Fri, May 9, 2025
Whatsapp

Punjab Vidhan Sabha Session Highlights : ਪੰਜਾਬ ਵਿਧਾਨਸਭਾ ਦੇ ਸਪੈਸ਼ਲ ਸੈਸ਼ਨ ਦੀ ਕਾਰਵਾਈ ਭਲਕੇ ਸਵੇਰ 10 ਵਜੇ ਤੱਕ ਲਈ ਹੋਈ ਮੁਲਤਵੀ

Punjab Vidhan Sabha Session: ਪੰਜਾਬ ਵਿਧਾਨ ਸਭਾ ਦਾ ਦੋ ਦਿਨਾਂ ਸੈਸ਼ਨ ਅੱਜ (24 ਫਰਵਰੀ) ਸ਼ੁਰੂ ਹੋ ਰਿਹਾ ਹੈ। ਬਜਟ ਸੈਸ਼ਨ ਤੋਂ ਠੀਕ ਪਹਿਲਾਂ ਹੋਣ ਵਾਲਾ ਸੈਸ਼ਨ ਹੰਗਾਮੇ ਵਾਲਾ ਹੋਣ ਦੀ ਸੰਭਾਵਨਾ ਹੈ।

Reported by:  PTC News Desk  Edited by:  Amritpal Singh -- February 24th 2025 10:07 AM -- Updated: February 24th 2025 02:43 PM
Punjab Vidhan Sabha Session Highlights : ਪੰਜਾਬ ਵਿਧਾਨਸਭਾ ਦੇ ਸਪੈਸ਼ਲ ਸੈਸ਼ਨ ਦੀ ਕਾਰਵਾਈ ਭਲਕੇ ਸਵੇਰ 10 ਵਜੇ ਤੱਕ ਲਈ ਹੋਈ ਮੁਲਤਵੀ

Punjab Vidhan Sabha Session Highlights : ਪੰਜਾਬ ਵਿਧਾਨਸਭਾ ਦੇ ਸਪੈਸ਼ਲ ਸੈਸ਼ਨ ਦੀ ਕਾਰਵਾਈ ਭਲਕੇ ਸਵੇਰ 10 ਵਜੇ ਤੱਕ ਲਈ ਹੋਈ ਮੁਲਤਵੀ

Feb 24, 2025 02:43 PM

ਪੰਜਾਬ ਵਿਧਾਨਸਭਾ ਦੀ ਕਾਰਵਾਈ ਮੁਲਤਵੀ

ਪੰਜਾਬ ਵਿਧਾਨਸਭਾ ਦੀ ਕਾਰਵਾਈ ਮੰਗਲਵਾਰ 25 ਫਰਵਰੀ ਨੂੰ ਸਵੇਰੇ 10 ਵਜੇ ਤੱਕ ਦੇ ਲਈ ਮੁਲਤਵੀ ਕਰ ਦਿੱਤੀ ਗਈ ਹੈ । 

Feb 24, 2025 02:39 PM

3 ਸਾਲ ‘ਚ ‘ਆਪ’ ਨੇ 1 ਲੱਖ ਕਰੋੜ ਦਾ ਵਾਧੂ ਕਰਜਾ ਚਾੜਿਆ, ‘ਆਪ’ ਨੇ ਪੰਜਾਬ ‘ਚ ਲਿਆਂਦੀ ਤਬਾਹੀ !

Feb 24, 2025 02:38 PM

BJP ‘ਚ Bhagwant mann ਤੇ ਕਾਂਗਰਸ ‘ਚ AAP MLA ਹੋਣਗੇ ਸ਼ਾਮਲ: Partap Bajwa

Feb 24, 2025 02:38 PM

ਬਾਜਵਾ ਨੇ ਸੀਐੱਮ ਮਾਨ ਦੀ ਗੈਰ ਮੌਜੂਦਗੀ ’ਤੇ ਚੁੱਕੇ ਸਵਾਲ

ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸਦਨ ਚੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਗੈਰਮੌਜੂਦਗੀ ’ਤੇ ਸਵਾਲ ਚੁੱਕੇ ਹਨ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਕਈ ਵਿਧਾਇਕ ਉਨ੍ਹਾਂ ਦੇ ਸੰਪਰਕ ’ਚ ਹਨ। ਪਰ ਕਿਸਨੂੰ ਪਾਰਟੀ ’ਚ ਲੈਣਾ ਹੈ ਜਾਂ ਨਹੀਂ ਇਸ ਸਬੰਧ ’ਚ ਹਾਈਕਮਾਨ ਤੈਅ ਕਰੇਗੀ।  

