Punjab News: ਖੰਨਾ 'ਚ ਫਤਹਿਗੜ੍ਹ ਸਾਹਿਬ ਜਾ ਰਹੇਂ ਸ਼ਰਧਾਲੂਆਂ ਨਾਲ ਭਰੀ ਟਰਾਲੀ ਪਲਟੀ, ਦੋ ਜ਼ਖਮੀ
ਲੁਧਿਆਣਾ ਦੇ ਖੰਨਾ ਵਿੱਚ ਇੱਕ ਤੇਜ਼ ਰਫ਼ਤਾਰ ਟਰੈਕਟਰ ਟਰਾਲੀ ਬੇਕਾਬੂ ਹੋ ਕੇ ਪਲਟ ਗਈ। ਹਾਦਸੇ ਵਿੱਚ ਦੋ ਸ਼ਰਧਾਲੂ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਇੱਕ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਹਰ ਕੋਈ ਫਤਹਿਗੜ੍ਹ ਸਾਹਿਬ ਜਾ ਰਿਹਾ ਸੀ।
ਇਸ ਹਾਦਸੇ ਤੋਂ ਕੁਝ ਸਮਾਂ ਪਹਿਲਾਂ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ, ਜੋ ਟਰਾਲੀ ਦੇ ਪਿੱਛੇ ਆ ਰਹੇ ਇੱਕ ਕਾਰ ਚਾਲਕ ਵੱਲੋਂ ਬਣਾਈ ਗਈ ਸੀ। ਵੀਡੀਓ 'ਚ ਟਰੈਕਟਰ ਟਰਾਲੀ ਦੀ ਸਪੀਡ ਜ਼ਿਆਦਾ ਹੁੰਦੀ ਨਜ਼ਰ ਆ ਰਹੀ ਹੈ ਅਤੇ ਇਸ ਨੂੰ ਚਲਾਉਣ ਦਾ ਤਰੀਕਾ ਵੀ ਖਤਰਨਾਕ ਹੈ। ਅੱਗੇ ਜਾ ਕੇ ਇਹ ਟਰੈਕਟਰ ਟਰਾਲੀ ਪਿੰਡ ਗੱਗੜਮਾਜਰਾ ਨੇੜੇ ਬੇਕਾਬੂ ਹੋ ਕੇ ਪਲਟ ਗਈ।
ਹਾਦਸੇ ਦੇ ਚਸ਼ਮਦੀਦ ਸਤਨਾਮ ਸਿੰਘ ਅਤੇ ਗੁਰਜੀਤ ਸਿੰਘ ਨੇ ਦੱਸਿਆ ਕਿ ਸੰਗਤ ਟਰਾਲੀ ਦੋਰਾਹਾ ਤੋਂ ਫਤਿਹਗੜ੍ਹ ਸਾਹਿਬ ਵੱਲ ਜਾ ਰਹੀ ਸੀ। ਇਸ ਦੀ ਸਪੀਡ 60 ਤੋਂ 70 ਹੋਣ ਦਾ ਅਨੁਮਾਨ ਹੈ। ਬੱਸ ਇਸ ਨੂੰ ਦੇਖ ਕੇ ਲੱਗਦਾ ਸੀ ਕਿ ਕੋਈ ਅਣਜਾਂਣ ਇਸ ਨੂੰ ਚਲਾ ਰਿਹਾ ਸੀ। ਤੇਜ਼ ਰਫ਼ਤਾਰ ਕਾਰਨ ਟਰੈਕਟਰ ਟਰਾਲੀ ਪਲਟ ਗਈ।
ਟਰਾਲੀ ਵਿੱਚ 10 ਦੇ ਕਰੀਬ ਸ਼ਰਧਾਲੂ ਸਵਾਰ ਸਨ। ਇਕ ਹੇਠਾਂ ਸੜਕ 'ਤੇ ਡਿੱਗ ਗਿਆ। ਜਿਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਹਾਦਸੇ ਵਿੱਚ ਦੋ ਸ਼ਰਧਾਲੂ ਜ਼ਖ਼ਮੀ ਹੋ ਗਏ। ਸਿਵਲ ਹਸਪਤਾਲ ਦੇ ਡਾਕਟਰ ਆਕਾਸ਼ ਨੇ ਦੱਸਿਆ ਕਿ ਅਕਾਸ਼ਦੀਪ ਸਿੰਘ ਅਤੇ ਰਣਜੀਤ ਵਾਸੀ ਕਪੂਰਥਲਾ ਜ਼ਖ਼ਮੀ ਹੋ ਗਏ।
- PTC NEWS