BJP Leader Manoranjan Kalia ਦੇ ਘਰ ’ਤੇ ਹੋਏ ਗ੍ਰੇਨੇਡ ਹਮਲੇ ਨਾਲ ਜੁੜੀ ਵੱਡੀ ਅਪਡੇਟ; ਉੱਤਰ ਪ੍ਰਦੇਸ਼ ਦਾ ਨਿਕਲਿਆ ਹਮਲਾ ਕਰਨ ਵਾਲਾ ਇੱਕ ਹੋਰ ਮੁਲਜ਼ਮ
BJP Leader Manoranjan Kalia News : ਭਾਜਪਾ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਦੇ ਘਰ ’ਤੇ ਗ੍ਰੇਨੇਡ ਹਮਲਾ ਹੋਇਆ। ਇਸ ਹਮਲੇ ਤੋਂ ਬਾਅਦ ਪੁਲਿਸ ਨੇ 12 ਘੰਟਿਆਂ ਦੇ ਅੰਦਰ ਸੁਲਝਾ ਲਿਆ ਸੀ ਅਤੇ ਮਾਮਲੇ ਸਬੰਧੀ ਦੋ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਸੀ। ਇਸੇ ਮਾਮਲੇ ’ਚ ਇੱਕ ਹੋਰ ਮੁਲਜ਼ਮ ਨੂੰ ਪੁਲਿਸ ਨੇ ਹਿਰਾਸਤ ’ਚ ਲਿਆ ਹੈ।
ਮਿਲੀ ਜਾਣਕਾਰੀ ਮੁਤਾਬਿਕ ਇੱਕ ਹੋਰ ਮੁਲਜ਼ਮ ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਨਿਕਲਿਆ। ਜਿਸਦੀ ਪਛਾਣ ਸ਼ਾਦਰ ਅਲੀ ਵਜੋਂ ਹੋਈ ਹੈ ਜੋ ਕਿ ਬਦਾਯੂੰ ਦਾ ਰਹਿਣ ਵਾਲਾ ਹੈ।
ਦੱਸਿਆ ਜਾ ਰਿਹਾ ਹੈ ਕਿ ਸ਼ਾਦਰ ਅਲੀ ਨੇ ਦੋਵੇਂ ਮੁਲਜ਼ਮਾਂ ਨੂੰ ਪੈਸੇ ਦਾ ਲਾਲਚ ਤੇ ਸ਼ਰਾਬ ਪਿਆ ਕੇ ਹਮਲੇ ਨੂੰ ਅੰਜਾਮ ਦੇਣ ਲਈ ਤਿਆਰ ਕੀਤਾ ਸੀ। ਪੁਲਿਸ ਨੇ ਤੀਜੇ ਮੁਲਜ਼ਮ ਦੀ ਗ੍ਰਿਫਤਾਰੀ ਕਰ ਮਾਮਲੇ ’ਚ ਯੂਏਪੀਏ ਲਾਇਆ ਹੈ।
- PTC NEWS