Punjab Special Session 2025 : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀਆਂ ਤਰੀਕਾਂ ਦਾ ਐਲਾਨ, ਜਾਣੋ ਕਿਸ ਦਿਨ ਪੇਸ਼ ਕੀਤਾ ਜਾ ਸਕਦਾ ਹੈ ਬਜਟ
Punjab 2 Day Assembly Session : ਪੰਜਾਬ ਸਰਕਾਰ ਵੱਲੋਂ ਪੰਜਾਬ ਵਿਧਾਨਸਭਾ ਦੇ ਵਿਸ਼ੇਸ਼ ਸੈਸ਼ਨ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਕੈਬਨਿਟ ਵੱਲੋਂ ਇਸ ਵਾਰ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ 24 ਤੇ 25 ਫਰਵਰੀ ਨੂੰ ਕਰਵਾਇਆ ਜਾਵੇਗਾ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਹ ਜਾਣਕਾਰੀ ਇਥੇ ਚੰਡੀਗੜ੍ਹ ਵਿਖੇ ਪੰਜਾਬ ਕੈਬਨਿਟ ਦੀ ਮੀਟਿੰਗ਼ ਤੋਂ ਬਾਅਦ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ।
ਦੱਸ ਦਈਏ ਕਿ ਇਸ ਵਾਰ ਪੰਜਾਬ ਸਰਕਾਰ ਵੱਲੋਂ 24 ਤੇ 25 ਫਰਵਰੀ ਦਾ ਵਿਸ਼ੇਸ਼ ਸੈਸ਼ਨ ਸੱਦਿਆ ਗਿਆ ਹੈ, ਜਿਸ ਕਾਰਨ ਬਜਟ ਸੈਸ਼ਨ ਲੇਟ ਹੋ ਸਕਦਾ ਹੈ। ਦੱਸ ਦਈਏ ਕਿ ਸਰਕਾਰ ਵੱਲੋਂ 3 ਮਾਰਚ ਤੋਂ ਪਹਿਲਾਂ ਬਜਟ ਸੈਸ਼ਨ ਬੁਲਾਇਆ ਜਾਣਾ ਹੈ, ਜਿਸ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੀਰਵਾਰ ਆਪਣੇ ਕੈਬਨਿਟ ਮੰਤਰੀਆਂ ਨਾਲ ਮੀਟਿੰਗ ਵੀ ਕੀਤੀ ਗਈ ਹੈ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸ ਮੌਕੇ ਬਜਟ ਸੈਸ਼ਨ ਨੂੰ ਲੈ ਕੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਪੰਜਾਬ ਸਰਕਾਰ ਮਾਰਚ ਵਿੱਚ ਬਜਟ ਸੈਸ਼ਨ ਸੱਦੇਗੀ, ਕਿਉਂਕਿ ਕੁੱਝ ਸਰਕਾਰ ਦੇ ਕੁੱਝ ਕੰਮ ਬਕਾਇਆ ਹਨ, ਜਿਸ ਨੂੰ ਲੈ ਕੇ ਵਿਸ਼ੇਸ਼ ਸੈਸ਼ਨ ਸੱਦਿਆ ਗਿਆ ਹੈ।
ਪੰਜਾਬ ਕੈਬਨਿਟ ਨੇ ਇਨ੍ਹਾਂ ਫੈਸਲਿਆਂ ਨੂੰ ਦਿੱਤੀ ਮਨਜੂਰੀ
ਵਿੱਤ ਮੰਤਰੀ ਨੇ ਇਸ ਮੌਕੇ ਅੱਜ ਪੰਜਾਬ ਕੈਬਨਿਟ ਵਿੱਚ ਸਰਕਾਰ ਵੱਲੋਂ ਕੀਤੇ ਅਹਿਮ ਫੈਸਲਿਆਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ, ਜਿਸ ਵਿੱਚ... 2 ਹਜ਼ਾਰ PTI ਟੀਚਰਾਂ ਦੀ ਹੋਵੇਗੀ ਭਰਤੀ, ਸਿਹਤ ਵਿਭਾਗ 'ਚ 822 ਪੋਸਟਾਂ 'ਤੇ ਹੋਵੇਗੀ ਭਰਤੀ, ਆਬਕਾਰੀ ਅਤੇ ਕਰ ਵਿਭਾਗ 'ਚ 53 ਅਸਾਮੀਆਂ ਲਈ ਭਰਤੀ, 13 ਡਾਕਟਰਾਂ ਦੀ ਵੀ ਹੋਵੇਗੀ ਭਰਤੀ, ਖਿਡਾਰੀਆਂ ਲਈ ਸਪੈਸ਼ਲ ਡਾਕਟਰ ਹੋਣਗੇ, NRIs ਦੇ ਮਾਮਲੇ ਹੱਲ ਕਰਨ ਲਈ 6 ਬਣਨਗੀਆਂ ਅਦਾਲਤਾਂ ਸ਼ਾਮਲ ਹਨ।
'ਚੌਕੀਦਾਰਾਂ ਦੇ ਮਾਣ ਭੱਤੇ 'ਚ ਵਾਧਾ'
ਇਨ੍ਹਾਂ ਤੋਂ ਇਲਾਵਾ ਪੰਜਾਬ ਕੈਬਿਨਟ ਨੇ ਇੱਕ ਹੋਰ ਅਹਿਮ ਫੈਸਲਾ ਕਰਦੇ ਹੋਏ ਪੰਜਾਬ ਦੇ ਪੇਂਡੂ ਖੇਤਰ 'ਚ ਚੌਂਕੀਦਾਰਾਂ ਦੇ ਮਾਣ ਭੱਤੇ 'ਚ ਵਾਧਾ ਕੀਤਾ ਹੈ। ਵਿੱਤ ਮੰਤਰੀ ਨੇ ਦੱਸਿਆ ਕਿ ਚੌਂਕੀਦਾਰਾਂ ਦੇ ਭੱਤੇ 'ਚ 250 ਰੁਪਏ ਦਾ ਵਾਧਾ ਕੀਤਾ ਗਿਆ ਹੈ।
- PTC NEWS