Feb 24, 2025 02:33 PM

ਅਮਨ ਅਰੋੜਾ ਨੇ ਕਾਂਗਰਸ ’ਚ ਆਉਣਾ ਤੇ ਬੀਜੇਪੀ ’ਚ ਜਾਣਗੇ ਸੀਐੱਮ ਮਾਨ- ਵਿਰੋਧੀ ਧਿਰ ਦੇ ਆਗੂ ਬਾਜਵਾ


Feb 24, 2025 02:32 PM

ਜਲਦ ਹੀ ਭਗਵੰਤ ਮਾਨ ਬੀਜੇਪੀ ’ਚ ਸ਼ਾਮਲ- ਬਾਜਵਾ

ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਜਲਦ ਹੀ ਭਗਵੰਤ ਮਾਨ ਬੀਜੇਪੀ ’ਚ ਸ਼ਾਮਲ ਹੋਵੇਗਾ। ਟ੍ਰੀਟਮੈਂਟ ਲੈਣ ਲਈ ਬੈਂਗਲੁਰੂ ਗਏ ਸਨ। 

Feb 24, 2025 02:19 PM

ਵੱਡੀ ਗਿਣਤੀ ’ਚ ਵਿਕ ਰਿਹਾ ਨਕਲੀ ਦੁੱ- ਰਾਣਾ ਗੁਰਜੀਤ ਸਿੰਘ

ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਨਕਲੀ ਦੁੱਧ ਵੇਚਣ ਵਾਲਿਆਂ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਨਕਲੀ ਦੁੱਧ ਵੇਚਣ ਵਾਲਿਆਂ ਨੂੰ 8 ਤੋਂ 10 ਸਾਲ ਦੀ ਸਜ਼ਾ ਹੋਵੇ ਅਤੇ ਇਸ ’ਤੇ ਕਾਨੂੰਨ ਵੀ ਬਣਨਾ ਚਾਹੀਦਾ ਹੈ। ਪੰਜਾਬ ’ਚ ਵੱਡੇ ਪੱਧਰ ’ਤੇ ਨਕਲੀ ਦੁੱਧ ਵਿਕ ਰਿਹਾ ਹੈ। 

Feb 24, 2025 02:11 PM

ਸੁਖਬੀਰ ਸਿੰਘ ਬਾਦਲ ਨੇ ਮੀਡੀਆ ਦੀ ਆਜਾਦੀ ’ਤੇ ਚੁੱਕੇ ਸਵਾਲ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਵਿਧਾਨ ਸਭਾ ਵਿੱਚ ਸੁਤੰਤਰ ਨਿਊਜ਼ ਚੈਨਲਾਂ ਨੂੰ ਦਾਖਲੇ ਤੋਂ ਰੋਕਣ ਦਾ ਫੈਸਲਾ ਪ੍ਰੈਸ ਦੀ ਆਜ਼ਾਦੀ ‘ਤੇ ਹਮਲਾ ਹੈ। ਇਹ ਕਦਮ ਨਿਰਪੱਖ ਆਵਾਜ਼ਾਂ ਨੂੰ ਦਬਾਉਣ ਦੀ ਇੱਕ ਸਪੱਸ਼ਟ ਕੋਸ਼ਿਸ਼ ਹੈ ਜੋ ਕਿ ਇੱਕ ਸਿਹਤਮੰਦ ਲੋਕਤੰਤਰ ਲਈ ਚੰਗਾ ਨਹੀਂ ਹੈ। ਆਪ ਸਰਕਾਰ, ਜਿਸਨੇ ਪੰਜਾਬ ਦੇ ਲੋਕਾਂ ਨਾਲ ਵੱਡੇ ਵਾਅਦੇ ਕੀਤੇ ਸਨ, ਨੂੰ ਹੁਣ ਹਰ ਮੋਰਚੇ ‘ਤੇ ਬੁਰੀ ਤਰ੍ਹਾਂ ਅਸਫਲ ਰਹਿਣ ਲਈ ਆਲੋਚਨਾ ਦਾ ਸਾਹਮਣਾ ਕਰਨ ਦੀ ਹਿੰਮਤ ਕਰਨੀ ਚਾਹੀਦੀ ਹੈ। ਇਸਨੂੰ ਸਮਝਣਾ ਚਾਹੀਦਾ ਹੈ ਕਿ ਇਹ ਲੋਕਾਂ ਪ੍ਰਤੀ ਜਵਾਬਦੇਹ ਹੈ।

