Teacher Protest At Sangrur: ਸੰਗਰੂਰ ਦੇ ਪਿੰਡ ਖੁਰਾਣਾ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਦੇ ਨੇੜੇ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ 'ਤੇ ਪੰਜਾਬ ਪੁਲਿਸ ਨੇ ਲਾਠੀਚਾਰਜ ਕੀਤਾ। ਦੱਸਿਆ ਇਹ ਵੀ ਜਾ ਰਿਹਾ ਹੈ ਕਿ ਇਸ ਦੌਰਾਨ ਕਈ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ 'ਚ ਵੀ ਲਿਆ ਗਿਆ ਹੈ।<iframe src=https://www.facebook.com/plugins/video.php?height=314&href=https://www.facebook.com/ptcnewsonline/videos/659206272302620/&show_text=false&width=560&t=0 width=560 height=314 style=border:none;overflow:hidden scrolling=no frameborder=0 allowfullscreen=true allow=autoplay; clipboard-write; encrypted-media; picture-in-picture; web-share allowFullScreen=true></iframe>ਪੰਜਾਬ ਸਰਕਾਰ ‘ਤੇ ਲਾਏ ਵਾਅਦਾਖਿਲਾਫੀ ਦੇ ਇਲਜ਼ਾਮਰੋਸ ਪ੍ਰਦਰਸ਼ਨ ਕਰ ਰਹੇ 8736 ਅਧਿਆਪਕਾਂ ਨੇ ਕਿਹਾ ਕਿ ਉਨ੍ਹਾਂ ਨੂੰ 23500 ਰੁਪਏ ਦੇ ਕੇ ਸਰਕਾਰ ਨੇ ਉਨ੍ਹਾਂ ਦੀਆਂ ਅੱਖਾਂ ਵਿੱਚ ਧੂੜ ਸੁੱਟਣ ਦਾ ਕੰਮ ਕੀਤਾ ਹੈ। ਅਧਿਆਪਕਾਂ ਦਾ ਦੋਸ਼ ਹੈ ਕਿ ਸਰਕਾਰ ਨੇ ਇੱਕ ਵਾਰ ਵਿੱਚ 23,500 ਰੁਪਏ ਦਿੱਤੇ ਹਨ, ਜੋ ਸੇਵਾਮੁਕਤੀ ਤੱਕ ਇਸੇ ਤਰ੍ਹਾਂ ਹੀ ਰਹਿਣਗੇ। ਨਾ ਤਾਂ ਅਧਿਆਪਕਾਂ ਨੂੰ ਡੀਏ ਦਾ ਲਾਭ ਮਿਲੇਗਾ ਅਤੇ ਨਾ ਹੀ ਉਨ੍ਹਾਂ 'ਤੇ ਪੰਜਾਬ ਸਰਕਾਰ ਦੇ ਸੀਐਸਆਰ ਨਿਯਮ ਲਾਗੂ ਹੋਣਗੇ।ਪ੍ਰਦਰਸ਼ਨਕਾਰੀ ਮਹਿਲਾਵਾਂ ਨੇ ਕਪੜੇ ਫਾੜਨ ਦੇ ਵੀ ਲਗਾਏ ਇਲਜ਼ਾਮ ਇਸ ਦੌਰਾਨ ਕਈ ਮਹਿਲਾ ਅਧਿਆਪਕਾਂ ਦੇ ਦੁਪੱਟੇ ਅਤੇ ਕੱਪੜੇ ਵੀ ਪਾੜ ਦਿੱਤੇ ਗਏ। ਮਹਿਲਾ ਅਧਿਆਪਕਾਂ ਦਾ ਇਲਜ਼ਾਮ ਸੀ ਕਿ ਇੱਕ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਕਹਿੰਦੇ ਹਨ ਕਿ ਕਿਸੇ ਭੈਣ ਦਾ ਦੁਪੱਟੇ ਨਹੀਂ ਲਾਹਣ ਦਿੱਤਾ ਜਾਵੇਗਾ। ਪਰ ਇੱਥੇ ਪੁਲਿਸ ਵਾਲਿਆਂ ਨੇ ਉਨ੍ਹਾਂ ਦੇ ਦੁਪੱਟੇ ਅਤੇ ਕੱਪੜੇ ਵੀ ਪਾੜ ਦਿੱਤੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੋਗਲੀ ਹੈ ਅਤੇ ਇਹ ਅਜਿਹੀ ਸਰਕਾਰ ਹੈ ਜੋ ਆਪਣੇ ਵਾਅਦਿਆਂ ’ਤੇ ਖਰੀ ਨਹੀਂ ਉਤਰਦੀ।ਅਧਿਆਪਕ ਕਿਉਂ ਪ੍ਰਦਰਸ਼ਨ ਕਰ ਰਹੇ ਹਨ?ਦੱਸ ਦਈਏ ਕਿ ਅਧਿਆਪਕਾਂ ਨੇ ਆਪਣੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਇਸੇ ਮੰਗ ਦੇ ਚੱਲਦੇ ਹੀ ਉਨ੍ਹਾਂ ਵੱਲੋਂ ਸੰਗਰੂਰ ਵਿਖੇ ਸੀਐੱਮ ਰਿਹਾਇਸ਼ ਵੱਲ ਕੂਚ ਕੀਤਾ ਜਾ ਰਿਹਾ ਸੀ। ਪ੍ਰਦਰਸ਼ਕਾਰੀਆਂ ਦਾ ਕਹਿਣਾ ਹੈ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹਾਲ ਹੀ ਵਿੱਚ 14,239 ਅਧਿਆਪਕਾਂ ਅਤੇ ਸਿੱਖਿਆ ਵਿਭਾਗ ਦੇ ਹੋਰ ਕਰਮਚਾਰੀਆਂ ਨੂੰ ਰੈਗੂਲਰ ਕਰਨ ਦਾ ਦਾਅਵਾ ਕੀਤਾ ਹੈ ਜੋ ਕਿ ਸਿਰਫ ਮਾਮੂਲੀ ਵਾਧਾ ਹੈ। ਇਹ ਵੀ ਪੜ੍ਹੋ: Amritsar Building Collapse: ਅੰਮ੍ਰਿਤਸਰ ‘ਚ ਉਸਾਰੀ ਅਧੀਨ ਇਮਾਰਤ ਹੋਈ ਢਹਿ-ਢੇਰੀ, ਕਈ ਮਜ਼ਦੂਰਾਂ ਦੇ ਦਬੇ ਹੋਣ ਦਾ ਖਦਸ਼ਾ