Punjab Drug Syndicate Busted : ਹੈਰੋਇਨ ਤਸਕਰੀ ਦਾ ਹੈਰਾਨ ਕਰਨ ਵਾਲਾ ਮਾਮਲਾ, ਉੱਡ ਜਾਣਗੇ ਹੋਸ਼
Punjab Drug Syndicate Busted : ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਟੀਮ ਨੇ ਅੰਮ੍ਰਿਤਸਰ ਵਿੱਚ ਅੰਤਰਰਾਸ਼ਟਰੀ ਪੱਧਰ ਦੇ ਡਰੱਗ ਸਿੰਡੀਕੇਟ ਦਾ ਪਰਦਾਫਾਸ਼ ਕੀਤਾ ਹੈ। ਅੰਮ੍ਰਿਤਸਰ ਦੇ ਬਾਬਾ ਬਕਾਲਾ ਕਸਬੇ ਤੋਂ ਦੋ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ। ਪੁਲਿਸ ਨੇ ਇਨ੍ਹਾਂ ਕੋਲੋਂ ਕਰੀਬ 105 ਕਿਲੋ ਹੈਰੋਇਨ, 31.93 ਕਿਲੋ ਕੈਫੀਨ, 17 ਕਿਲੋ ਡੀਐਮਆਰ, 5 ਵਿਦੇਸ਼ੀ ਪਿਸਤੌਲ ਅਤੇ 1 ਦੇਸੀ ਪਿਸਤੌਲ ਬਰਾਮਦ ਕੀਤਾ ਹੈ।
ਫੜੇ ਗਏ ਮੁਲਜ਼ਮਾਂ ਦੀ ਪਛਾਣ ਨਵਜੋਤ ਸਿੰਘ ਅਤੇ ਲਵਪ੍ਰੀਤ ਕੁਮਾਰ ਵਜੋਂ ਹੋਈ ਹੈ। ਮੁਲਜ਼ਮਾਂ ਦਾ ਆਗੂ ਨਵਪ੍ਰੀਤ ਸਿੰਘ ਉਰਫ਼ ਭੁੱਲਰ ਉਕਤ ਨੈੱਟਵਰਕ ਨੂੰ ਵਿਦੇਸ਼ ਤੋਂ ਚਲਾ ਰਿਹਾ ਸੀ। ਇਸ ਸਬੰਧੀ ਜਾਣਕਾਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦਿੱਤੀ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਉਕਤ ਸਾਰੀਆਂ ਖੇਪਾਂ ਸਰਹੱਦ ਪਾਰ ਪਾਕਿਸਤਾਨ ਤੋਂ ਆਈਆਂ ਸਨ। ਬਰਾਮਦ ਕੀਤੇ ਗਏ ਨਸ਼ੀਲੇ ਪਦਾਰਥਾਂ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ 500 ਕਰੋੜ ਰੁਪਏ ਤੋਂ ਵੱਧ ਹੈ।
ਇਸ ਸਬੰਧੀ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਉਕਤ ਐਫਆਈਆਰ ਅੰਮ੍ਰਿਤਸਰ ਸਟੇਟ ਸਪੈਸ਼ਲ ਆਪ੍ਰੇਸ਼ਨ ਯੂਨੀਅਨ ਵਿੱਚ ਦਰਜ ਕੀਤੀ ਗਈ ਹੈ। ਪੁਲਿਸ ਵੱਲੋਂ ਕੱਲ੍ਹ ਇੱਕ ਖੇਪ ਜ਼ਬਤ ਕੀਤੀ ਗਈ ਸੀ, ਉਕਤ ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ ਇਸ ਬਰਾਮਦਗੀ ਸਬੰਧੀ ਜਾਣਕਾਰੀ ਮਿਲੀ ਸੀ। ਪੁਲਿਸ ਪਿਛਲੇ ਕਾਫੀ ਸਮੇਂ ਤੋਂ ਉਕਤ ਇਲਾਕੇ 'ਚ ਜਾਲ ਲਗਾ ਰਹੀ ਸੀ ਅਤੇ ਰੇਕੀ ਕਰ ਰਹੀ ਸੀ।
ਦੱਸਣਯੋਗ ਹੈ ਕਿ ਉਕਤ ਸਾਰੇ ਨਸ਼ੇ ਜਲ ਮਾਰਗਾਂ ਰਾਹੀਂ ਪੰਜਾਬ ਪਹੁੰਚਾਏ ਗਏ ਹਨ। ਇਸ ਖੇਪ ਦੇ ਨਾਲ ਟਾਇਰਾਂ ਦੀਆਂ ਵੱਡੀਆਂ ਰਬੜ ਦੀਆਂ ਟਿਊਬਾਂ ਵੀ ਬਰਾਮਦ ਕੀਤੀਆਂ ਗਈਆਂ ਹਨ, ਜੋ ਦਰਸਾਉਂਦੀਆਂ ਹਨ ਕਿ ਨਸ਼ੀਲੇ ਪਦਾਰਥਾਂ ਦੀ ਤਸਕਰੀ ਜਲ ਮਾਰਗਾਂ ਰਾਹੀਂ ਕੀਤੀ ਜਾਂਦੀ ਹੈ। ਦੀਵਾਲੀ ਦੇ ਤਿਉਹਾਰ ਤੋਂ ਪਹਿਲਾਂ ਪੰਜਾਬ ਪੁਲਿਸ ਲਈ ਇਹ ਵੱਡੀ ਕਾਮਯਾਬੀ ਹੈ।
ਇਹ ਵੀ ਪੜ੍ਹੋ : 4 Indians killed in Canada : ਕੈਨੇਡਾ ’ਚ ਵਾਪਰਿਆ ਦਰਦਨਾਕ ਹਾਦਸਾ; ਰੇਲਿੰਗ ਨਾਲ ਟਕਰਾਈ ਟੇਸਲਾ ਕਾਰ, ਜਨਮ ਦਿਨ ਦੀ ਪਾਰਟੀ ਤੋਂ ਪਰਤ ਰਹੇ ਸੀ ਨੌਜਵਾਨ
- PTC NEWS