Punjab Patwari and Kanungo: ਪੰਜਾਬ ਵਿਜੀਲੈਂਸ ਪਟਵਾਰੀਆਂ ਤੇ ਕਾਨੂੰਗੋਆ ’ਤੇ ਕੱਸੇਗੀ ਸ਼ਿਕੰਜਾ, ਕੀਤੀ ਜਾ ਰਹੀ ਹੈ ਇਹ ਤਿਆਰੀ !
Punjab Govt vs Patwari Kanungo Union: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਟਵਾਰੀਆਂ ਅਤੇ ਕਾਨੂੰਗੋਆ ਵਿਚਾਲੇ ਚੱਲ ਰਿਹਾ ਵਿਵਾਦ ਅਜੇ ਰੁਕਿਆ ਨਹੀਂ ਹੈ। ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋ ਹੁਣ ਪਟਵਾਰੀਆਂ ਤੇ ਕਾਨੂੰਗੋਆ ’ਤੇ ਸ਼ਿਕੰਜਾ ਕੱਸਣ ਦੀ ਤਿਆਰੀ ਕਰ ਰਹੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਵਿਜੀਲੈਂਸ ਵੱਲੋਂ ਪਟਵਾਰੀਆਂ ਅਤੇ ਕਾਨੂੰਗੋਆਂ ’ਤੇ ਸ਼ਿਕੰਜਾ ਕੱਸਣ ਦੀ ਤਿਆਰੀ ਕੀਤੀ ਜਾ ਰਹੀ ਹੈ।
ਦੱਸ ਦਈਏ ਕਿ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਵਿਜੀਲੈਂਸ ਵੱਲੋਂ ਭ੍ਰਿਸ਼ਟ ਪਟਵਾਰੀਆਂ ਦੀ ਸੂਚੀ ਵੀ ਤਿਆਰ ਕੀਤੀ ਜਾ ਰਹੀ ਹੈ। ਨਾਲ ਹੀ ਜਾਇਦਾਦਾਂ ਦਾ ਵੇਰਵਾ ਵੀ ਇਕੱਠਾ ਕੀਤਾ ਜਾ ਰਿਹਾ ਹੈ। ਦੱਸਿਆ ਇਹ ਵੀ ਜਾ ਰਿਹਾ ਹੈ ਕਿ ਵਿਜੀਲੈਂਸ ਨੂੰ ਕਈ ਪਟਵਾਰੀਆਂ ਨੂੰ ਸ਼ਿਕਾਇਤਾਂ ਵੀ ਮਿਲੀਆਂ ਹਨ। ਇਨ੍ਹਾਂ ਸ਼ਿਕਾਇਤਾਂ ਦੇ ਆਧਾਰ ’ਤੇ ਹੀ ਪੰਜਾਬ ਵਿਜੀਲੈਂਸ ਵੱਲੋਂ ਕਾਰਵਾਈ ਕੀਤੀ ਜਾਵੇਗੀ।
ਦੱਸ ਦਈਏ ਕਿ ਪਟਵਾਰੀਆਂ ਦੀ ਸੂਬੇ ਭਰ ’ਚ ਕਮਲਛੋੜ ਹੜਤਾਲ ਤੋਂ ਬਾਅਦ ਇਹ ਵਿਵਾਦ ਇਨ੍ਹਾਂ ਜਿਆਦਾ ਭਖਿਆ ਹੈ। ਇਸ ਦੌਰਾਨ ਕਈ ਪਟਵਾਰੀਆਂ ’ਤੇ ਕਾਰਵਾਈ ਵੀ ਹੋ ਚੁੱਕੀ ਹੈ। ਹੜਤਾਲ ਦੇ ਚੱਲਦੇ ਪਟਵਾਰੀਆਂ ਨੇ ਵਾਧੂ ਸਰਕਲਾ ਦਾ ਚਾਰਜ ਵੀ ਛੱਡ ਦਿੱਤਾ ਗਿਆ ਹੈ।
ਕਾਬਿਲੇਗੌਰ ਹੈ ਕਿ ਹਾਲ ਹੀ ਵਿੱਚ ਜਦੋਂ ਸਰਕਾਰ ਨੇ ਪਟਵਾਰੀਆਂ ਦੀ ਹੜਤਾਲ ਖਤਮ ਕਰਨ ਲਈ ਸੂਬੇ ਵਿੱਚ ਐਸਮਾ ਐਕਟ ਲਾਗੂ ਕੀਤਾ ਤਾਂ ਪਟਵਾਰੀਆਂ ਨੇ ਆਪਣੇ ਦਾਇਰੇ ਵਿੱਚ ਰਹਿ ਕੇ ਹੀ ਕੰਮ ਕਰਨ ਦਾ ਐਲਾਨ ਕਰ ਦਿੱਤਾ। ਸਰਕਾਰ ’ਤੇ ਦਬਾਅ ਬਣਾਉਣ ਲਈ ਪਟਵਾਰੀਆਂ ਨੇ ਆਪਣੇ ਕੋਲ ਵਾਧੂ ਸਰਕਲਾਂ ਦਾ ਕੰਮ ਛੱਡ ਦਿੱਤਾ।
ਦੂਜੇ ਪਾਸੇ ਸਰਕਾਰ ਨੇ ਪਟਵਾਰੀਆਂ ਦੇ ਦਬਾਅ ਅੱਗੇ ਝੁਕਣ ਅਤੇ ਗੱਲਬਾਤ ਰਾਹੀਂ ਕੋਈ ਵਿਚਕਾਰਲਾ ਰਸਤਾ ਲੱਭਣ ਦੀ ਬਜਾਏ ਸਿਖਲਾਈ 'ਤੇ ਆਏ 741 ਪਟਵਾਰੀਆਂ ਨੂੰ ਮੈਦਾਨ ਵਿੱਚ ਉਤਾਰ ਦਿੱਤਾ। ਇਹ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਲਾਈਵ ਹੋ ਕੇ ਦਿੱਤੀ।
- PTC NEWS