਤੇ ਆਮ ਆਦਮੀ ਪਾਰਟੀ (AAP) ਦੀ ਮੋਗਾ ਤੋਂ ਵਿਧਾਇਕਾ ਵੱਲੋਂ ਕਬਜ਼ੇ ਦਾ ਮਾਮਲਾ ਸਾਹਮਣੇ ਆ ਰਿਹਾ ਹੈ। ਪੰਜਾਬ ਸਰਕਾਰ ਦੀ ਜ਼ਮੀਨ 'ਤੇ ਕਬਜ਼ੇ ਦੇ ਮਾਮਲੇ ਵਿੱਚ ਮੋਗਾ (Moga) ਤੋਂ ਵਿਧਾਇਕ ਅਮਨਦੀਪ ਕੌਰ ਅਰੋੜਾ (MLA Amandeep Kaur Arora) ਨੂੰ ਪੰਜਾਬ ਲੋਕਪਾਲ ਵੱਲੋਂ 16 ਫਰਵਰੀ ਲਈ ਸੰਮਨ ਜਾਰੀ ਕੀਤੇ ਗਏ ਹਨ।
ਵਿਧਾਇਕਾ ਵਿਰੁੱਧ ਮੋਗਾ ਦੇ ਰਹਿਣ ਵਾਲੇ ਹਰਸ਼ ਐਰਨ ਨੇ ਪੰਜਾਬ ਲੋਕਪਾਲ ਸ਼ਿਕਾਇਤ ਦਰਜ ਕਰਵਾਈ ਹੈ, ਜਿਸ ਵਿੱਚ ਉਨ੍ਹਾਂ ਦੋਸ਼ ਲਗਾਇਆ ਹੈ ਕਿ ਵਿਧਾਇਕਾ ਭ੍ਰਿਸ਼ਟ ਕੰਮਾਂ ਵਿੱਚ ਸ਼ਾਮਲ ਹੈ ਅਤੇ ਪੰਜਾਬ ਸਰਕਾਰ ਦੀ ਜ਼ਮੀਨ 'ਤੇ ਵੀ ਕਬਜ਼ਾ ਕਰ ਲਿਆ ਹੈ। ਸ਼ਿਕਾਇਤਕਰਤਾ ਦਾ ਦੋਸ਼ ਕਿ ਧਰਮਕੋਟ ਦੇ ਪਟਵਾਰੀ ਨਵਦੀਪ ਸਿੰਘ ਨੂੰ ਬਲੈਕਮੇਲ ਕੀਤਾ ਹੈ, ਜੋ ਉਸ ਤੋਂ 25 ਲੱਖ ਰੁਪਏ ਦੀ ਠੱਗੀ ਮਾਰੀ ਹੈ ਅਤੇ ਬੇਨਾਮੀ ਜਾਇਦਾਦਾਂ ਖਰੀਦਣ ਦਾ ਵੀ ਦੋਸ਼ ਹੈ।
ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ ਪੰਜਾਬ ਲੋਕਪਾਲ ਵਿਨੋਕ ਕੁਮਾਰ ਸ਼ਰਮਾ ਨੇ ਵਿਧਾਇਕਾ ਅਮਨਦੀਪ ਕੌਰ ਅਰੋੜਾ ਅਤੇ ਉਨ੍ਹਾਂ ਦੇ ਕੁਝ ਕੁ ਪਰਿਵਾਰਿਕ ਮੈਂਬਰਾਂ ਨੂੰ ਇਹ ਸੰਮਨ ਜਾਰੀ ਕੀਤੇ ਗਏ ਹਨ। ਲੋਕਪਾਲ ਵੱਲੋਂ ਦੋਵਾਂ ਧਿਰਾਂ ਨੂੰ ਵਿਅਕਤੀਗਤ ਤੌਰ 'ਤੇ ਜਾਂ ਅਧਿਕਾਰਤ ਵਕੀਲਾਂ ਨੂੰ 16.2.2024 ਨੂੰ ਸਵੇਰੇ 11 ਵਜੇ ਇਸ ਫੋਰਮ ਦੇ ਸਾਹਮਣੇ ਪੇਸ਼ ਹੋਣ ਲਈ ਕਿਹਾ।
ਦੱਸ ਦਈਏ ਕਿ ਇਸ ਸਬੰਧ ਵਿੱਚ ਵਿਧਾਇਕ ਅਮਨਦੀਪ ਅਰੋੜਾ ਦਾ ਕੋਈ ਵੀ ਅਧਿਕਾਰਤ ਬਿਆਨ ਸਾਹਮਣੇ ਨਹੀਂ ਹੈ।
-