Punjab Panchayat Election Update : ਪੰਜਾਬ ਪੰਚਾਇਤ ਰਾਜ ਰੂਲਜ਼ ਸੋਧ ਬਿੱਲ ਸਦਨ ’ਚ ਪਾਸ; ਪੰਚਾਇਤਾਂ ਨੂੰ ਲੈ ਕੇ ਸੀਐੱਮ ਮਾਨ ਦਾ ਅਹਿਮ ਐਲਾਨ
Punjab Panchayat Election Update : ਪੰਜਾਬ ਵਿੱਚ ਨਵੰਬਰ ਵਿੱਚ ਪੰਚਾਇਤੀ ਚੋਣਾਂ ਹੋਣੀਆਂ ਹਨ। ਰਾਜ ਚੋਣ ਕਮਿਸ਼ਨ ਨੇ ਇਸ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਦੂਜੇ ਪਾਸੇ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਇਜਲਾਸ ਵਿੱਚ ਨਿਯਮਾਂ ਵਿੱਚ ਸੋਧ ਬਾਰੇ ਬਿੱਲ ਪੇਸ਼ ਕਰਕੇ ਪ੍ਰਵਾਨਗੀ ਦੇ ਦਿੱਤੀ ਗਈ ਹੈ। ਜਿਸ ਤੋਂ ਬਾਅਦ ਹੁਣ ਪੰਚ-ਸਰਪੰਚ ਦੀਆਂ ਚੋਣਾਂ ਬਿਨਾਂ ਪਾਰਟੀ ਚੋਣ ਨਿਸ਼ਾਨ ਤੋਂ ਹੋਣਗੀਆਂ। ਉਮੀਦਵਾਰਾਂ ਨੂੰ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਚੋਣ ਨਿਸ਼ਾਨ 'ਤੇ ਚੋਣ ਲੜਨੀ ਪਵੇਗੀ।
ਪੰਜਾਬ ਪੰਚਾਇਤ ਰਾਜ ਰੂਲਜ਼ ਸੋਧ ਬਿੱਲ 1994 ਨੂੰ ਸੀਐੱਮ ਭਗਵੰਤ ਮਾਨ ਨੇ ਪੇਸ਼ ਕੀਤਾ ਸੀ। ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਚਾਇਤੀ ਚੋਣਾਂ ਜਲਦ ਕਰਵਾਈਆਂ ਜਾਣਗੀਆਂ। ਸਰਬਸੰਮਤੀ ਨਾਲ ਚੁਣੀ ਪੰਚਾਇਤ ਨੂੰ 5 ਲੱਖ ਰੁਪਏ ਮਿਲਣਗੇ।
ਕਾਬਿਲੇਗੌਰ ਹੈ ਕਿ ਪੰਜਾਬ ਵਿੱਚ ਪੰਚਾਇਤਾਂ ਦਾ ਕਾਰਜਕਾਲ ਖਤਮ ਹੋ ਗਿਆ ਹੈ। ਰਾਜ ਵਿੱਚ ਕੁੱਲ 13241 ਪੰਚਾਇਤਾਂ ਹਨ, ਜਦਕਿ 153 ਬਲਾਕ ਕਮੇਟੀਆਂ ਅਤੇ 23 ਜ਼ਿਲ੍ਹਾ ਪਰਿਸ਼ਦ ਹਨ। ਉਨ੍ਹਾਂ ਦਾ ਕਾਰਜਕਾਲ 31 ਦਸੰਬਰ 2023 ਨੂੰ ਖਤਮ ਹੋ ਗਿਆ ਸੀ। ਸੂਬੇ ਵਿੱਚ ਸਭ ਤੋਂ ਵੱਧ 1405 ਪੰਚਾਇਤਾਂ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਹਨ, ਜਦਕਿ ਪਟਿਆਲਾ ਵਿੱਚ 1022 ਪੰਚਾਇਤਾਂ ਹਨ।
ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਪੰਚਾਇਤੀ ਚੋਣਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਕੇ ਸਾਰੀਆਂ ਗ੍ਰਾਮ ਪੰਚਾਇਤਾਂ, ਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਕਮੇਟੀਆਂ ਨੂੰ ਭੰਗ ਕਰ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ : Sri Guru Granth Sahib : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲਾ ਪ੍ਰਕਾਸ਼ ਪੁਰਬ, CM ਯੋਗੀ ਨੇ ਸਿੱਖ ਸੰਗਤ ਨੂੰ ਦਿੱਤੀ ਵਧਾਈ
- PTC NEWS