Feb 24, 2025 01:59 PM

ਵਿਧਾਇਕਾ ਗਨੀਵ ਕੌਰ ਮਜੀਠੀਆ ਨੇ ਚੁੱਕਿਆ ਟੁੱਟੀਆਂ ਸੜਕਾਂ ਦਾ ਮਸਲਾ

ਵਿਧਾਨਸਭਾ ਸੈਸ਼ਨ ਦੌਰਾਨ ਵਿਧਾਇਕਾ ਗਨੀਵ ਕੌਰ ਮਜੀਠੀਆ ਨੇ ਵਿਧਾਨ ਸਭਾ ਹਲਕੇ ਦੀਆਂ ਟੁੱਟੀਆਂ ਹੋਈਆਂ ਸੜਕਾਂ ਦਾ ਮਸਲਾ ਚੁੱਕਿਆ। ਉਨ੍ਹਾਂ ਨੇ ਕਿਹਾ ਕਿ ਮੰਤਰੀ ਸਾਬ੍ਹ ਸੜਕਾਂ ਜਲਦੀ ਬਣਵਾਓ

Feb 24, 2025 01:06 PM

ਪੰਜਾਬ ਵਿਧਾਨ ਸਭਾ ਅੰਦਰ ਪ੍ਰਤਾਪ ਸਿੰਘ ਬਾਜਵਾ ਨੇ ਕੀਤੀ ਮੰਗ

  • ਕਿਹਾ- ਸਰਬਸੰਮਤੀ ਨਾਲ ਸਦਨ ’ਚ ਮਤਾ ਪਾਸ ਕਰ ਕੇਂਦਰ ਨੂੰ ਭੇਜਿਆ ਜਾਵੇ
  • 'ਮਰਹੂਮ ਸਾਬਕਾ PM ਡਾ. ਮਨਮੋਹਨ ਸਿੰਘ ਨੂੰ ਮਿਲੇ ਭਾਰਤ ਰਤਨ ਅਵਾਰਡ'

Feb 24, 2025 12:37 PM

ਆਕਸੀਜਨ ਦੇ ਪਲਾਂਟ ’ਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ


Feb 24, 2025 12:34 PM

ਪੰਜਾਬ ਵਿਧਾਨਸਭਾ ਦੀ ਕਾਰਵਾਈ ਮੁੜ ਹੋਈ ਸ਼ੁਰੂ


Feb 24, 2025 12:14 PM

CM ਮਾਨ ਦੇ ਆਸਟਰੇਲੀਆ ਦੌਰੇ ’ਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਚੁੱਕੇ ਸਵਾਲ

ਮੁੱਖ ਮੰਤਰੀ ਭਗਵੰਤ ਮਾਨ ਦੇ ਆਸਟਰੇਲੀਆ ਦੌਰੇ ’ਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸਵਾਲ ਚੁੱਕੇ। ਉਨ੍ਹਾਂ ਨੇ ਕਿਹਾ ਕਿ ਕਿਸਦੇ ਪੈਸੇ ਦੇ ਨਾਲ ਸੀਐੱਮ ਮਾਨ ਮੈਲਬੋਰਨ ਗਏ ਹਨ। ਹਵਾਲਾ ਦੇ ਜ਼ਰੀਏ ਵਿਦੇਸ਼ ਪੈਸੇ ਭੇਜੇ ਗਏ ਹਨ। ਬਾਜਵਾ ਨੇ ਹਵਾਲਾ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਹੈ। 

Feb 24, 2025 12:08 PM

ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦਾ ਵੱਡਾ ਬਿਆਨ

ਵਿਧਾਨ ਸਭਾ ਦੇ ਬਾਹਰ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸਰਕਾਰ ਕੋਲ ਦਿਖਾਉਣ ਲਈ ਕੁਝ ਨਹੀਂ ਹੈ। 75 ਸਾਲਾਂ ਵਿੱਚ ਪਹਿਲੀ ਵਾਰ ਸਰਦ ਰੁੱਤ ਸੈਸ਼ਨ ਨਹੀਂ ਹੋਇਆ। ਹੁਣ ਇਹ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਹੈ। ਕੋਈ ਨਹੀਂ ਜਾਣਦਾ ਕਿ ਇਹ ਸੈਸ਼ਨ ਕਿਉਂ ਬੁਲਾਇਆ ਗਿਆ ਹੈ। ਕਿਸੇ ਵੀ ਆਦਮੀ ਦੀ ਜਾਨ ਸੁਰੱਖਿਅਤ ਨਹੀਂ ਹੈ।

