Ludhiana Encounter : ਲੁਧਿਆਣਾ 'ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁੱਠਭੇੜ, ਦੋ ਜ਼ਖ਼ਮੀ
Ludhiana Police Encounter : ਲੁਧਿਆਣਾ ਪੁਲਿਸ ਵੱਲੋਂ ਮਾੜੇ ਅਨਸਰਾਂ ਤੇ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਉਸ ਲੜੀ ਤਹਿਤ ਥਾਣਾ ਸਦਰ ਦੇ ਏਰੀਏ ਵਿੱਚ ਧਾਂਦਰਾ ਰੋਡ 'ਤੇ ਪੁਲਿਸ ਨੇ ਐਨਕਾਊਂਟਰ ਬਦਮਾਸ਼ਾਂ ਵੱਲੋਂ ਡਿਵੀਜ਼ਨ ਨੰਬਰ ਛੇ ਦੇ ਇਲਾਕੇ ਵਿੱਚੋਂ ਕੁਝ ਦਿਨ ਪਹਿਲਾਂ ਇਮੀਗਰੇਸ਼ਨ ਦਾ ਕੰਮ ਕਰਨ ਵਾਲੇ ਤੋਂ ਫਰੌਤੀ ਮੰਗਣ ਅਤੇ ਉਸ ਧਮਕਾਇਆ ਗਿਆ ਸੀ। ਇਸ ਮਾਮਲੇ ਵਿੱਚ ਪੁਲਿਸ ਵੱਲੋਂ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਸੀ।
ਅਮਨਦੀਪ ਸਿੰਘ ਬਰਾੜ ਏਡੀਸੀਪੀ ਕਰਾਈਮ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਬਦਮਾਸ਼ਾਂ ਨੂੰ ਫੜਨ ਵਿੱਚ ਪੁਲਿਸ ਨੂੰ ਉਸ ਸਮੇਂ ਸਫਲਤਾ ਮਿਲੀ, ਜਦੋਂ ਦੇਰ ਰਾਤ ਸੀਆਈਏ ਦੀਆਂ ਟੀਮਾਂ ਵੱਲੋਂ ਉਸ ਸਮੇਂ ਬਦਮਾਸ਼ਾਂ ਦਾ ਇਨਕਾਊਂਟਰ ਕੀਤਾ ਗਿਆ, ਜਦ ਪੁਲਿਸ ਵੱਲੋਂ ਮਾੜੇ ਅਨਸਰਾਂ ਤੇ ਕਾਰਵਾਈ ਕਰਨ ਲਈ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਪੁਲਿਸ ਪਾਰਟੀ ਨੇ ਬਿਨਾਂ ਨੰਬਰ ਤੋਂ ਸਵਿਫਟ ਕਾਰ ਰੋਕਣ ਦਾ ਇਸ਼ਾਰਾ ਕੀਤਾ ਪਰ ਕਾਰ ਸਵਾਰਾਂ ਨੇ ਕਾਰ ਰੋਕਣ ਦੀ ਵਜਾਏ ਪੁਲਿਸ ਤੇ ਫਾਇਰਿੰਗ ਕਰ ਦਿੱਤੀ।
ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਵੀ ਆਪਣੇ ਬਚਾਅ ਵਿੱਚ ਜਵਾਬੀ ਫਾਇਰਿੰਗ ਕੀਤੀ ਗਈ, ਜਿਸ ਦੌਰਾਨ ਦੋ ਦੀਆਂ ਲੱਤਾਂ ਵਿੱਚ ਅਤੇ ਇੱਕ ਦੀ ਬਾਂਹ ਦੇ ਵਿੱਚ ਗੋਲੀ ਲੱਗੀ, ਜਿਨਾਂ ਨੂੰ ਤੁਰੰਤ ਇਲਾਜ ਲਈ ਸਿਵਿਲ ਹਸਪਤਾਲ ਪਹੁੰਚਾਇਆ ਗਿਆ। ਮੌਕੇ 'ਤੇ ਐਫਐਸਐਲ ਦੀਆਂ ਟੀਮਾਂ ਨੂੰ ਬੁਲਾਇਆ ਗਿਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਬਦਮਾਸ਼ਾਂ ਉੱਪਰ ਪਹਿਲਾਂ ਵੀ ਵੱਖ-ਵੱਖ ਅਪਰਾਧਿਕ ਮਾਮਲੇ ਥਾਣਿਆਂ ਦੇ ਵਿੱਚ ਦਰਜ ਹਨ।
- PTC NEWS