Punjab University Student Polls: ਪੰਜਾਬ ਯੂਨੀਵਰਸਿਟੀ ਸਮੇਤ ਸ਼ਹਿਰ ਦੇ 10 ਕਾਲਜਾਂ ਵਿੱਚ ਅੱਜ ਵਿਦਿਆਰਥੀ ਯੂਨੀਅਨ ਦੀਆਂ ਚੋਣਾਂ ਲਈ ਵੋਟਿੰਗ ਬੰਦ ਹੋ ਗਈ ਹੈ। ਇਸ ਤੋਂ ਬਾਅਦ ਦੁਪਹਿਰ 12 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ ਹੋਵੇਗੀ। ਇਸ ਤੋਂ ਬਾਅਦ ਚੋਣ ਪ੍ਰਚਾਰ ਦੇ ਨਤੀਜੇ ਆਉਣੇ ਸ਼ੁਰੂ ਹੋ ਜਾਣਗੇ। ਵੋਟਾਂ ਦੀ ਗਿਣਤੀ ਜਿਮਨੇਜ਼ੀਅਮ ਹਾਲ ਵਿੱਚ ਹੋਵੇਗੀ।<iframe src=https://www.facebook.com/plugins/video.php?height=314&href=https://www.facebook.com/ptcnewsonline/videos/840018130902549/&show_text=false&width=560&t=0 width=560 height=314 style=border:none;overflow:hidden scrolling=no frameborder=0 allowfullscreen=true allow=autoplay; clipboard-write; encrypted-media; picture-in-picture; web-share allowFullScreen=true></iframe>ਦੱਸ ਦਈਏ ਕਿ ਐਸਓਆਈ ਦੇ ਯੁਵਰਾਜ ਗਰਗ ਅਤੇ ਸੀਵਾਈਐਸਐਸ ਦੇ ਦਿਵਿਆਂਸ਼ ਠਾਕੁਰ ਵਿਚਾਲੇ ਮੁੱਖ ਮੁਕਾਬਲਾ ਮੰਨਿਆ ਜਾ ਰਿਹਾ ਹੈ। ਵੋਟਿੰਗ ਦੇ ਲਈ 69 ਡਿਪਾਰਟਮੈਂਟ ’ਚ 179 ਬੂਥ ਬਣਾਏ ਗਏ ਹਨ। ਪ੍ਰਧਾਨ ਦੀ ਚੋਣ ਦੇ ਲਈ 9 ਉਮੀਦਵਾਰਾਂ ’ਚ ਟੱਕਰ ਦੇਖਣ ਨੂੰ ਮਿਲ ਰਹੀ ਹੈ। <iframe src=https://www.facebook.com/plugins/video.php?height=314&href=https://www.facebook.com/ptcnewsonline/videos/616117253983381/&show_text=false&width=560&t=0 width=560 height=314 style=border:none;overflow:hidden scrolling=no frameborder=0 allowfullscreen=true allow=autoplay; clipboard-write; encrypted-media; picture-in-picture; web-share allowFullScreen=true></iframe>ਦੱਸ ਦਈਏ ਕਿ ਯੂਨੀਵਰਸਿਟੀ ਦੇ ਕਰੀਬ 15693 ਵਿਦਿਆਰਥੀ ਇਸ ਵਿੱਚ ਵੋਟ ਪਾਉਣਗੇ। ਇਸ ਤੋਂ ਇਲਾਵਾ 10 ਕਾਲਜਾਂ ਵਿੱਚ 43705 ਦੇ ਕਰੀਬ ਵਿਦਿਆਰਥੀ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਸ਼ਹਿਰ ਦੇ 10 ਕਾਲਜਾਂ ਵਿੱਚ 110 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਜਦਕਿ ਪੰਜਾਬ ਯੂਨੀਵਰਸਿਟੀ ਵਿੱਚ 4 ਅਹੁਦਿਆਂ ਲਈ 21 ਉਮੀਦਵਾਰ ਚੋਣ ਮੈਦਾਨ ਵਿੱਚ ਹਨ।ਦੂਜੇ ਪਾਸੇ ਵਿਦਿਆਰਥੀ ਯੂਨੀਅਨ ਦੀਆਂ ਚੋਣਾਂ ਨੂੰ ਲੈ ਕੇ ਪੁਲਿਸ ਨੇ ਵੀ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ। ਪੁਲਿਸ ਨੇ ਵੋਟਾਂ ਦੀ ਗਿਣਤੀ ਤੋਂ ਬਾਅਦ ਜਸ਼ਨਾਂ ਨੂੰ ਲੈ ਕੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਹਨ।ਇਹ ਵੀ ਪੜ੍ਹੋ: ਜਿਸ ਪਟਵਾਰੀ ਦੀ ਗ੍ਰਿਫ਼ਤਾਰੀ ਤੋਂ ਸ਼ੁਰੂ ਹੋਇਆ ਸੂਬਾ ਪੱਧਰੀ ਵਿਰੋਧ; ਉਸਦਾ ਪਰਿਵਾਰ 54 ਜਾਇਦਾਦਾਂ ਦਾ ਮਾਲਕ - ਰਿਪੋਰਟ