Feb 24, 2025 11:16 AM

ਸਦਨ ਦੀ ਕਾਰਵਾਈ ਮੁਲਤਵੀ

ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਮਗਰੋਂ ਸਦਨ ਦੀ ਕਾਰਵਾਈ ਨੂੰ ਅੱਜ ਸਾਢੇ 12 ਵਜੇਤੱਕ ਦੇ ਲਈ ਮੁਲਤਵੀ ਕਰ ਦਿੱਤੀ ਗਈ ਹੈ। 

Feb 24, 2025 11:14 AM

ਵਿਛੜੀਆਂ ਰੂਹਾਂ ਨੂੰ ਦਿੱਤੀ ਸ਼ਰਧਾਂਜਲੀ

ਮਰਹੂਮ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਪੰਜਾਬ ਵਿਧਾਨਸਭਾ ’ਚ ਦਿੱਤੀ ਗਈ ਸ਼ਰਧਾਂਜਲੀ 

Feb 24, 2025 11:09 AM

ਤਿੰਨ ਆਜ਼ਾਦੀ ਘੁਲਾਟੀਆਂ ਨੂੰ ਸ਼ਰਧਾਂਜਲੀਆਂ ਭੇਟ

ਇਸ ਦੌਰਾਨ ਸਾਬਕਾ ਮੰਤਰੀ ਧਰਮਪਾਲ ਸਿੰਘ ਸੱਭਰਵਾਲ, ਸਾਬਕਾ ਮੰਤਰੀ ਅਜੈਵ ਸਿੰਘ ਮੁਖਮੇਲਪੁਰ, ਸਾਬਕਾ ਰਾਜ ਸਭਾ ਮੈਂਬਰ ਹਰਵਿੰਦਰ ਸਿੰਘ ਹੰਸ ਪਾਲ, ਸਾਬਕਾ ਵਿਧਾਇਕ ਜੋਗਿੰਦਰ ਪਾਲ ਜੈਨ, ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਬੁੱਟਰ, ਸਾਬਕਾ ਵਿਧਾਇਕ ਭਾਗ ਸਿੰਘ, ਆਜ਼ਾਦੀ ਘੁਲਾਟੀਆਂ ਕਰਨੈਲ ਸਿੰਘ, ਕਿੱਕਰ ਸਿੰਘ ਅਤੇ ਕੇਹਰ ਸਿੰਘ ਅਤੇ ਕਲਾਕਾਰ ਜਰਨੈਲ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। 

Feb 24, 2025 11:08 AM

ਵਿਰੋਧੀ ਧਿਰ ਆਗੂ ਪ੍ਰਤਾਪ ਸਿੰਘ ਬਾਜਵਾ ਦਾ ਮੁੜ ਵੱਡਾ ਦਾਅਵਾ

  • ਕਿਹਾ- 'ਆਪ' ਦੇ ਕਈ ਵਿਧਾਇਕ ਮੇਰੇ ਸੰਪਰਕ ‘ਚ
  • 'ਵਿਧਾਨ ਸਭਾ 'ਚ ਮੈਨੂੰ AAP ਦੇ ਵਿਧਾਇਕ ਇਸ਼ਾਰਾ ਕਰਦੇ ਹਨ ਨਾਂਅ ਨਾ ਲੈਣ ਬਾਰੇ'
  • ਭਗਵੰਤ ਮਾਨ ਜਾਣਗੇ ਬੀਜੇਪੀ 'ਚ: ਬਾਜਵਾ
  • 'CM ਮਾਨ ਏਕਨਾਥ ਸ਼ਿੰਦੇ ਤਰਾਂ ਬਦਲਣਗੇ ਪਾਲਾ'

Feb 24, 2025 11:01 AM

ਅੱਜ ਹੋਵੇਗਾ ਪੰਜਾਬ ਵਿਧਾਨ ਸਭਾ ‘ਚ ਜ਼ਬਰਦਸਤ ਹੰਗਾਮਾ, ਸਰਕਾਰ ਕੋਲ ਵਿਰੋਧੀ ਧਿਰਾਂ ਦਾ ਕੀ ਤੋੜ ?

