Congress Protest : ਚੰਡੀਗੜ੍ਹ 'ਚ ਮਹਿਲਾ ਕਾਂਗਰਸ ਦਾ ਤਿੱਖਾ ਪ੍ਰਦਰਸ਼ਨ, ਪੰਜਾਬ ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੁਛਾੜਾਂ, ਹਿਰਾਸਤ 'ਚ ਕਈ ਆਗੂ
Congress Protest : ਚੰਡੀਗੜ੍ਹ ਵਿੱਚ ਅੱਜ ਮਹਿਲਾ ਕਾਂਗਰਸ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਵੱਲੋਂ 1100 ਰੁਪਏ ਦੇ ਵਾਅਦੇ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ। ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸੁਖਜਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਵੱਡੀ ਗਿਣਤੀ ਮਹਿਲਾ ਕਾਂਗਰਸਾਂ ਨੇ ਪ੍ਰਦਰਸ਼ਨ ਵਿੱਚ ਹਿੱਸਾ ਲਿਆ ਅਤੇ ਪੰਜਾਬ ਵਿਧਾਨ ਸਭਾ ਵੱਲ ਕੂਚ ਕੀਤਾ। ਪਰੰਤੂ ਪ੍ਰਦਰਸ਼ਨ ਦੇ ਮੱਦੇਨਜ਼ਰ ਭਾਰੀ ਗਿਣਤੀ ਵਿੱਚ ਪਹਿਲਾਂ ਹੀ ਪੁਲਿਸ ਤੈਨਾਤ ਸੀ।
ਜਾਣਕਾਰੀ ਅਨੁਸਾਰ ਪ੍ਰਦਰਸ਼ਨਕਾਰੀਆਂ ਨੇ ਜਿਵੇਂ ਹੀ ਕੂਚ ਕੀਤਾ ਤਾਂ ਪੁਲਿਸ ਤੇ ਕਾਂਗਰਸ ਵਰਕਰ ਆਹਮੋ-ਸਾਹਮਣੇ ਹੋ ਗਏ। ਪੁਲਿਸ ਨੇ ਬੈਰੀਕੇਡਿੰਗ ਲਾ ਕੇ ਰੋਕਣ ਦੀ ਕੋਸ਼ਿਸ਼ ਕੀਤੀ ਪਰ ਪ੍ਰਦਰਸ਼ਨਕਾਰੀਆਂ ਨੇ ਅੱਗੇ ਵਧਣਾ ਜਾਰੀ ਰੱਖਿਆ। ਨਤੀਜੇ ਵੱਜੋਂ ਪੁਲਿਸ ਨੇ ਪਾਣੀ ਦੀਆਂ ਬੁਛਾੜਾਂ ਦੀ ਵਰਤੋਂ ਕੀਤੀ। ਇਸ ਦੌਰਾਨ ਪੁਲਿਸ ਨੇ ਪ੍ਰਧਾਨ ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਸਮੇਤ ਕਈ ਕਾਂਗਰਸੀ ਆਗੂਆਂ ਤੇ ਵਰਕਰਾਂ ਨੂੰ ਹਿਰਾਸਤ ਵਿੱਚ ਲੇ ਲਿਆ।
- PTC NEWS