10th-12th Datesheet : ਸਿੱਖਿਆ ਵਿਭਾਗ ਨੇ 10ਵੀਂ ਤੇ 12ਵੀਂ ਬੋਰਡ ਦੀਆਂ ਪ੍ਰੀਖਿਆਵਾਂ ਦਾ ਕੀਤਾ ਐਲਾਨ
10th and 12th exams datesheet : ਪੰਜਾਬ ਸਕੂਲ ਸਿੱਖਿਆ ਬੋਰਡ ਦੀ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ, 2025 ਵੋਕੇਸ਼ਨਲ ਅਤੇ ਐਨ.ਐਸ.ਕਿਊ.ਐਫ ਵਿਸ਼ਿਆਂ ਦੀਆਂ ਸਾਲਾਨਾ ਪ੍ਰਯੋਗੀ ਪਰੀਖਿਆਵਾਂ ਮਿਤੀ 27-01-2025 ਤੋਂ 04-02-2025 ਤੱਕ ਕਰਵਾਈਆਂ ਜਾ ਰਹੀਆਂ ਹਨ।
ਸਿੱਖਿਆ ਵਿਭਾਗ ਵੱਲੋਂ ਜਾਰੀ ਪੱਤਰ ਅਨੁਸਾਰ, ਸਕੂਲ ਮੁਖੀ ਇਨ੍ਹਾਂ ਵਿਸ਼ਿਆਂ ਦੇ ਪਰੀਖਿਆਰਥੀਆਂ ਨੂੰ ਨੋਟ ਕਰਵਾ ਦੇਣ ਤਾਂ ਜੋ ਕੋਈ ਪਰੀਖਿਆਰਥੀ ਪਰੀਖਿਆ ਦੇਣ ਤੋਂ ਵਾਂਝਾ ਨਾ ਰਹਿ ਜਾਵੇ।
ਡੇਟਸ਼ੀਟ ਅਤੇ ਹੋਰ ਵਧੇਰੇ ਜਾਣਕਾਰੀ ਬੋਰਡ ਦੀ ਵੈਬਸਾਈਟ www.pseb.ac.in ਤੇ ਉਪਲਬੱਧ ਹੈ ਅਤੇ ਲੋੜ ਸਮੇਂ ਈ-ਮੇਲ srsecconduct.pseb@punjab.gov.in ਤੇ ਸੰਪਰਕ ਕੀਤਾ ਜਾਵੇ।
- PTC NEWS