ਮੋਹਾਲੀ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਹੋਣ ਵਾਲਾ 12ਵੀਂ ਦਾ ਪੇਪਰ ਰੱਦ ਕਰ ਦਿੱਤਾ ਗਿਆ ਹੈ। ਇਹ ਐਲਾਨ ਉਸ ਸਮੇਂ ਹੋਇਆ ਹੈ ਜਦੋਂ ਬੱਚੇ ਪ੍ਰੀਖਿਆ ਕੇਂਦਰ ਵਿੱਚ ਪਹੁੰਚ ਰਹੇ ਸਨ ਅਤੇ ਪ੍ਰੀਖਿਆ ਕੇਂਦਰਾਂ ਵਿੱਚ ਜਾ ਕੇ ਹੀ ਉਨ੍ਹਾਂ ਨੂੰ ਪਤਾ ਲੱਗਾ ਪੇਪਰ ਰੱਦ ਕੀਤਾ ਗਿਆ। ਪੰਜਾਬ ਸਕੂਲ ਸਿੱਖਿਆ ਬੋਰਡ ਨੇ ਨੋਟੀਫਿਕੇਸ਼ਨ ਵਿੱਚ ਲਿਖਿਆ ਹੈ ਕਿ ਪ੍ਰਸ਼ਾਸਨਿਕ ਕਾਰਨਾਂ ਕਰਕੇ ਪੇਪਰ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ ਅਤੇ ਅਗਲੀਆਂ ਤਰੀਖਾਂ ਦਾ ਬਾਅਦ ਵਿੱਚ ਐਲਾਨ ਕੀਤਾ ਜਾਵੇਗਾ। ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਮੁਤਾਬਿਕ ਇਹ ਪੇਪਰ ਪਹਿਲਾਂ ਹੀ ਲੀਕ ਹੋ ਗਿਆ ਸੀ।