Wed, Jan 15, 2025
Whatsapp

Punjab Tender Scam Case : ਈਡੀ ਨੇ ਕੀਤਾ ਵੱਡਾ ਖੁਲਾਸਾ, ਸਾਬਕਾ ਮੰਤਰੀ ਆਸ਼ੂ ਨੇ ਕਈ ਫਰਜ਼ੀ ਸੰਸਥਾਵਾਂ ਰਾਹੀਂ ਬਣਾਈਆਂ ਜਾਇਦਾਦਾਂ

ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਖਿਲਾਫ ED ਦੀ ਜਾਂਚ 'ਚ ਖੁਲਾਸਾ ਹੋਇਆ ਹੈ ਕਿ ਸਾਬਕਾ ਮੰਤਰੀ ਆਸ਼ੂ ਨੇ ਕਈ ਫਰਜ਼ੀ ਸੰਸਥਾਵਾਂ ਰਾਹੀਂ ਜਾਇਦਾਦਾਂ ਬਣਾਈਆਂ ਹਨ।

Reported by:  PTC News Desk  Edited by:  Dhalwinder Sandhu -- August 03rd 2024 12:09 PM
Punjab Tender Scam Case : ਈਡੀ ਨੇ ਕੀਤਾ ਵੱਡਾ ਖੁਲਾਸਾ, ਸਾਬਕਾ ਮੰਤਰੀ ਆਸ਼ੂ ਨੇ ਕਈ ਫਰਜ਼ੀ ਸੰਸਥਾਵਾਂ ਰਾਹੀਂ ਬਣਾਈਆਂ ਜਾਇਦਾਦਾਂ

Punjab Tender Scam Case : ਈਡੀ ਨੇ ਕੀਤਾ ਵੱਡਾ ਖੁਲਾਸਾ, ਸਾਬਕਾ ਮੰਤਰੀ ਆਸ਼ੂ ਨੇ ਕਈ ਫਰਜ਼ੀ ਸੰਸਥਾਵਾਂ ਰਾਹੀਂ ਬਣਾਈਆਂ ਜਾਇਦਾਦਾਂ

Bharat Bhushan Ashu Case Update : ਪੰਜਾਬ ਟੈਂਡਰ ਘੁਟਾਲੇ ਦੀ ਜਾਂਚ ਦੌਰਾਨ ਪੰਜਾਬ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਈਡੀ ਨੇ ਵੀਰਵਾਰ ਨੂੰ ਜਲੰਧਰ ਤੋਂ ਗ੍ਰਿਫਤਾਰ ਕੀਤਾ ਸੀ, ਜਿਸ ਤੋਂ ਬਾਅਦ ਈਡੀ ਨੇ ਆਸ਼ੂ ਦਾ 5 ਦਿਨ ਦਾ ਰਿਮਾਂਡ ਹਾਸਲ ਕੀਤਾ ਹੈ। ਹੁਣ ਆਸ਼ੂ ਨੂੰ 7 ਅਗਸਤ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਪੁੱਛਗਿੱਛ ਦੌਰਾਨ ਹੋਏ ਖੁਲਾਸੇ


ਇਸ ਦੌਰਾਨ ਈਡੀ ਅਧਿਕਾਰੀਆਂ ਨੇ ਆਸ਼ੂ ਤੋਂ ਪੁੱਛਗਿੱਛ ਦਾ ਖੁਲਾਸਾ ਕੀਤਾ ਹੈ। ਈਡੀ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਭਾਰਤ ਭੂਸ਼ਣ ਉਰਫ਼ ਆਸ਼ੂ ਨੇ ਕਈ ਸ਼ੈਲ ਸੰਸਥਾਵਾਂ ਰਾਹੀਂ ਅਪਰਾਧ (ਪੀਓਸੀ) ਦੀ ਕਮਾਈ ਨੂੰ ਲਾਂਡਰ ਕੀਤਾ ਸੀ। ਆਸ਼ੂ ਨੇ ਆਪਣੇ ਅਤੇ ਆਪਣੇ ਪਰਿਵਾਰਕ ਮੈਂਬਰਾਂ ਦੇ ਨਾਮ 'ਤੇ ਜਾਇਦਾਦਾਂ ਖਰੀਦੀਆਂ ਸਨ। ਈਡੀ ਨੇ ਹੁਣ ਆਸ਼ੂ ਦੇ ਕਰੀਬੀ ਰਿਸ਼ਤੇਦਾਰਾਂ ਦੀ ਵੀ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਆਸ਼ੂ ਦੇ ਕਰੀਬੀ ਰਿਸ਼ਤੇਦਾਰਾਂ ਦੇ ਖਾਤਿਆਂ ਵਿੱਚ ਵਿਦੇਸ਼ੀ ਲੈਣ-ਦੇਣ ਦਾ ਵੀ ਪਤਾ ਲਗਾਇਆ ਹੈ।

