Khanna Major Accident : ਖੰਨਾ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਵੱਡਾ ਹਾਦਸਾ; ਗੰਨੇ ਦੇ ਹੇਠਾਂ ਦੱਬਣ ਨਾਲ 2 ਕਿਸਾਨਾਂ ਦੀ ਮੌਤ
Khanna Major Accident : ਲੁਧਿਆਣਾ ਜਿਲ੍ਹੇ ਦੇ ਖੰਨਾ ਵਿੱਚ ਨੈਸ਼ਨਲ ਹਾਈਵੇਅ 'ਤੇ ਵੱਡਾ ਹਾਦਸਾ ਵਾਪਰਿਆ। ਗੰਨੇ ਦੇ ਹੇਠਾਂ ਦੱਬਣ ਨਾਲ 2 ਕਿਸਾਨਾਂ ਦੀ ਮੌਤ ਹੋ ਗਈ। ਇਹ ਹਾਦਸਾ ਟਰੈਕਟਰ-ਟਰਾਲੀ ਦੇ ਬੇਕਾਬੂ ਹੋਣ ਕਾਰਨ ਹੋਇਆ। ਦੋਵੇਂ ਕਿਸਾਨ ਆਪਣੇ ਖੇਤ ਤੋਂ ਗੰਨਾ ਲੈ ਕੇ ਅਮਲੋਹ ਦੀ ਗੰਨਾ ਮਿੱਲ ਜਾ ਰਹੇ ਸਨ ਕਿ ਰਸਤੇ ਵਿੱਚ ਇਹ ਹਾਦਸਾ ਵਾਪਰ ਗਿਆ।
ਮ੍ਰਿਤਕਾਂ ਦੀ ਪਛਾਣ ਗੁਰਦੀਪ ਸਿੰਘ (35) ਵਾਸੀ ਮਾਜਰੀ (ਪਾਇਲ) ਅਤੇ ਦੀਦਾਰ ਸਿੰਘ (45) ਵਾਸੀ ਮਾਜਰੀ ਵਜੋਂ ਹੋਈ ਹੈ। ਪੁਲਿਸ ਨੇ ਦੋਵਾਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਖੰਨਾ ਦੇ ਮੁਰਦਾਘਰ ਰਖਵਾ ਕੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਸੀ।
ਜਾਣਕਾਰੀ ਅਨੁਸਾਰ ਜਦੋਂ ਗੁਰਦੀਪ ਸਿੰਘ ਆਪਣੇ ਗੁਆਂਢੀ ਦੀਦਾਰ ਸਿੰਘ ਵਾਸੀ ਮਾਜਰੀ ਨਾਲ ਗੰਨੇ ਨਾਲ ਲੱਦ ਕੇ ਟਰੈਕਟਰ ਟਰਾਲੀ ਅਮਲੋਹ ਰੋਡ ਖੰਨਾ ਸਥਿਤ ਗੰਨਾ ਮਿੱਲ ਜਾ ਰਿਹਾ ਸੀ ਤਾਂ ਜਿਵੇਂ ਹੀ ਇਹ ਲੋਕ ਬਾਹੋਮਾਜਰਾ ਪਹੁੰਚੇ, ਗੰਨੇ ਦੇ ਢੇਰ ਦੀ ਰੱਸੀ ਟੁੱਟ ਗਈ। ਜਿਸ ਕਾਰਨ ਟਰੈਕਟਰ ਆਪਣਾ ਸੰਤੁਲਨ ਗੁਆ ਬੈਠਾ ਅਤੇ ਇਸ ਦੌਰਾਨ ਟਰੈਕਟਰ ਘੁੰਮਦਾ ਹੋਇਆ ਰੇਲਿੰਗ 'ਤੇ ਚੜ੍ਹ ਗਿਆ। ਢਲਾਣ ਕਾਰਨ ਗੰਨਾ ਦੋਵਾਂ ਕਿਸਾਨਾਂ ਉੱਤੇ ਡਿੱਗ ਪਿਆ।
ਘਟਨਾ ਵਾਲੀ ਥਾਂ ਤੋਂ ਲਗਭਗ ਅੱਧਾ ਕਿਲੋਮੀਟਰ ਦੂਰ ਖੜ੍ਹੀ ਸੜਕ ਸੁਰੱਖਿਆ ਬਲ ਦੀ ਟੀਮ ਮੌਕੇ 'ਤੇ ਪਹੁੰਚੀ। ਸਬ ਇੰਸਪੈਕਟਰ ਸੁਖਦੇਵ ਸਿੰਘ ਨੇ ਦੱਸਿਆ ਕਿ ਰਾਹਗੀਰਾਂ ਦੀ ਮਦਦ ਨਾਲ ਉਨ੍ਹਾਂ ਨੇ ਗੰਨੇ ਦੇ ਢੇਰ ਹੇਠ ਦੱਬੇ ਲੋਕਾਂ ਨੂੰ ਬਾਹਰ ਕੱਢਿਆ ਪਰ ਉਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ। ਗੁਰਦੀਪ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦੋਂ ਦੀਦਾਰ ਸਿੰਘ ਨੂੰ ਇਲਾਜ ਲਈ ਖੰਨਾ ਸਿਵਲ ਹਸਪਤਾਲ ਲਿਆਂਦਾ ਜਾ ਰਿਹਾ ਸੀ ਤਾਂ ਰਸਤੇ ਵਿੱਚ ਉਸਦੀ ਵੀ ਮੌਤ ਹੋ ਗਈ।
ਇਹ ਵੀ ਪੜ੍ਹੋ : Punjab Cabinet Meeting 2025 : 10 ਫਰਵਰੀ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਕਈ ਮੁੱਦਿਆਂ ’ਤੇ ਹੋਵੇਗੀ ਚਰਚਾ
- PTC NEWS