Gurpreet Singh Hari Nau Murder : ਪੰਜਾਬ ਪੁਲਿਸ ਨੇ ਮੋਹਾਲੀ ਦੇ ਖਰੜ ਤੋਂ ਫੜੇ ਦੋਵੇਂ ਸ਼ੂਟਰ, ਅਰਸ਼ ਡੱਲਾ ਗੈਂਗ ਨਾਲ ਹੈ ਸਬੰਧ
Gurpreet Singh Hari Nau Murder Case Update : ਗੁਰਪ੍ਰੀਤ ਸਿੰਘ ਹਰੀ ਨੌਂ ਕਤਲ ਕਾਂਡ 'ਚ ਵੱਡੀ ਅਪਡੇਟ ਸਾਹਮਣੇ ਆਈ ਹੈ। ਪੰਜਾਬ ਪੁਲਿਸ ਨੇ ਮਾਮਲੇ 'ਚ 2 ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਦੋਵੇਂ ਸ਼ੂਟਰਾਂ ਦਾ ਸਬੰਧ ਕੈਨੇਡਾ ਆਧਾਰ ਗੈਂਗਸਟਰ ਅਰਸ਼ ਡੱਲਾ ਦੇ ਗੈਂਗ ਨਾਲ ਹੈ ਅਤੇ ਦੋਵਾਂ ਨੂੰ ਕਾਊਂਟਰ ਇੰਟੈਲੀਜੈਂਸ ਦੀ ਟੀਮ ਨੇ ਮੋਹਾਲੀ ਦੇ ਖਰੜ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।
9 ਅਕਤੂਬਰ ਨੂੰ ਗੋਲੀਆਂ ਮਾਰ ਕੇ ਕੀਤਾ ਗਿਆ ਸੀ ਹਰੀ ਨੌਂ ਦਾ ਕਤਲ
ਜ਼ਿਕਰਯੋਗ ਹੈ ਕਿ ਵਾਰਿਸ ਪੰਜਾਬ ਜਥੇਬੰਦੀ ਦੇ ਫ਼ਾਊਂਡਰ ਮੈਂਬਰਾਂ 'ਚੋਂ ਇੱਕ ਗੁਰਪ੍ਰੀਤ ਸਿੰਘ ਹਰੀ ਨੌਂ ਦਾ 9 ਅਕਤੂਬਰ ਨੂੰ ਮੋਟਰਸਾਈਕਲ ਸਵਾਰਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਹਰੀ ਨੌਂ ਕਤਲ ਦੇ ਕਤਲ ਤੋਂ ਬਾਅਦ ਪੁਲਿਸ ਨੇ ਮਾਮਲੇ 'ਚ 2 ਸ਼ੱਕੀ ਸ਼ੂਟਰਾਂ ਦੀਆਂ ਤਸਵੀਰਾਂ ਵੀ ਜਾਰੀ ਕੀਤੀਆਂ ਸਨ।
ਇਸਤੋਂ ਇਲਾਵਾ ਡੀਜੀਪੀ ਨੇ ਕਿਹਾ ਸੀ ਕਿ ਕਤਲ ਮਾਮਲੇ 'ਚ ਸਾਰੇ ਪੱਖਾਂ ਨੂੰ ਖੰਗਾਲਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਸੀ ਕਿ ਇਹ ਕਤਲ ਵਿਦੇਸ਼ 'ਚ ਬੈਠੇ ਲੋਕਾਂ ਵੱਲੋਂ ਪਲਾਨ ਕੀਤਾ ਗਿਆ ਸੀ। ਗੈਂਗਸਟਰ ਅਰਸ਼ ਡੱਲਾ ਜੋ ਕਿ ਇਸ ਕਤਲਕਾਂਡ ਦਾ ਮਾਸਟਰਮਾਈਂਡ ਨਿਕਲਿਆ ਸੀ। ਉਨ੍ਹਾਂ ਦੱਸਿਆ ਸੀ ਕਿ ਪੁਲਿਸ ਨੂੰ ਇਸ ਕੇਸ 'ਚ ਸ਼ੂਟਰਾਂ ਦੀ ਸ਼ਨਾਖਤ ਹੋ ਚੁਕੀ ਹੈ।
ਪੁਲਿਸ ਵੱਲੋਂ ਤਸਵੀਰਾਂ ਜਾਰੀ ਕਰਦੇ ਹੋਏ ਕਿਹਾ ਗਿਆ ਸੀ ਕਿ ਮੁਲਜ਼ਮ, ਗੁਰਪ੍ਰੀਤ ਸਿੰਘ ਹਰੀ ਨੌਂ ਦਾ ਕਤਲ ਕਰਕੇ ਲਾਲ ਰੰਗ ਦੇ ਸਪਲੈਂਡਰ ਮੋਟਰਸਾਈਕਲ ਪਰ ਫਰਾਰ ਹੋਏ ਸਨ, ਜੋ ਕਿ ਮੁਕੱਦਮੇ ਵਿੱਚ ਅਤਿ ਲੋੜੀਦੇ ਹਨ।
ਬਰਨਾਲਾ ਜ਼ਿਲ੍ਹੇ ਦੇ ਰਹਿਣ ਵਾਲੇ ਦੋਵੇਂ ਸ਼ੂਟਰ
ਫੜੇ ਗਏ ਸ਼ੂਟਰਾਂ ਦੀ ਪਛਾਣ ਅਨਮੋਲਪ੍ਰੀਤ ਸਿੰਘ ਅਤੇ ਨਵਜੋਤ ਸਿੰਘ ਵੱਜੋਂ ਹੋਈ ਦੱਸੀ ਗਈ ਹੈ, ਜੋ ਕਿ ਬਰਨਾਲਾ ਜ਼ਿਲ੍ਹੇ ਨਾਲ ਸਬੰਧਤ ਦੱਸੇ ਗਏ ਹਨ।
- PTC NEWS