MP Amritpal Singh : ਸਾਂਸਦ ਅੰਮ੍ਰਿਤਪਾਲ ਸਿੰਘ ਨੂੰ ਵਾਪਸ ਲਿਆਂਦਾ ਜਾਵੇਗਾ ਪੰਜਾਬ ! ਜਾਣੋ ਕੀ ਹੈ ਪੁਲਿਸ ਦੀ ਪੂਰੀ ਯੋਜਨਾ
MP Amritpal Singh News : ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਨੂੰ ਉਸ ਦੇ ਸਾਥੀਆਂ ਤੋਂ ਬਾਅਦ ਪੰਜਾਬ ਲਿਆਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਅੰਮ੍ਰਿਤਪਾਲ ਸਿੰਘ ਨੂੰ ਅੰਮ੍ਰਿਤਸਰ ਲਿਆਉਣ ਲਈ ਪੰਜਾਬ ਪੁਲਿਸ (Punjab POlice) ਡਿਬਰੂਗੜ੍ਹ (ਆਸਾਮ) ਰਵਾਨਾ ਹੋ ਗਈਆਂ ਹਨ। ਸਾਂਸਦ ਨੂੰ ਅਸਾਮ (Dibrugarh, Assam) ਤੋਂ ਟ੍ਰਾਂਜਿਟ ਰਿਮਾਂਡ 'ਤੇ ਵਾਪਸ ਲਿਆਂਦਾ ਜਾ ਸਕਦਾ ਦੱਸਿਆ ਜਾ ਰਿਹਾ ਹੈ।
22 ਅਪ੍ਰੈਲ ਨੂੰ ਖਤਮ ਹੋ ਰਹੀ NSA ਦੀ ਮਿਆਦ
ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ ਨੈਸ਼ਨਲ ਸਿਕਿਓਰਿਟੀ ਐਕਟ (NSA) ਦੀ ਮਿਆਦ ਖ਼ਤਮ ਹੋਣ ਦੇ ਮੱਦੇਨਜ਼ਰ ਵੀ ਲਿਆਂਦਾ ਦੱਸਿਆ ਜਾ ਰਿਹਾ ਹੈ, ਕਿਉਂਕਿ 22 ਅਪ੍ਰੈਲ ਨੂੰ ਇਸ ਦੀ ਮਿਆਦ ਖਤਮ ਹੋ ਰਹੀ ਹੈ।
24 ਨੂੰ ਅਜਨਾਲਾ ਅਦਾਲਤ 'ਚ ਕੀਤਾ ਜਾ ਸਕਦਾ ਹੈ ਪੇਸ਼
ਪੰਜਾਬ ਪੁਲਿਸ, ਸਾਂਸਦ ਨੂੰ ਡਿਬਰੂਗੜ੍ਹ ਦੀ ਅਦਾਲਤ ਤੋਂ ਟ੍ਰਾਂਜ਼ਿਟ ਰਿਮਾਂਡ ਹਾਸਲ ਕਰਕੇ ਪੰਜਾਬ ਦੇ ਅੰਮ੍ਰਿਤਸਰ ਲਿਆ ਸਕਦੀ ਹੈ, ਜਿਸ ਦੌਰਾਨ 23 ਫਰਵਰੀ 2023 ਨੂੰ ਅਜਨਾਲਾ ਥਾਣੇ 'ਤੇ ਹਮਲੇ (Ajnala Police case) ਦੇ ਮਾਮਲੇ 'ਚ ਦਰਜ FIR ਨੰਬਰ 39 ਤਹਿਤ ਗ੍ਰਿਫ਼ਤਾਰ ਕੀਤਾ ਜਾਵੇਗਾ। ਉਪਰੰਤ ਪੁਲਿਸ ਅੰਮ੍ਰਿਤਪਾਲ ਸਿੰਘ ਨੂੰ 24 ਅਪ੍ਰੈਲ ਨੂੰ ਅਜਨਾਲਾ ਅਦਾਲਤ ਵਿੱਚ ਪੇਸ਼ ਕਰ ਸਕਦੀ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਹੁਣ ਤੱਕ ਅੰਮ੍ਰਿਤਪਾਲ ਸਿੰਘ ਦੇ ਕੁੱਲ 9 ਸਾਥੀਆਂ ਨੂੰ ਡਿਬਰੂਗੜ੍ਹ ਜੇਲ੍ਹ ਤੋਂ ਅੰਮ੍ਰਿਤਸਰ ਲਿਆ ਚੁੱਕੀ ਹੈ।
- PTC NEWS