Punjab Vidhan Sabha Session: ਪੰਜਾਬ ਵਿਧਾਨ ਸਭਾ ਦਾ ਦੋ ਦਿਨਾਂ ਸੈਸ਼ਨ ਅੱਜ (24 ਫਰਵਰੀ) ਸ਼ੁਰੂ ਹੋ ਰਿਹਾ ਹੈ। ਬਜਟ ਸੈਸ਼ਨ ਤੋਂ ਠੀਕ ਪਹਿਲਾਂ ਹੋਣ ਵਾਲਾ ਸੈਸ਼ਨ ਹੰਗਾਮੇ ਵਾਲਾ ਹੋਣ ਦੀ ਸੰਭਾਵਨਾ ਹੈ। ਵਿਰੋਧੀ ਪਾਰਟੀਆਂ ਕਾਨੂੰਨ ਵਿਵਸਥਾ, ਅਮਰੀਕਾ ਤੋਂ ਨੌਜਵਾਨਾਂ ਨੂੰ ਦੇਸ਼ ਨਿਕਾਲਾ ਦੇਣ ਅਤੇ ਨਸ਼ੇ ਦੀ ਲਤ ਵਰਗੇ ਮੁੱਦਿਆਂ 'ਤੇ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕਰਨਗੀਆਂ।

ਇਸ ਸਮੇਂ ਦੌਰਾਨ, ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਸਮੇਤ 12 ਸ਼ਖਸੀਅਤਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ, ਜਿਨ੍ਹਾਂ ਦਾ ਪਿਛਲੇ ਸਮੇਂ ਵਿੱਚ ਦੇਹਾਂਤ ਹੋ ਗਿਆ ਸੀ। ਇਸ ਦੇ ਨਾਲ ਹੀ, ਮੰਤਰੀ ਬਣਨ ਤੋਂ ਬਾਅਦ ਪੰਜ ਵਿਧਾਇਕ ਪਹਿਲੀ ਵਾਰ ਸੈਸ਼ਨ ਵਿੱਚ ਸ਼ਾਮਲ ਹੋਣਗੇ। ਇਨ੍ਹਾਂ ਵਿੱਚ ਬਰਿੰਦਰ ਕੁਮਾਰ ਗੋਇਲ, ਹਰਦੀਪ ਸਿੰਘ ਮੁੰਡੀਆ, ਤਰੁਣਪ੍ਰੀਤ ਸਿੰਘ ਸੌਂਦ, ਡਾ. ਰਵਜੋਤ ਸਿੰਘ ਅਤੇ ਮਹਿੰਦਰ ਸਿੰਘ ਸ਼ਾਮਲ ਹਨ।


ਪੰਜਾਬ ਵਿਧਾਨ ਸਭਾ ਦਾ 12ਵਾਂ ਸੈਸ਼ਨ, ਜੋ ਕਿ 4 ਸਤੰਬਰ, 2024 ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਸੀ, ਅੱਜ ਮੁੜ ਸ਼ੁਰੂ ਹੋ ਰਿਹਾ ਹੈ ਅਤੇ ਦੋ ਦਿਨ ਚੱਲੇਗਾ। ਇਸ ਤੋਂ ਬਾਅਦ ਸੈਸ਼ਨ ਦੁਬਾਰਾ ਸ਼ੁਰੂ ਹੋਵੇਗਾ। ਇਸ ਤੋਂ ਬਾਅਦ ਮਾਰਚ ਵਿੱਚ ਬਜਟ ਸੈਸ਼ਨ ਸ਼ੁਰੂ ਹੋਵੇਗਾ।

ਤਿੰਨ ਆਜ਼ਾਦੀ ਘੁਲਾਟੀਆਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ

ਇਸ ਦੌਰਾਨ ਸਾਬਕਾ ਮੰਤਰੀ ਧਰਮਪਾਲ ਸਿੰਘ ਸੱਭਰਵਾਲ, ਸਾਬਕਾ ਮੰਤਰੀ ਅਜੈਵ ਸਿੰਘ ਮੁਖਮੇਲਪੁਰ, ਸਾਬਕਾ ਰਾਜ ਸਭਾ ਮੈਂਬਰ ਹਰਵਿੰਦਰ ਸਿੰਘ ਹੰਸ ਪਾਲ, ਸਾਬਕਾ ਵਿਧਾਇਕ ਜੋਗਿੰਦਰ ਪਾਲ ਜੈਨ, ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਬੁੱਟਰ, ਸਾਬਕਾ ਵਿਧਾਇਕ ਭਾਗ ਸਿੰਘ, ਆਜ਼ਾਦੀ ਘੁਲਾਟੀਆਂ ਕਰਨੈਲ ਸਿੰਘ, ਕਿੱਕਰ ਸਿੰਘ ਅਤੇ ਕੇਹਰ ਸਿੰਘ ਅਤੇ ਕਲਾਕਾਰ ਜਰਨੈਲ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ। 

- PTC NEWS

Top News view more...

Latest News view more...

PTC NETWORK