ਪੰਜਾਬ 'ਚ 24 ਥਾਵਾਂ 'ਤੇ ਛਾਪੇਮਾਰੀ ਕੀਤੀ ਗਈ

ਆਸ਼ੂ ਦੀ ਗ੍ਰਿਫਤਾਰੀ ਤੋਂ ਪਹਿਲਾਂ, ਈਡੀ ਨੇ 24 ਅਗਸਤ 2023, 04 ਸਤੰਬਰ 2023 ਅਤੇ 06 ਸਤੰਬਰ 2023 ਨੂੰ ਲੁਧਿਆਣਾ, ਮੋਹਾਲੀ, ਨਵਾਂਸ਼ਹਿਰ ਅਤੇ ਚੰਡੀਗੜ੍ਹ (ਪੰਜਾਬ) ਵਿੱਚ 24 ਥਾਵਾਂ 'ਤੇ ਪੰਜਾਬ ਟੈਂਡਰ ਘੁਟਾਲੇ ਵਿੱਚ ਭਾਰਤ ਭੂਸ਼ਣ ਆਸ਼ੂ ਅਤੇ ਉਸਦੇ ਸਾਥੀਆਂ ਦੇ ਰਿਹਾਇਸ਼ੀ ਸਥਾਨਾਂ 'ਤੇ ਛਾਪੇਮਾਰੀ ਕੀਤੀ ਸੀ। ਛਾਪੇਮਾਰੀ ਦੌਰਾਨ ਨਕਦੀ ਜ਼ਬਤ ਕੀਤੀ ਗਈ ਅਤੇ ਬੈਂਕ ਖਾਤਿਆਂ 'ਚ ਪਈ ਰਕਮ ਨੂੰ ਫਰੀਜ਼ ਪਾਇਆ ਗਿਆ ਸੀ। ਜਾਇਦਾਦ, ਸੋਨੇ ਦੇ ਗਹਿਣੇ ਅਤੇ ਸੋਨੇ ਦੇ ਸਿੱਕਿਆਂ ਦੀ ਕੁੱਲ ਰਕਮ ਫਰੀਜ਼ ਕਰ ਦਿੱਤੀ ਗਈ। ਜ਼ਬਤ ਅਤੇ ਫਰੀਜ਼ ਸਮੇਤ ਇਸ ਮਾਮਲੇ ਵਿੱਚ ਜ਼ਬਤੀਆਂ ਦੀ ਕੁੱਲ ਕੀਮਤ 8.46 ਕਰੋੜ ਰੁਪਏ ਤੋਂ ਵੱਧ ਸੀ।

ਜਾਣੋ ਕੀ ਹੈ ਟੈਂਡਰ ਘੁਟਾਲਾ ?

ਲੇਬਰ ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ਵਿੱਚ ਮੁਲਜ਼ਮ ਵਾਹਨਾਂ ’ਤੇ ਜਾਅਲੀ ਨੰਬਰ ਪਲੇਟਾਂ ਲਗਾ ਕੇ ਅਨਾਜ ਮੰਡੀਆਂ ਵਿੱਚ ਮਾਲ ਦੀ ਢੋਆ-ਢੁਆਈ ਕਰਦੇ ਸਨ। ਇਸ ਦੇ ਨਾਲ ਹੀ ਮੁਲਜ਼ਮਾਂ ਨੇ ਟੈਂਡਰ ਲੈਣ ਤੋਂ ਪਹਿਲਾਂ ਵਿਭਾਗ ਵਿੱਚ ਲਿਖੇ ਗਲਤ ਵਾਹਨਾਂ ਦੇ ਨੰਬਰ ਲਏ। ਜਾਂਚ ਦੌਰਾਨ ਪਤਾ ਲੱਗਾ ਕਿ ਲਿਖੇ ਨੰਬਰ ਦੋਪਹੀਆ ਵਾਹਨਾਂ ਜਿਵੇਂ ਸਕੂਟਰ, ਬਾਈਕ ਆਦਿ ਦੇ ਸਨ। ਇਨ੍ਹਾਂ ਨੰਬਰਾਂ ਵਾਲੇ ਵਾਹਨ ਮਾਲ ਢੋਣ ਲਈ ਯੋਗ ਨਹੀਂ ਹਨ।

ਇਸ ਮਾਮਲੇ ਵਿੱਚ ਕਰੀਬ ਦੋ ਮਹੀਨੇ ਪਹਿਲਾਂ ਕੁਝ ਟਰਾਂਸਪੋਰਟ ਮਾਲਕਾਂ ਅਤੇ ਠੇਕੇਦਾਰਾਂ ਨੇ ਤਤਕਾਲੀ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ 'ਤੇ ਕੁਝ ਠੇਕੇਦਾਰਾਂ ਨੂੰ ਲਾਭ ਦੇਣ ਅਤੇ ਕਰੋੜਾਂ ਰੁਪਏ ਦੀ ਠੱਗੀ ਮਾਰਨ ਦੇ ਇਲਜ਼ਾਮ ਲਾਏ ਸਨ। ਹੁਣ ਇਸ ਮਾਮਲੇ ਦੀ ਜਾਂਚ ਤੋਂ ਬਾਅਦ ਵਿਜੀਲੈਂਸ ਨੇ ਐਫਆਈਆਰ ਦਰਜ ਕਰਕੇ ਗ੍ਰਿਫ਼ਤਾਰੀਆਂ ਸ਼ੁਰੂ ਕਰ ਦਿੱਤੀਆਂ ਹਨ। ਆਸ਼ੂ 'ਤੇ 2,000 ਕਰੋੜ ਰੁਪਏ ਦੇ ਟੈਂਡਰ ਘੋਟਾਲੇ ਦਾ ਵੀ ਮੁਲਜ਼ਮ ਹੈ।

- PTC NEWS

Top News view more...

Latest News view more...

PTC NETWORK